1 ULB ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਬਲ਼ਦ ਤੇ ਸੱਤ ਭੇਡੂ ਤਿਆਰ ਕਰ। BSB BSB: Then Balaam said to Balak, “Build for me seven altars here, and prepare for me seven bulls and seven rams.”
2 ULB ਤਦ ਜਿਵੇਂ ਬਿਲਆਮ ਬੋਲਿਆ ਸੀ ਉਸੇ ਤਰ੍ਹਾਂ ਹੀ ਬਾਲਾਕ ਨੇ ਕੀਤਾ ਅਤੇ ਬਾਲਾਕ ਅਤੇ ਬਿਲਆਮ ਨੇ ਹਰ ਜਗਵੇਦੀ ਉੱਤੇ ਇੱਕ-ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ। BSB BSB: So Balak did as Balaam had instructed, and Balak and Balaam offered a bull and a ram on each altar.
3 ULB ਤਦ ਬਿਲਆਮ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਖੜ੍ਹਾ ਹੋ ਜਾ ਅਤੇ ਮੈਂ ਜਾਂਵਾਂਗਾ, ਸ਼ਾਇਦ ਯਹੋਵਾਹ ਮੈਨੂੰ ਮਿਲਣ ਆਵੇ। ਜਿਹੜੀ ਗੱਲ ਉਹ ਮੈਨੂੰ ਵਿਖਾਵੇਗਾ ਉਹ ਮੈਂ ਤੈਨੂੰ ਦੱਸਾਂਗਾ। ਤਦ ਉਹ ਇੱਕ ਪਰਬਤ ਉੱਤੇ ਗਿਆ। BSB BSB: “Stay here by your burnt offering while I am gone,” Balaam said to Balak. “Perhaps the LORD will meet with me. And whatever He reveals to me, I will tell you.” So Balaam went off to a barren height,
4 ULB ਅਤੇ ਪਰਮੇਸ਼ੁਰ ਬਿਲਆਮ ਨੂੰ ਮਿਲਿਆ ਅਤੇ ਉਹ ਨੇ ਉਸ ਨੂੰ ਆਖਿਆ, ਮੈਂ ਉਨ੍ਹਾਂ ਸੱਤਾਂ ਜਗਵੇਦੀਆਂ ਨੂੰ ਸੁਆਰ ਕੇ ਰੱਖਿਆ ਹੈ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ ਹੈ। BSB BSB: and God met with him. “I have set up seven altars,” Balaam said, “and on each altar I have offered a bull and a ram.”
5 ULB ਤਦ ਯਹੋਵਾਹ ਨੇ ਇੱਕ ਵਾਕ ਬਿਲਆਮ ਦੇ ਮੂੰਹ ਵਿੱਚ ਪਾਇਆ ਅਤੇ ਆਖਿਆ, ਬਾਲਾਕ ਦੇ ਕੋਲ ਜਾਂ ਕੇ ਇਸ ਤਰ੍ਹਾਂ ਬੋਲੀ। BSB BSB: Then the LORD put a message in Balaam’s mouth, saying, “Return to Balak and give him this message.”
6 ULB ਉਹ ਉਸ ਦੇ ਕੋਲ ਆਇਆ ਅਤੇ ਵੇਖੋ, ਉਹ ਆਪਣੀ ਹੋਮ ਬਲੀ ਲਈ ਖੜ੍ਹਾ ਸੀ ਅਤੇ ਉਹ ਦੇ ਨਾਲ ਮੋਆਬ ਦੇ ਸਾਰੇ ਪ੍ਰਧਾਨ ਸਨ। BSB BSB: So he returned to Balak, who was standing there beside his burnt offering, with all the princes of Moab.
7 ULB ਉਸ ਨੇ ਆਪਣਾ ਅਗੰਮ ਵਾਕ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੁਰਬ ਦੇ ਪਹਾੜ ਤੋਂ, ਆ, ਮੇਰੇ ਲਈ ਯਾਕੂਬ ਨੂੰ ਸਰਾਪ ਦੇ, ਅਤੇ ਆ, ਇਸਰਾਏਲ ਨੂੰ ਘਟਾ! BSB BSB: And Balaam lifted up an oracle, saying: “Balak brought me from Aram, the king of Moab from the mountains of the east. ‘Come,’ he said, ‘put a curse on Jacob for me; come and denounce Israel!’
8 ULB ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ? ਅਤੇ ਮੈਂ ਕਿਵੇਂ ਉਹ ਨੂੰ ਘਟਾਵਾਂ, ਜਿਸ ਨੂੰ ਯਹੋਵਾਹ ਨੇ ਨਹੀਂ ਘਟਾਇਆ? BSB BSB: How can I curse those whom God has not cursed? How can I denounce those whom the LORD has not denounced?
9 ULB ਚਟਾਨ ਦੀਆਂ ਟੀਸੀਆਂ ਤੋਂ ਮੈਂ ਉਹ ਨੂੰ ਵੇਖਦਾ ਹਾਂ, ਅਤੇ ਪਰਬਤਾਂ ਤੋਂ ਮੈਂ ਉਸ ਉੱਤੇ ਨਿਗਾਹ ਮਾਰਦਾ ਹਾਂ। ਇਹ ਪਰਜਾ ਇਕੱਲੀ ਵੱਸਦੀ ਹੈ, ਅਤੇ ਕੌਮਾਂ ਦੇ ਵਿੱਚ ਉਹ ਆਪਣੇ ਆਪ ਨੂੰ ਨਹੀਂ ਗਿਣਦੀ। BSB BSB: For I see them from atop the rocky cliffs, and I watch them from the hills. Behold, a people dwelling apart, not reckoning themselves among the nations.
10 ULB ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਸ ਨੇ ਗਿਣਿਆ? ਜਾਂ ਕਿਸ ਨੇ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੈਂ ਧਰਮੀਆਂ ਦੀ ਮੌਤ ਦੀ ਤਰ੍ਹਾਂ ਮਰਾਂ, ਅਤੇ ਮੇਰਾ ਅੰਤ ਉਸ ਵਰਗਾ ਹੋਵੇ! BSB BSB: Who can count the dust of Jacob or number even a fourth of Israel? Let me die the death of the righteous; let my end be like theirs!”
11 ULB ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਤੂੰ ਮੇਰੇ ਨਾਲ ਕੀ ਕੀਤਾ? ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਲਿਆਂਦਾ ਅਤੇ ਵੇਖ, ਤੂੰ ਉਨ੍ਹਾਂ ਨੂੰ ਬਰਕਤ ਹੀ ਬਰਕਤ ਦੇ ਦਿੱਤੀ! BSB BSB: Then Balak said to Balaam, “What have you done to me? I brought you here to curse my enemies, and behold, you have only blessed them!”
12 ULB ਉਸ ਨੇ ਉੱਤਰ ਦਿੱਤਾ, ਕੀ ਮੈਂ ਉਸ ਵਾਕ ਨੂੰ ਨਾ ਮੰਨਾ ਜਿਹੜਾ ਯਹੋਵਾਹ ਨੇ ਮੇਰੇ ਮੂੰਹ ਵਿੱਚ ਪਾਇਆ? BSB BSB: But Balaam replied, “Should I not speak exactly what the LORD puts in my mouth?”
13 ULB ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ। ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਸਰਾਪ ਦੇ। BSB BSB: Then Balak said to him, “Please come with me to another place where you can see them. You will only see the outskirts of their camp—not all of them. And from there, curse them for me.”
14 ULB ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ। BSB BSB: So Balak took him to the field of Zophim, to the top of Pisgah, where he built seven altars and offered a bull and a ram on each altar.
15 ULB ਤਾਂ ਉਸ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਇੱਥੇ ਖੜ੍ਹਾ ਹੋ ਜਾ ਜਦ ਤੱਕ ਮੈਂ ਯਹੋਵਾਹ ਨੂੰ ਉੱਥੇ ਨਾ ਮਿਲਾਂ। BSB BSB: Balaam said to Balak, “Stay here beside your burnt offering while I meet the LORD over there.”
16 ULB ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਜਾ ਕੇ ਇਸ ਤਰ੍ਹਾਂ ਬੋਲੀਂ। BSB BSB: And the LORD met with Balaam and put a message in his mouth, saying, “Return to Balak and speak what I tell you.”
17 ULB ਤਾਂ ਉਹ ਉਸ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਬ ਦੇ ਹਾਕਮਾਂ ਨਾਲ ਖੜ੍ਹਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਬੋਲਿਆ, BSB BSB: So he returned to Balak, who was standing there by his burnt offering with the princes of Moab. “What did the LORD say?” Balak asked.
18 ULB ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤਰ, ਮੇਰੀਆਂ ਗੱਲਾਂ ਉੱਤੇ ਧਿਆਨ ਦੇ। BSB BSB: Then Balaam lifted up an oracle, saying: “Arise, O Balak, and listen; give ear to me, O son of Zippor.
19 ULB ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ? BSB BSB: God is not a man, that He should lie, or a son of man, that He should change His mind. Does He speak and not act? Does He promise and not fulfill?
20 ULB ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, ਉਸ ਨੇ ਬਰਕਤ ਦਿੱਤੀ, ਇਸ ਨੂੰ ਮੈਂ ਮੋੜ ਨਹੀਂ ਸਕਦਾ। BSB BSB: I have indeed received a command to bless; He has blessed, and I cannot change it.
21 ULB ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਦੇਖੀ, ਨਾ ਇਸਰਾਏਲ ਵਿੱਚ ਚਲਾਕੀ ਵੇਖੀ। ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ। BSB BSB: He considers no disaster for Jacob; He sees no trouble for Israel. The LORD their God is with them, and the shout of the King is among them.
22 ULB ਪਰਮੇਸ਼ੁਰ ਉਹ ਨੂੰ ਮਿਸਰ ਤੋਂ ਲਿਆ ਰਿਹਾ ਹੈ, ਉਹਨਾਂ ਵਿੱਚ ਸਾਨ੍ਹ ਜਿਨ੍ਹਾਂ ਜ਼ੋਰ ਹੈ। BSB BSB: God brought them out of Egypt with strength like a wild ox.
23 ULB ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਟੂਣਾ। ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ! BSB BSB: For there is no spell against Jacob and no divination against Israel. It will now be said of Jacob and Israel, ‘What great things God has done!’
24 ULB ਇਹ ਪਰਜਾ ਸ਼ੇਰਨੀ ਵਾਂਗੂੰ ਉੱਠੇਗੀ, ਅਤੇ ਸ਼ੇਰ ਵਾਂਗੂੰ ਆਪਣੇ ਆਪ ਨੂੰ ਖੜ੍ਹਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੱਕ ਸ਼ਿਕਾਰ ਨਾ ਖਾ ਲਵੇ, ਅਤੇ ਸ਼ਿਕਾਰ ਦਾ ਲਹੂ ਨਾ ਪੀ ਲਵੇ। BSB BSB: Behold, the people rise like a lioness; they rouse themselves like a lion, not resting until they devour their prey and drink the blood of the slain.”
25 ULB ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਨਾ ਉਹ ਨੂੰ ਸਰਾਪ ਦੇ ਅਤੇ ਨਾ ਉਹ ਨੂੰ ਬਰਕਤ ਹੀ ਦੇ! BSB BSB: Now Balak said to Balaam, “Then neither curse them at all nor bless them at all!”
26 ULB ਪਰ ਬਿਲਆਮ ਨੇ ਬਾਲਾਕ ਨੂੰ ਉੱਤਰ ਦਿੱਤਾ, ਕੀ ਮੈਂ ਤੈਨੂੰ ਨਹੀਂ ਦੱਸਿਆ ਕਿ ਜੋ ਕੁਝ ਯਹੋਵਾਹ ਮੈਨੂੰ ਆਖਦਾ ਹੈ ਮੈਨੂੰ ਉਹੀ ਕਰਨਾ ਪੈਂਦਾ ਹੈ? BSB BSB: But Balaam replied, “Did I not tell you that whatever the LORD says, I must do?”
27 ULB ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਂਵਾਂ। ਸ਼ਾਇਦ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਉਹਨਾਂ ਨੂੰ ਸਰਾਪ ਦੇਵੇਂ। BSB BSB: “Please come,” said Balak, “I will take you to another place. Perhaps it will please God that you curse them for me from there.”
28 ULB ਤਾਂ ਬਾਲਾਕ ਬਿਲਆਮ ਨੂੰ ਪੇਓਰ ਦੀ ਟੀਸੀ ਉੱਤੇ ਲੈ ਗਿਆ ਜਿਹੜੀ ਹੇਠਾਂ ਦੇ ਵੱਲ ਝੁੱਕੀ ਹੋਈ ਸੀ। BSB BSB: And Balak took Balaam to the top of Peor, which overlooks the wasteland.
29 ULB ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਮੇਰੇ ਲਈ ਇੱਥੇ ਸੱਤ ਬਲ਼ਦ ਅਤੇ ਸੱਤ ਭੇਡੂ ਤਿਆਰ ਕਰ। BSB BSB: Then Balaam said, “Build for me seven altars here, and prepare for me seven bulls and seven rams.”
30 ULB ਤਾਂ ਬਾਲਾਕ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਬਿਲਆਮ ਨੇ ਆਖਿਆ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ। BSB BSB: So Balak did as Balaam had instructed, and he offered a bull and a ram on each altar.
Select verses for actions: Enter goes to them and Escape comes back.