1 ULB ਬਵਾ ਦੇ ਮਗਰੋਂ ਅਜਿਹਾ ਹੋਇਆ ਕਿ ਯਹੋਵਾਹ ਨੇ ਮੂਸਾ ਅਤੇ ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖਿਆ, BSB BSB: After the plague had ended, the LORD said to Moses and Eleazar son of Aaron the priest,
2 ULB ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰੋ, ਵੀਹ ਸਾਲ ਅਤੇ ਉੱਪਰ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਜਿਹੜੇ ਇਸਰਾਏਲ ਵਿੱਚ ਯੁੱਧ ਕਰਨ ਯੋਗ ਹਨ। BSB BSB: “Take a census of the whole congregation of Israel by the houses of their fathers—all those twenty years of age or older who can serve in the army of Israel.”
3 ULB ਤਦ ਮੂਸਾ ਅਤੇ ਅਲਆਜ਼ਾਰ ਜਾਜਕ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ, ਉਨ੍ਹਾਂ ਨੂੰ ਬੋਲੇ, BSB BSB: So on the plains of Moab by the Jordan, across from Jericho, Moses and Eleazar the priest issued the instruction,
4 ULB ਵੀਹ ਸਾਲ ਅਤੇ ਉੱਪਰ ਦੇ ਮਨੁੱਖਾਂ ਦੀ ਗਿਣਤੀ ਕਰੋ ਜਿਵੇਂ ਯਹੋਵਾਹ ਨੇ ਮੂਸਾ ਅਤੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲ ਰਹੇ ਸਨ। BSB BSB: “Take a census of the men twenty years of age or older, as the LORD has commanded Moses.” And these were the Israelites who came out of the land of Egypt:
5 ULB ਰਊਬੇਨ ਇਸਰਾਏਲ ਦਾ ਪਹਿਲੌਠਾ। ਰਊਬੇਨ ਦੇ ਪੁੱਤਰ, ਹਨੋਕ ਤੋਂ ਹਨੋਕੀਆਂ ਦਾ ਪਰਿਵਾਰ, ਪੱਲੂ ਤੋਂ ਪੱਲੂਆਂ ਦਾ ਪਰਿਵਾਰ, ਹਸਰੋਨ ਤੋਂ ਹਸਰੋਨੀਆਂ ਦਾ ਪਰਿਵਾਰ, BSB BSB: Reuben was the firstborn of Israel. These were the descendants of Reuben: The Hanochite clan from Hanoch, the Palluite clan from Pallu,
6 ULB ਕਰਮੀ ਤੋਂ ਕਰਮੀਆਂ ਦਾ ਪਰਿਵਾਰ BSB BSB: the Hezronite clan from Hezron, and the Carmite clan from Carmi.
7 ULB ਇਹ ਰਊਬੇਨੀਆਂ ਦੇ ਪਰਿਵਾਰ ਹਨ ਅਤੇ ਜਿਹੜੇ ਉਨ੍ਹਾਂ ਵਿੱਚੋਂ ਗਿਣੇ ਗਏ ਉਹ ਤਿਰਤਾਲੀ ਹਜ਼ਾਰ ਸੱਤ ਸੌ ਤੀਹ ਸਨ। BSB BSB: These were the clans of Reuben, and their registration numbered 43,730.
8 ULB ਅਤੇ ਪੱਲੂ ਦਾ ਪੁੱਤਰ ਅਲੀਆਬ ਸੀ। BSB BSB: Now the son of Pallu was Eliab,
9 ULB ਅਤੇ ਅਲੀਆਬ ਦੇ ਪੁੱਤਰ ਨਮੂਏਲ, ਦਾਥਾਨ ਅਤੇ ਅਬੀਰਾਮ ਸਨ। ਇਹ ਉਹ ਦਾਥਾਨ ਅਤੇ ਅਬੀਰਾਮ ਸਨ ਜਿਹੜੇ ਮੰਡਲੀ ਦੀ ਚੋਣ ਦੇ ਸਨ ਅਤੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਕੋਰਹ ਦੀ ਟੋਲੀ ਨਾਲ ਝਗੜਾ ਕਰ ਰਹੇ ਸਨ ਜਦ ਉਹ ਯਹੋਵਾਹ ਦੇ ਵਿਰੁੱਧ ਝਗੜਦੇ ਸਨ। BSB BSB: and the sons of Eliab were Nemuel, Dathan, and Abiram. It was Dathan and Abiram, chosen by the congregation, who rebelled against Moses and Aaron with the followers of Korah who rebelled against the LORD.
10 ULB ਉਸ ਵੇਲੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ ਕੋਰਹ ਨਾਲ ਨਿਗਲ ਲਿਆ ਜਦ ਉਹ ਟੋਲੀ ਮਰ ਗਈ ਅਤੇ ਜਦ ਅੱਗ ਨੇ ਢਾਈ ਸੌ ਮਨੁੱਖਾਂ ਨੂੰ ਭਸਮ ਕੀਤਾ, ਤਾਂ ਉਹ ਇੱਕ ਨਿਸ਼ਾਨ ਹੋ ਗਏ। BSB BSB: And the earth opened its mouth and swallowed them along with Korah, whose followers died when the fire consumed 250 men. They serve as a warning sign.
11 ULB ਪਰ ਕੋਰਹ ਦੇ ਪੁੱਤਰ ਨਹੀਂ ਮਰੇ। BSB BSB: However, the line of Korah did not die out.
12 ULB ਸ਼ਿਮਓਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਨਮੂਏਲ ਤੋਂ ਨਮੁਏਲੀਆਂ ਦਾ ਪਰਿਵਾਰ, ਯਮੀਨ ਤੋਂ ਯਮੀਨੀਆਂ ਦਾ ਪਰਿਵਾਰ, ਯਾਕੀਨ ਤੋਂ ਯਾਕੀਨੀਆਂ ਦਾ ਟੱਬਰ, BSB BSB: These were the descendants of Simeon by their clans: The Nemuelite clan from Nemuel, the Jaminite clan from Jamin, the Jachinite clan from Jachin,
13 ULB ਜ਼ਰਹ ਤੋਂ ਜ਼ਰਹੀਆਂ ਦਾ ਟੱਬਰ, ਸ਼ਾਉਲ ਤੋਂ ਸ਼ਾਉਲੀਆਂ ਦਾ ਟੱਬਰ BSB BSB: the Zerahite clan from Zerah, and the Shaulite clan from Shaul.
14 ULB ਇਹ ਸ਼ਿਮੋਓਨੀਆਂ ਦੇ ਟੱਬਰ ਹਨ ਅਤੇ ਉਹ ਬਾਈ ਹਜ਼ਾਰ ਦੋ ਸੌ ਸਨ। BSB BSB: These were the clans of Simeon, and there were 22,200 men.
15 ULB ਗਾਦ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸਫ਼ੋਨ ਤੋਂ ਸਫ਼ੋਨੀਆਂ ਦਾ ਟੱਬਰ, ਹੱਗੀ ਤੋਂ ਹੱਗੀਆਂ ਦਾ ਟੱਬਰ, ਸੂਨੀ ਤੋਂ ਸੂਨੀਆਂ ਦਾ ਟੱਬਰ, BSB BSB: These were the descendants of Gad by their clans: The Zephonite clan from Zephon, the Haggite clan from Haggi, the Shunite clan from Shuni,
16 ULB ਆਜ਼ਨੀ ਤੋਂ ਆਜ਼ਨੀਆਂ ਦਾ ਟੱਬਰ, ਏਰੀ ਤੋਂ ਏਰੀਆਂ ਦਾ ਟੱਬਰ, BSB BSB: the Oznite clan from Ozni, the Erite clan from Eri,
17 ULB ਅਰੋਦ ਤੋਂ ਅਰੋਦੀਆਂ ਦਾ ਟੱਬਰ, ਅਰਏਲੀ ਤੋਂ ਅਰਏਲੀਆਂ ਦਾ ਟੱਬਰ, BSB BSB: the Arodite clan from Arod, and the Arelite clan from Areli.
18 ULB ਇਹ ਗਾਦੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਇਹ ਚਾਲ੍ਹੀ ਹਜ਼ਾਰ ਪੰਜ ਸੌ ਸਨ। BSB BSB: These were the clans of Gad, and their registration numbered 40,500.
19 ULB ਯਹੂਦਾਹ ਦੇ ਪੁੱਤਰ ਏਰ ਅਤੇ ਓਨਾਨ ਸਨ ਅਤੇ ਏਰ ਅਤੇ ਓਨਾਨ ਕਨਾਨ ਦੇਸ ਵਿੱਚ ਮਰ ਗਏ। BSB BSB: The sons of Judah were Er and Onan, but they died in the land of Canaan.
20 ULB ਯਹੂਦਾਹ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ ਇਹ ਸਨ, ਸ਼ੇਲਾਹ ਤੋਂ ਸ਼ੇਲਾਹੀਆਂ ਦਾ ਟੱਬਰ, ਪਰਸ ਤੋਂ ਪਰਸੀਆਂ ਦਾ ਟੱਬਰ, ਜ਼ਰਹ ਤੋਂ ਜ਼ਰਹੀਆਂ ਦਾ ਟੱਬਰ, BSB BSB: These were the descendants of Judah by their clans: The Shelanite clan from Shelah, the Perezite clan from Perez, and the Zerahite clan from Zerah.
21 ULB ਪਰਸ ਦੇ ਪੁੱਤਰ ਇਹ ਸਨ, ਹਸਰੋਨ ਤੋਂ ਹਸਰੋਨੀਆਂ ਦਾ ਟੱਬਰ, ਹਮੂਲ ਤੋਂ ਹਮੂਲੀਆਂ ਦਾ ਟੱਬਰ, BSB BSB: And these were the descendants of Perez: the Hezronite clan from Hezron and the Hamulite clan from Hamul.
22 ULB ਇਹ ਯਹੂਦਾਹ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਉਹ ਛਿਹੱਤਰ ਹਜ਼ਾਰ ਪੰਜ ਸੌ ਸਨ। BSB BSB: These were the clans of Judah, and their registration numbered 76,500.
23 ULB ਯਿੱਸਾਕਾਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਤੋਲਾ ਤੋਂ ਤੋਲੀਆਂ ਦਾ ਟੱਬਰ, ਪੁੱਵਾਹ ਤੋਂ ਪੂਨੀਆਂ ਦਾ ਟੱਬਰ BSB BSB: These were the descendants of Issachar by their clans: The Tolaite clan from Tola, the Punite clan from Puvah,
24 ULB ਯਾਸ਼ੂਬ ਤੋਂ ਯਾਸ਼ੂਬੀਆਂ ਦਾ ਟੱਬਰ, ਸ਼ਿਮਰੋਨ ਤੋਂ ਸ਼ਿਮਰੋਨੀਆਂ ਦਾ ਟੱਬਰ BSB BSB: the Jashubite clan from Jashub, and the Shimronite clan from Shimron.
25 ULB ਇਹ ਯਿੱਸਾਕਾਰ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਅਤੇ ਉਹ ਚੌਹਟ ਹਜ਼ਾਰ ਤਿੰਨ ਸੌ ਸਨ। BSB BSB: These were the clans of Issachar, and their registration numbered 64,300.
26 ULB ਜ਼ਬੂਲੁਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸਰਦ ਤੋਂ ਸਰਦੀਆਂ ਦਾ ਟੱਬਰ, ਏਲੋਨ ਤੋਂ ਏਲੋਨੀਆਂ ਦਾ ਟੱਬਰ, ਯਹਲਏਲ ਤੋਂ ਯਹਲਏਲੀਆਂ ਦਾ ਟੱਬਰ BSB BSB: These were the descendants of Zebulun by their clans: The Seredite clan from Sered, the Elonite clan from Elon, and the Jahleelite clan from Jahleel.
27 ULB ਇਹ ਜ਼ਬੂਲੁਨੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਸੱਠ ਹਜ਼ਾਰ ਪੰਜ ਸੌ ਸਨ। BSB BSB: These were the clans of Zebulun, and their registration numbered 60,500.
28 ULB ਯੂਸੁਫ਼ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਮਨੱਸ਼ਹ ਅਤੇ ਅਫ਼ਰਈਮ BSB BSB: The descendants of Joseph included the clans of Manasseh and Ephraim.
29 ULB ਮਨੱਸ਼ਹ ਦੇ ਪੁੱਤਰ, ਮਾਕੀਰ ਤੋਂ ਮਾਕੀਰੀਆਂ ਦਾ ਟੱਬਰ, ਅਤੇ ਮਾਕੀਰ ਤੋਂ ਗਿਲਆਦ ਜੰਮਿਆ, ਗਿਲਆਦੀਆਂ ਦਾ ਟੱਬਰ BSB BSB: These were the descendants of Manasseh: The Machirite clan from Machir, the father of Gilead, and the Gileadite clan from Gilead.
30 ULB ਇਹ ਗਿਲਆਦ ਦੇ ਪੁੱਤਰ, ਈਅਜ਼ਰ ਤੋਂ ਈਅਜ਼ਰੀਆਂ ਦਾ ਟੱਬਰ, ਹੇਲਕ ਤੋਂ ਹੇਲਕੀਆਂ ਦਾ ਟੱਬਰ BSB BSB: These were the descendants of Gilead: the Iezerite clan from Iezer, the Helekite clan from Helek,
31 ULB ਅਤੇ ਅਸਰੀਏਲ ਤੋਂ ਅਸਰੀਏਲੀਆਂ ਦਾ ਟੱਬਰ ਅਤੇ ਸ਼ਕਮ ਤੋਂ ਸ਼ਕਮੀਆਂ ਦਾ ਟੱਬਰ BSB BSB: the Asrielite clan from Asriel, the Shechemite clan from Shechem,
32 ULB ਅਤੇ ਸ਼ਮੀਦਾ ਤੋਂ ਸ਼ਮੀਦਾਈਆਂ ਦਾ ਟੱਬਰ ਅਤੇ ਹੇਫ਼ਰ ਤੋਂ ਹੇਫ਼ਰੀਆਂ ਦਾ ਟੱਬਰ BSB BSB: the Shemidaite clan from Shemida, and the Hepherite clan from Hepher.
33 ULB ਅਤੇ ਸਲਾਫ਼ਹਾਦ ਹੇਫਰ ਦੇ ਪੁੱਤਰ ਕੋਲ ਪੁੱਤਰ ਨਹੀਂ ਪਰ ਧੀਆਂ ਸਨ ਅਤੇ ਸਲਾਫ਼ਹਾਦ ਦੀਆਂ ਧੀਆਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ ਸਨ। BSB BSB: Now Zelophehad son of Hepher had no sons but only daughters. The names of his daughters were Mahlah, Noah, Hoglah, Milcah, and Tirzah.
34 ULB ਇਹ ਮਨੱਸ਼ਹ ਦੇ ਟੱਬਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਬਵੰਜਾ ਹਜ਼ਾਰ ਸੱਤ ਸੌ ਸਨ। BSB BSB: These were the clans of Manasseh, and their registration numbered 52,700.
35 ULB ਅਫ਼ਰਈਮ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ ਇਹ ਸਨ, ਸ਼ੁਥਲਹ ਤੋਂ ਸ਼ੁਥਲਹੀਆਂ ਦਾ ਟੱਬਰ, ਬਕਰ ਤੋਂ ਬਕਰੀਆਂ ਦਾ ਟੱਬਰ, ਬਹਨ ਤੋਂ ਬਹਨੀਆਂ ਦਾ ਟੱਬਰ BSB BSB: These were the descendants of Ephraim by their clans: The Shuthelahite clan from Shuthelah, the Becherite clan from Becher, and the Tahanite clan from Tahan.
36 ULB ਅਤੇ ਇਹ ਸ਼ੁਥਲਹ ਦੇ ਪੁੱਤਰ ਸਨ, ਏਰਾਨ ਤੋਂ ਏਰਾਨੀਆਂ ਦਾ ਟੱਬਰ, BSB BSB: And the descendants of Shuthelah were the Eranite clan from Eran.
37 ULB ਇਹ ਅਫ਼ਰਈਮ ਦੇ ਪੁੱਤਰਾਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਬੱਤੀ ਹਜ਼ਾਰ ਪੰਜ ਸੌ ਸਨ। ਇਹ ਯੂਸੁਫ਼ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ। BSB BSB: These were the clans of Ephraim, and their registration numbered 32,500. These clans were the descendants of Joseph.
38 ULB ਬਿਨਯਾਮੀਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਬਲਾ ਤੋਂ ਬਲੀਆਂ ਦਾ ਟੱਬਰ ਅਸ਼ਬੇਲ ਤੋਂ ਅਸ਼ਬੇਲੀਆਂ ਦਾ ਟੱਬਰ, ਅਹੀਰਾਮ ਤੋਂ ਅਹੀਰਾਮੀਆਂ ਦਾ ਟੱਬਰ, BSB BSB: These were the descendants of Benjamin by their clans: The Belaite clan from Bela, the Ashbelite clan from Ashbel, the Ahiramite clan from Ahiram,
39 ULB ਸ਼ਫੂਫਾਮ ਤੋਂ ਸ਼ਫੂਫ਼ਾਮੀਆਂ ਦਾ ਟੱਬਰ, ਹੂਫ਼ਾਮ ਤੋਂ ਹੂਫ਼ਾਮੀਆਂ ਟੱਬਰ BSB BSB: the Shuphamite clan from Shupham, and the Huphamite clan from Hupham.
40 ULB ਅਤੇ ਬਲਾ ਦੇ ਪੁੱਤਰ ਅਰਦ ਅਤੇ ਨਆਮਾਨ ਸਨ। ਅਰਦ ਤੋਂ ਅਰਦੀਆਂ ਦਾ ਟੱਬਰ, ਨਆਮਾਨ ਤੋਂ ਨਆਮਾਨੀਆਂ ਦਾ ਟੱਬਰ BSB BSB: And the descendants of Bela from Ard and Naaman were the Ardite clan from Ard and the Naamite clan from Naaman.
41 ULB ਇਹ ਬਿਨਯਾਮੀਨ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੰਤਾਲੀ ਹਜ਼ਾਰ ਛੇ ਸੌ ਸਨ। BSB BSB: These were the clans of Benjamin, and their registration numbered 45,600.
42 ULB ਦਾਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸ਼ੂਹਾਮ ਤੋਂ ਸ਼ੂਹਾਮੀਆਂ ਦਾ ਟੱਬਰ, ਇਹ ਦਾਨੀਆਂ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ। BSB BSB: These were the descendants of Dan by their clans: The Shuhamite clan from Shuham. These were the clans of Dan.
43 ULB ਸ਼ੂਹਾਮੀਆਂ ਦੇ ਸਾਰੇ ਟੱਬਰ ਦੇ ਗਿਣੇ ਹੋਇਆਂ ਅਨੁਸਾਰ ਚੌਂਹਟ ਹਜ਼ਾਰ ਚਾਰ ਸੌ ਸਨ। BSB BSB: All of them were Shuhamite clans, and their registration numbered 64,400.
44 ULB ਆਸ਼ੇਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਯਿਮਨਾਹ ਤੋਂ ਯਿਮਨਾਹੀਆਂ ਦਾ ਟੱਬਰ, ਯਿਸ਼ਵੀ ਤੋਂ ਯਿਸ਼ਵੀਆਂ ਦਾ ਟੱਬਰ, ਬਰੀਯਾਹ ਤੋਂ ਬਰੀਈਆਂ ਦਾ ਟੱਬਰ BSB BSB: These were the descendants of Asher by their clans: The Imnite clan from Imnah, the Ishvite clan from Ishvi, and the Beriite clan from Beriah.
45 ULB ਬਰੀਯਾਹ ਦੇ ਪੁੱਤਰ ਤੋਂ, ਹੇਬਰ ਤੋਂ ਹੇਬਰੀਆਂ ਦਾ ਟੱਬਰ, ਮਲਕੀਏਲ ਤੋਂ ਮਲਕੀਏਲੀਆਂ ਦਾ ਟੱਬਰ BSB BSB: And these were the descendants of Beriah: the Heberite clan from Heber and the Malchielite clan from Malchiel.
46 ULB ਅਤੇ ਆਸ਼ੇਰ ਦੀ ਧੀ ਦਾ ਨਾਮ ਸਾਰਹ ਸੀ। BSB BSB: And the name of Asher’s daughter was Serah.
47 ULB ਇਹ ਆਸ਼ੇਰੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਤਿਰਵੰਜਾ ਹਜ਼ਾਰ ਚਾਰ ਸੌ ਸਨ। BSB BSB: These were the clans of Asher, and their registration numbered 53,400.
48 ULB ਨਫ਼ਤਾਲੀ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ, ਯਸਹਏਲ ਤੋਂ ਯਸਹਏਲੀਆਂ ਦਾ ਟੱਬਰ, ਗੂਨੀ ਤੋਂ ਗੁਨੀਆਂ ਦਾ ਟੱਬਰ BSB BSB: These were the descendants of Naphtali by their clans: The Jahzeelite clan from Jahzeel, the Gunite clan from Guni,
49 ULB ਯੇਸਰ ਤੋਂ ਯੇਸਰੀਆਂ ਦਾ ਟੱਬਰ, ਸ਼ਿੱਲੇਮ ਤੋਂ ਸ਼ਿੱਲੇਮੀਆਂ ਦਾ ਟੱਬਰ BSB BSB: the Jezerite clan from Jezer, and the Shillemite clan from Shillem.
50 ULB ਇਹ ਨਫ਼ਤਾਲੀ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੈਂਤਾਲੀ ਹਜ਼ਾਰ ਚਾਰ ਸੌ ਸਨ। BSB BSB: These were the clans of Naphtali, and their registration numbered 45,400.
51 ULB ਇਹ ਇਸਰਾਏਲੀਆਂ ਦੇ ਗਿਣੇ ਹੋਏ ਛੇ ਲੱਖ ਇੱਕ ਹਜ਼ਾਰ ਸੱਤ ਸੌ ਤੀਹ ਸਨ। BSB BSB: These men of Israel numbered 601,730 in all.
52 ULB ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, BSB BSB: Then the LORD said to Moses,
53 ULB ਇਨ੍ਹਾਂ ਦੀ ਜ਼ਮੀਨ ਇਨ੍ਹਾਂ ਦੇ ਨਾਮਾਂ ਦੇ ਲੇਖੇ ਅਨੁਸਾਰ ਵੰਡੀ ਜਾਵੇ BSB BSB: “The land is to be divided among the tribes as an inheritance, according to the number of names.
54 ULB ਬਹੁਤਿਆਂ ਲਈ ਤੂੰ ਵੱਡੀ ਜ਼ਮੀਨ ਦੇਈਂ। ਅਤੇ ਥੋੜ੍ਹਿਆਂ ਲਈ ਛੋਟੀ ਜ਼ਮੀਨ ਦੇਈਂ। ਹਰ ਇੱਕ ਨੂੰ ਆਪਣੀ ਗਿਣਤੀ ਅਨੁਸਾਰ ਜ਼ਮੀਨ ਦਿੱਤੀ ਜਾਵੇ। BSB BSB: Increase the inheritance for a large tribe and decrease it for a small one; each tribe is to receive its inheritance according to the number of those registered.
55 ULB ਤਾਂ ਵੀ ਚਿੱਠੀਆਂ ਪਾ ਕੇ ਧਰਤੀ ਵੰਡੀ। ਉਨ੍ਹਾਂ ਦੇ ਪਿਉ-ਦਾਦਿਆਂ ਦਿਆਂ ਗੋਤਾਂ ਦੇ ਨਾਮਾਂ ਅਨੁਸਾਰ ਉਹ ਜ਼ਮੀਨ ਲੈਣ। BSB BSB: Indeed, the land must be divided by lot; they shall receive their inheritance according to the names of the tribes of their fathers.
56 ULB ਚਿੱਠੀ ਪਾਉਣ ਨਾਲ ਜ਼ਮੀਨ ਬਹੁਤਿਆਂ ਅਤੇ ਥੋੜ੍ਹਿਆਂ ਵਿੱਚ ਵੰਡੀ ਜਾਵੇ। BSB BSB: Each inheritance is to be divided by lot among the larger and smaller tribes.”
57 ULB ਇਹ ਲੇਵੀ ਦੇ ਗਿਣੇ ਹੋਏ ਆਪਣਿਆਂ ਟੱਬਰਾਂ ਅਨੁਸਾਰ ਹਨ, ਗੇਰਸ਼ੋਨ ਤੋਂ ਗੇਰਸ਼ੋਨੀਆਂ ਦਾ ਟੱਬਰ, ਕਹਾਥ ਤੋਂ ਕਹਾਥੀਆਂ ਦਾ ਟੱਬਰ, ਮਰਾਰੀ ਤੋਂ ਮਰਾਰੀਆਂ ਦਾ ਟੱਬਰ BSB BSB: Now these were the Levites numbered by their clans: The Gershonite clan from Gershon, the Kohathite clan from Kohath, and the Merarite clan from Merari.
58 ULB ਇਹ ਲੇਵੀ ਦੇ ਟੱਬਰ ਹਨ, ਲਿਬਨੀ ਦਾ ਟੱਬਰ, ਹਬਰੋਨੀ ਦਾ ਟੱਬਰ, ਮਹਲੀ ਦਾ ਟੱਬਰ, ਮੁਸ਼ੀ ਦਾ ਟੱਬਰ, ਕਾਰਹੀ ਦਾ ਟੱਬਰ ਅਤੇ ਕਹਾਥ ਤੋਂ ਅਮਰਾਮ ਜੰਮਿਆਂ BSB BSB: These were the families of the Levites: The Libnite clan, the Hebronite clan, the Mahlite clan, the Mushite clan, and the Korahite clan. Now Kohath was the father of Amram,
59 ULB ਅਤੇ ਅਮਰਾਮ ਦੀ ਪਤਨੀ ਦਾ ਨਾਮ ਯੋਕਬਦ ਸੀ ਅਤੇ ਉਹ ਲੇਵੀ ਦੀ ਧੀ ਸੀ ਜਿਹੜੀ ਲੇਵੀ ਲਈ ਮਿਸਰ ਵਿੱਚ ਜੰਮੀ ਅਤੇ ਉਹ ਅਮਰਾਮ ਲਈ ਹਾਰੂਨ ਅਤੇ ਮੂਸਾ ਅਤੇ ਉਨ੍ਹਾਂ ਦੀ ਭੈਣ ਮਿਰਯਮ ਨੂੰ ਜਣੀ। BSB BSB: and Amram’s wife was named Jochebed. She was also a daughter of Levi, born to Levi in Egypt. To Amram she bore Aaron, Moses, and their sister Miriam.
60 ULB ਅਤੇ ਹਾਰੂਨ ਲਈ ਨਾਦਾਬ, ਅਬੀਹੂ, ਅਲਆਜ਼ਾਰ, ਈਥਾਮਾਰ ਜੰਮੇ। BSB BSB: Nadab, Abihu, Eleazar, and Ithamar were born to Aaron,
61 ULB ਅਤੇ ਨਾਦਾਬ ਅਤੇ ਅਬੀਹੂ ਮਰ ਗਏ ਜਦ ਉਹ ਓਪਰੀ ਅੱਗ ਯਹੋਵਾਹ ਦੇ ਸਨਮੁਖ ਲਿਆਏ। BSB BSB: but Nadab and Abihu died when they offered unauthorized fire before the LORD.
62 ULB ਅਤੇ ਉਨ੍ਹਾਂ ਦੇ ਗਿਣੇ ਹੋਏ ਅਰਥਾਤ ਸਾਰੇ ਆਦਮੀ ਇੱਕ ਮਹੀਨੇ ਦੇ ਅਤੇ ਉੱਪਰ ਦੇ ਤੇਈ ਹਜ਼ਾਰ ਸਨ। ਉਹ ਇਸਰਾਏਲੀਆਂ ਵਿੱਚ ਇਸ ਲਈ ਨਹੀਂ ਗਿਣੇ ਗਏ ਕਿ ਉਨ੍ਹਾਂ ਨੂੰ ਇਸਰਾਏਲੀਆਂ ਵਿੱਚ ਕੋਈ ਜ਼ਮੀਨ ਨਹੀਂ ਦਿੱਤੀ ਗਈ। BSB BSB: The registration of the Levites totaled 23,000, every male a month old or more; they were not numbered among the other Israelites, because no inheritance was given to them among the Israelites.
63 ULB ਇਹ ਉਹ ਹਨ ਜਿਹੜੇ ਮੂਸਾ ਅਤੇ ਅਲਆਜ਼ਾਰ ਜਾਜਕ ਤੋਂ ਗਿਣੇ ਗਏ, ਜਿਨ੍ਹਾਂ ਨੇ ਇਸਰਾਏਲੀਆਂ ਨੂੰ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਗਿਣਿਆ। BSB BSB: These were the ones numbered by Moses and Eleazar the priest when they counted the Israelites on the plains of Moab by the Jordan, across from Jericho.
64 ULB ਪਰ ਇਨ੍ਹਾਂ ਵਿੱਚ, ਉਨ੍ਹਾਂ ਗਿਣਿਆਂ ਹੋਇਆਂ ਇਸਰਾਏਲੀਆਂ ਵਿੱਚੋਂ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਸੀਨਈ ਦੀ ਉਜਾੜ ਵਿੱਚ ਗਿਣਿਆ ਸੀ ਇੱਕ ਵੀ ਮਨੁੱਖ ਨਹੀਂ ਸੀ। BSB BSB: Among all these, however, there was not one who had been numbered by Moses and Aaron the priest when they counted the Israelites in the Wilderness of Sinai.
65 ULB ਕਿਉਂ ਜੋ ਯਹੋਵਾਹ ਨੇ ਉਨ੍ਹਾਂ ਦੇ ਵਿਖੇ ਆਖਿਆ ਸੀ ਕਿ ਉਹ ਉਜਾੜ ਵਿੱਚ ਜ਼ਰੂਰ ਹੀ ਮਰ ਜਾਣਗੇ ਸੋ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਛੱਡ ਕੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਵੀ ਬਚਿਆ ਨਾ ਰਿਹਾ। BSB BSB: For the LORD had told them that they would surely die in the wilderness. Not one was left except Caleb son of Jephunneh and Joshua son of Nun.
Select verses for actions: Enter goes to them and Escape comes back.