1 ULB ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ। BSB BSB: Dishonest scales are an abomination to the LORD, but an accurate weight is His delight.
2 ULB ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ। BSB BSB: When pride comes, disgrace follows, but with humility comes wisdom.
3 ULB ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ਼ ਕਰੇਗੀ। BSB BSB: The integrity of the upright guides them, but the perversity of the faithless destroys them.
4 ULB ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ। BSB BSB: Riches are worthless in the day of wrath, but righteousness brings deliverance from death.
5 ULB ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ। BSB BSB: The righteousness of the blameless directs their path, but the wicked fall by their own wickedness.
6 ULB ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ। BSB BSB: The righteousness of the upright delivers them, but the faithless are trapped by their own desires.
7 ULB ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ਼ ਹੋ ਜਾਂਦਾ ਹੈ। BSB BSB: When the wicked man dies, his hope perishes, and the hope of his strength vanishes.
8 ULB ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ। BSB BSB: The righteous man is delivered from trouble; in his place the wicked man goes in.
9 ULB ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ਼ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ। BSB BSB: With his mouth the ungodly man destroys his neighbor, but through knowledge the righteous are rescued.
10 ULB ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ਼ ਹੁੰਦਾ, ਤਾਂ ਜੈਕਾਰੇ ਹੁੰਦੇ ਹਨ! BSB BSB: When the righteous thrive, the city rejoices, and when the wicked perish, there are shouts of joy.
11 ULB ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ। BSB BSB: By the blessing of the upright a city is built up, but by the mouth of the wicked it is torn down.
12 ULB ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ। BSB BSB: Whoever shows contempt for his neighbor lacks judgment, but a man of understanding remains silent.
13 ULB ਲੁਤਰਾ ਮਨੁੱਖ ਦੂਜਿਆਂ ਦੀਆਂ ਗੁਪਤ ਗੱਲਾਂ ਨੂੰ ਪ੍ਰਗਟ ਕਰਦਾ ਹੈ, ਪਰ ਭਰੋਸੇਮੰਦ ਮਨੁੱਖ ਗੱਲ ਨੂੰ ਲੁਕੋ ਰੱਖਦਾ ਹੈ। BSB BSB: A gossip reveals a secret, but a trustworthy person keeps a confidence.
14 ULB ਜਿੱਥੇ ਅਗਵਾਈ ਨਹੀਂ ਹੁੰਦੀ ਉੱਥੇ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹਕਾਰਾਂ ਨਾਲ ਬਚਾਓ ਹੁੰਦਾ ਹੈ। BSB BSB: For lack of guidance, a nation falls, but with many counselors comes deliverance.
15 ULB ਜਿਹੜਾ ਪਰਾਏ ਮਨੁੱਖ ਦਾ ਜ਼ਮਾਨਤੀ ਬਣੇ, ਉਹ ਵੱਡਾ ਦੁੱਖੀ ਹੁੰਦਾ ਹੈ, ਪਰ ਜਿਹੜਾ ਜ਼ਮਾਨਤ ਲੈਣ ਤੋਂ ਘਿਰਣਾ ਕਰਦਾ ਹੈ, ਉਹ ਸੁਖੀ ਰਹਿੰਦਾ ਹੈ। BSB BSB: He who puts up security for a stranger will surely suffer, but the one who hates indebtedness is secure.
16 ULB ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ, ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ। BSB BSB: A gracious woman attains honor, but ruthless men gain only wealth.
17 ULB ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ। BSB BSB: A kind man benefits himself, but a cruel man brings trouble on himself.
18 ULB ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ। BSB BSB: The wicked man earns an empty wage, but he who sows righteousness reaps a true reward.
19 ULB ਸਚਿਆਰ ਮਨੁੱਖ ਜੀਵਨ ਨੂੰ ਪ੍ਰਾਪਤ ਕਰਦਾ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ, ਉਹ ਆਪਣੀ ਮੌਤ ਦਾ ਪਿੱਛਾ ਕਰਦਾ ਹੈ। BSB BSB: Genuine righteousness leads to life, but the pursuit of evil brings death.
20 ULB ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ। BSB BSB: The perverse in heart are an abomination to the LORD, but the blameless in their walk are His delight.
21 ULB ਇਹ ਗੱਲ ਪੱਕੀ ਹੈ ਕਿ ਦੁਸ਼ਟ ਦੰਡ ਬਿਨ੍ਹਾਂ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ। BSB BSB: Be assured that the wicked will not go unpunished, but the offspring of the righteous will escape.
22 ULB ਜਿਵੇਂ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ, ਤਿਵੇਂ ਹੀ ਰੂਪਵੰਤ ਇਸਤਰੀ ਹੈ ਜੋ ਵਿਵੇਕਹੀਨ ਹੈ। BSB BSB: Like a gold ring in a pig’s snout is a beautiful woman who lacks discretion.
23 ULB ਧਰਮੀ ਦੀ ਲਾਲਸਾ ਹਮੇਸ਼ਾ ਭਲਿਆਈ ਦੀ ਹੁੰਦੀ ਹੈ, ਪਰ ਦੁਸ਼ਟਾਂ ਦੀ ਆਸ ਦਾ ਫਲ ਕਹਿਰ ਹੁੰਦਾ ਹੈ। BSB BSB: The desire of the righteous leads only to good, but the hope of the wicked brings wrath.
24 ULB ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ। BSB BSB: One gives freely, yet gains even more; another withholds what is right, only to become poor.
25 ULB ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ, ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ। BSB BSB: A generous soul will prosper, and he who refreshes others will himself be refreshed.
26 ULB ਜਿਹੜਾ ਅਨਾਜ ਨੂੰ ਦੱਬ ਕੇ ਰੱਖਦਾ ਹੈ, ਉਹ ਨੂੰ ਤਾਂ ਲੋਕ ਫਿਟਕਾਰਦੇ ਹਨ, ਪਰ ਜਿਹੜਾ ਉਸ ਨੂੰ ਵੇਚਦਾ ਹੈ, ਉਹ ਨੂੰ ਅਸੀਸਾਂ ਦਿੰਦੇ ਹਨ। BSB BSB: The people will curse the hoarder of grain, but blessing will crown the one who sells it.
27 ULB ਜਿਹੜਾ ਜਤਨ ਨਾਲ ਭਲਿਆਈ ਨੂੰ ਭਾਲਦਾ, ਉਹ ਕਿਰਪਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਭਾਲਦਾ ਹੈ, ਉਹ ਉਸੇ ਦੇ ਉੱਤੇ ਆ ਪਵੇਗੀ। BSB BSB: He who searches out good finds favor, but evil will come to him who seeks it.
28 ULB ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਗੂੰ ਲਹਿਲਹਾਉਣਗੇ। BSB BSB: He who trusts in his riches will fall, but the righteous will thrive like foliage.
29 ULB ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਦਾਸ ਹੋਵੇਗਾ। BSB BSB: He who brings trouble on his house will inherit the wind, and the fool will be servant to the wise of heart.
30 ULB ਧਰਮੀ ਦਾ ਫਲ ਜੀਵਨ ਦਾ ਰੁੱਖ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ। BSB BSB: The fruit of the righteous is a tree of life, and he who wins souls is wise.
31 ULB ਵੇਖੋ, ਧਰਮੀ ਵੀ ਇਸ ਧਰਤੀ ਉੱਤੇ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨਾ ਵਧੀਕ ਭੋਗਣਗੇ! BSB BSB: If the righteous receive their due on earth, how much more the ungodly and the sinner!
Select verses for actions: Enter goes to them and Escape comes back.