1 ULB ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ। BSB BSB: Every wise woman builds her house, but a foolish one tears it down with her own hands.
2 ULB ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈ ਮੰਨਦਾ ਹੈ, ਪਰ ਜਿਹੜਾ ਟੇਢੀ ਚਾਲ ਚੱਲਦਾ ਹੈ, ਉਹ ਉਸ ਨੂੰ ਤੁੱਛ ਜਾਣਦਾ ਹੈ। BSB BSB: He who walks in uprightness fears the LORD, but the one who is devious in his ways despises Him.
3 ULB ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੋਲ ਉਹਨਾਂ ਦੀ ਰੱਖਿਆ ਕਰਦੇ ਹਨ। BSB BSB: The proud speech of a fool brings a rod to his back, but the lips of the wise protect them.
4 ULB ਜਿੱਥੇ ਬਲਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲਦ ਦੇ ਜ਼ੋਰ ਨਾਲ ਬਹੁਤਾ ਅਨਾਜ ਪੈਦਾ ਹੁੰਦਾ ਹੈ। BSB BSB: Where there are no oxen, the manger is empty, but an abundant harvest comes through the strength of the ox.
5 ULB ਭਰੋਸੇਮੰਦ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ। BSB BSB: An honest witness does not deceive, but a dishonest witness pours forth lies.
6 ULB ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ। BSB BSB: A mocker seeks wisdom and finds none, but knowledge comes easily to the discerning.
7 ULB ਮੂਰਖ ਤੋਂ ਦੂਰ ਹੋ ਜਾ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ। BSB BSB: Stay away from a foolish man; you will gain no knowledge from his speech.
8 ULB ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ। BSB BSB: The wisdom of the prudent is to discern his way, but the folly of fools deceives them.
9 ULB ਮੂਰਖ ਪਾਪ ਕਰ ਕੇ ਹੱਸਦੇ ਹਨ, ਪਰ ਸਚਿਆਰਾਂ ਦੇ ਵਿਚਕਾਰ ਰਜ਼ਾਮੰਦੀ ਹੁੰਦੀ ਹੈ। BSB BSB: Fools mock the making of amends, but goodwill is found among the upright.
10 ULB ਮਨ ਆਪ ਹੀ ਆਪਣੀ ਕੁੜੱਤਣ ਜਾਣਦਾ ਹੈ, ਉਹ ਦੀ ਖੁਸ਼ੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸਕਦਾ। BSB BSB: The heart knows its own bitterness, and no stranger shares in its joy.
11 ULB ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਅਬਾਦ ਰਹੇਗਾ। BSB BSB: The house of the wicked will be destroyed, but the tent of the upright will flourish.
12 ULB ਅਜਿਹਾ ਵੀ ਰਾਹ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ। BSB BSB: There is a way that seems right to a man, but its end is the way of death.
13 ULB ਹਾਸੇ ਵਿੱਚ ਵੀ ਦਿਲ ਉਦਾਸ ਰਹਿੰਦਾ ਹੈ, ਅਤੇ ਅਨੰਦ ਦੇ ਅੰਤ ਵਿੱਚ ਦੁੱਖ ਹੁੰਦਾ ਹੈ। BSB BSB: Even in laughter the heart may ache, and joy may end in sorrow.
14 ULB ਜਿਸ ਦਾ ਮਨ ਪਰਮੇਸ਼ੁਰ ਵੱਲੋਂ ਮੁੜ ਜਾਂਦਾ ਹੈ, ਉਹ ਆਪਣੀ ਚਾਲ ਦਾ ਫਲ ਭੋਗਦਾ ਹੈ, ਪਰ ਭਲਾ ਮਨੁੱਖ ਆਪਣੇ ਆਪ ਵਿੱਚ ਤ੍ਰਿਪਤ ਰਹਿੰਦਾ ਹੈ। BSB BSB: The backslider in heart receives the fill of his own ways, but a good man is rewarded for his ways.
16 ULB ਬੁੱਧਵਾਨ ਤਾਂ ਡਰ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ। BSB BSB: A wise man fears and turns from evil, but a fool is careless and reckless.
17 ULB ਜਿਹੜਾ ਛੇਤੀ ਗੁੱਸੇ ਹੋ ਜਾਂਦਾ ਹੈ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ। BSB BSB: A quick-tempered man acts foolishly, and a devious man is hated.
18 ULB ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ। BSB BSB: The simple inherit folly, but the prudent are crowned with knowledge.
19 ULB ਬੁਰੇ ਲੋਕ ਭਲਿਆਂ ਦੇ ਅੱਗੇ ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ ਝੁਕਦੇ ਹਨ। BSB BSB: The evil bow before the good, and the wicked at the gates of the righteous.
20 ULB ਕੰਗਾਲ ਦਾ ਗੁਆਂਢੀ ਵੀ ਉਸ ਤੋਂ ਘਿਰਣਾ ਕਰਦਾ ਹੈ, ਪਰ ਧਨਵਾਨ ਦੇ ਬਹੁਤ ਸਾਰੇ ਪ੍ਰੇਮੀ ਹੁੰਦੇ ਹਨ। BSB BSB: The poor man is hated even by his neighbor, but many are those who love the rich.
21 ULB ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਕੰਗਾਲਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ। BSB BSB: He who despises his neighbor sins, but blessed is he who shows kindness to the poor.
22 ULB ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਉਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਅਤੇ ਸਚਿਆਈ ਹੁੰਦੀ ਹੈ। BSB BSB: Do not those who contrive evil go astray? But those who plan goodness find loving devotion and faithfulness.
23 ULB ਮਿਹਨਤ ਨਾਲ ਸਦਾ ਲਾਭ ਹੁੰਦਾ ਹੈ, ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ। BSB BSB: There is profit in all labor, but mere talk leads only to poverty.
24 ULB ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਮੂਰਖਤਾ ਨਿਰੀ ਮੂਰਖਤਾ ਹੀ ਹੈ। BSB BSB: The crown of the wise is their wealth, but the effort of fools is folly.
25 ULB ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਬਚਾ ਲੈਂਦਾ ਹੈ, ਪਰ ਧੋਖੇਬਾਜ਼ ਗਵਾਹ ਝੂਠ ਹੀ ਝੂਠ ਮਾਰਦਾ ਹੈ। BSB BSB: A truthful witness saves lives, but one who utters lies is deceitful.
26 ULB ਯਹੋਵਾਹ ਦੇ ਭੈ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ। BSB BSB: He who fears the LORD is secure in confidence, and his children shall have a place of refuge.
27 ULB ਯਹੋਵਾਹ ਦਾ ਭੈ ਜੀਵਨ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ। BSB BSB: The fear of the LORD is a fountain of life, turning a man from the snares of death.
28 ULB ਪਰਜਾ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਪਰਜਾ ਦੇ ਘੱਟਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ। BSB BSB: A large population is a king’s splendor, but a lack of subjects is a prince’s ruin.
29 ULB ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ। BSB BSB: A patient man has great understanding, but a quick-tempered man promotes folly.
30 ULB ਸ਼ਾਂਤ ਮਨ ਸਰੀਰ ਦਾ ਜੀਵਨ ਹੈ, ਪਰ ਈਰਖਾ ਹੱਡੀਆਂ ਨੂੰ ਸਾੜ ਦਿੰਦੀ ਹੈ। BSB BSB: A tranquil heart is life to the body, but envy rots the bones.
31 ULB ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ। BSB BSB: Whoever oppresses the poor taunts their Maker, but whoever is kind to the needy honors Him.
32 ULB ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ਼ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਨਾਹ ਪਾਉਂਦਾ ਹੈ। BSB BSB: The wicked man is thrown down by his own sin, but the righteous man has a refuge even in death.
33 ULB ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪ੍ਰਗਟ ਹੋ ਜਾਂਦਾ ਹੈ। BSB BSB: Wisdom rests in the heart of the discerning; even among fools she is known.
34 ULB ਧਾਰਮਿਕਤਾ ਕੌਮ ਦੀ ਤਰੱਕੀ ਕਰਦੀ ਹੈ, ਪਰ ਪਾਪ ਉੱਮਤਾਂ ਲਈ ਨਿਰਾਦਰ ਦਾ ਕਾਰਨ ਹੁੰਦਾ ਹੈ। BSB BSB: Righteousness exalts a nation, but sin is a disgrace to any people.
35 ULB ਬੁੱਧਵਾਨ ਨੌਕਰ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਕਰੋਪੀ ਹੁੰਦਾ ਹੈ। BSB BSB: A king delights in a wise servant, but his anger falls on the shameful.
Select verses for actions: Enter goes to them and Escape comes back.