1 ULB ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ। BSB BSB: A gentle answer turns away wrath, but a harsh word stirs up anger.
2 ULB ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋ ਬੱਸ ਮੂਰਖਤਾਈ ਨਿੱਕਲਦੀ ਹੈ। BSB BSB: The tongue of the wise commends knowledge, but the mouth of the fool spouts folly.
3 ULB ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ। BSB BSB: The eyes of the LORD are in every place, observing the evil and the good.
4 ULB ਸ਼ਾਂਤੀ ਦੇਣ ਵਾਲੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ। BSB BSB: A soothing tongue is a tree of life, but a perverse tongue crushes the spirit.
5 ULB ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ। BSB BSB: A fool rejects his father’s discipline, but whoever heeds correction is prudent.
6 ULB ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਕਮਾਈ ਨਾਲ ਕਸ਼ਟ ਹੁੰਦਾ ਹੈ। BSB BSB: The house of the righteous has great treasure, but the income of the wicked is trouble.
7 ULB ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ, ਪਰ ਮੂਰਖਾਂ ਦਾ ਮਨ ਇਸ ਤਰ੍ਹਾਂ ਨਹੀਂ ਕਰਦਾ। BSB BSB: The lips of the wise spread knowledge, but not so the hearts of fools.
8 ULB ਦੁਸ਼ਟ ਦੀ ਭੇਂਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ। BSB BSB: The sacrifice of the wicked is detestable to the LORD, but the prayer of the upright is His delight.
9 ULB ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ। BSB BSB: The LORD detests the way of the wicked, but He loves those who pursue righteousness.
10 ULB ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜਨਾ ਮਿਲਦੀ ਹੈ, ਅਤੇ ਝਿੜਕ ਨੂੰ ਬੁਰਾ ਜਾਣਨ ਵਾਲਾ ਮਰੇਗਾ। BSB BSB: Discipline is harsh for him who leaves the path; he who hates correction will die.
11 ULB ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ? BSB BSB: Sheol and Abaddon lie open before the LORD—how much more the hearts of men!
12 ULB ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ। BSB BSB: A mocker does not love to be reproved, nor will he consult the wise.
13 ULB ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ਼ ਹੁੰਦਾ ਹੈ। BSB BSB: A joyful heart makes a cheerful countenance, but sorrow of the heart crushes the spirit.
14 ULB ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ। BSB BSB: A discerning heart seeks knowledge, but the mouth of a fool feeds on folly.
15 ULB ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ। BSB BSB: All the days of the oppressed are bad, but a cheerful heart has a continual feast.
16 ULB ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈ ਨਾਲ ਹੋਵੇ, ਉਸ ਵੱਡੇ ਖਜ਼ਾਨੇ ਨਾਲੋਂ ਚੰਗਾ ਹੈ ਜਿਹ ਦੇ ਨਾਲ ਘਬਰਾਹਟ ਹੋਵੇ। BSB BSB: Better a little with the fear of the LORD than great treasure with turmoil.
17 ULB ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ। BSB BSB: Better a dish of vegetables where there is love than a fattened ox with hatred.
18 ULB ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ। BSB BSB: A hot-tempered man stirs up strife, but he who is slow to anger calms dispute.
19 ULB ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ। BSB BSB: The way of the slacker is like a hedge of thorns, but the path of the upright is a highway.
20 ULB ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ। BSB BSB: A wise son brings joy to his father, but a foolish man despises his mother.
21 ULB ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ। BSB BSB: Folly is joy to one who lacks judgment, but a man of understanding walks a straight path.
22 ULB ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ। BSB BSB: Plans fail for lack of counsel, but with many advisers they succeed.
23 ULB ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ। BSB BSB: A man takes joy in a fitting reply—and how good is a timely word!
24 ULB ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ। BSB BSB: The path of life leads upward for the wise, that he may avoid going down to Sheol.
25 ULB ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ। BSB BSB: The LORD tears down the house of the proud, but He protects the boundaries of the widow.
26 ULB ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸੁੱਧ ਹਨ। BSB BSB: The LORD detests the thoughts of the wicked, but the words of the pure are pleasant to Him.
27 ULB ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ। BSB BSB: He who is greedy for unjust gain brings trouble on his household, but he who hates bribes will live.
28 ULB ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋ ਬੁਰੀਆਂ ਗੱਲਾਂ ਨਿੱਕਲਦੀਆਂ ਹਨ। BSB BSB: The heart of the righteous ponders how to answer, but the mouth of the wicked blurts out evil.
29 ULB ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ। BSB BSB: The LORD is far from the wicked, but He hears the prayer of the righteous.
30 ULB ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ। BSB BSB: The light of the eyes cheers the heart, and good news nourishes the bones.
31 ULB ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ। BSB BSB: He who listens to life-giving reproof will dwell among the wise.
32 ULB ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ। BSB BSB: He who ignores discipline despises himself, but whoever heeds correction gains understanding.
33 ULB ਯਹੋਵਾਹ ਦਾ ਭੈ ਮੰਨਣ ਨਾਲ ਸਿੱਖਿਆ ਪ੍ਰਾਪਤ ਹੁੰਦੀ ਹੈ, ਅਤੇ ਮਹਿਮਾ ਤੋਂ ਪਹਿਲਾਂ ਨਮਰਤਾ ਆਉਂਦੀ ਹੈ। BSB BSB: The fear of the LORD is the instruction of wisdom, and humility comes before honor.
Select verses for actions: Enter goes to them and Escape comes back.