1 ULB ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ। BSB BSB: The plans of the heart belong to man, but the reply of the tongue is from the LORD.
2 ULB ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ, ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ। BSB BSB: All a man’s ways are pure in his own eyes, but his motives are weighed out by the LORD.
3 ULB ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ। BSB BSB: Commit your works to the LORD and your plans will be achieved.
4 ULB ਯਹੋਵਾਹ ਨੇ ਸਾਰੀਆਂ ਵਸਤਾਂ ਖਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ। BSB BSB: The LORD has made everything for His purpose—even the wicked for the day of disaster.
5 ULB ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ। BSB BSB: Everyone who is proud in heart is detestable to the LORD; be assured that he will not go unpunished.
6 ULB ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ। BSB BSB: By loving devotion and faithfulness iniquity is atoned for, and by the fear of the LORD one turns aside from evil.
7 ULB ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ। BSB BSB: When a man’s ways please the LORD, He makes even the man’s enemies live at peace with him.
8 ULB ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ। BSB BSB: Better a little with righteousness than great gain with injustice.
9 ULB ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ। BSB BSB: A man’s heart plans his course, but the LORD determines his steps.
10 ULB ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ। BSB BSB: A divine verdict is on the lips of a king; his mouth must not betray justice.
11 ULB ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ। BSB BSB: Honest scales and balances are from the LORD; all the weights in the bag are His concern.
12 ULB ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ। BSB BSB: Wicked behavior is detestable for kings, for a throne is established through righteousness.
13 ULB ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ। BSB BSB: Righteous lips are a king’s delight, and he who speaks honestly is beloved.
14 ULB ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ। BSB BSB: The wrath of a king is a messenger of death, but a wise man will pacify it.
15 ULB ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ। BSB BSB: When a king’s face brightens, there is life; his favor is like a rain cloud in spring.
16 ULB ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ। BSB BSB: How much better to acquire wisdom than gold! To gain understanding is more desirable than silver.
17 ULB ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ। BSB BSB: The highway of the upright leads away from evil; he who guards his way protects his life.
18 ULB ਨਾਸ਼ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ। BSB BSB: Pride goes before destruction, and a haughty spirit before a fall.
19 ULB ਘੁਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ। BSB BSB: It is better to be lowly in spirit among the humble than to divide the spoil with the proud.
20 ULB ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ! BSB BSB: Whoever heeds instruction will find success, and blessed is he who trusts in the LORD.
21 ULB ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ। BSB BSB: The wise in heart are called discerning, and pleasant speech promotes instruction.
22 ULB ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ। BSB BSB: Understanding is a fountain of life to its possessor, but the discipline of fools is folly.
23 ULB ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ। BSB BSB: The heart of the wise man instructs his mouth and adds persuasiveness to his lips.
24 ULB ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ। BSB BSB: Pleasant words are a honeycomb, sweet to the soul and healing to the bones.
25 ULB ਇੱਕ ਅਜਿਹਾ ਰਾਹ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਹੈ। BSB BSB: There is a way that seems right to a man, but its end is the way of death.
26 ULB ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ, ਉਹ ਦੀ ਭੁੱਖ ਉਹ ਨੂੰ ਉਭਾਰਦੀ ਹੈ। BSB BSB: A worker’s appetite works for him because his hunger drives him onward.
27 ULB ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਂਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ। BSB BSB: A worthless man digs up evil, and his speech is like a scorching fire.
28 ULB ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤ੍ਰਾਂ ਵਿੱਚ ਫੁੱਟ ਪਾ ਦਿੰਦਾ ਹੈ। BSB BSB: A perverse man spreads dissension, and a gossip divides close friends.
29 ULB ਹਨ੍ਹੇਰ ਕਰਨ ਵਾਲਾ ਆਪਣੇ ਗੁਆਂਢੀ ਨੂੰ ਫੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ। BSB BSB: A violent man entices his neighbor and leads him down a path that is not good.
30 ULB ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁੱਟਣ ਵਾਲਾ ਬੁਰਿਆਈ ਕਰ ਛੱਡਦਾ ਹੈ। BSB BSB: He who winks his eye devises perversity; he who purses his lips is bent on evil.
31 ULB ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ। BSB BSB: Gray hair is a crown of glory; it is attained along the path of righteousness.
32 ULB ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ। BSB BSB: He who is slow to anger is better than a warrior, and he who controls his temper is greater than one who captures a city.
33 ULB ਬੁੱਕਲ ਵਿੱਚ ਪਰਚੀਆਂ ਪਾਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦਾ ਫੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ। BSB BSB: The lot is cast into the lap, but its every decision is from the LORD.
Select verses for actions: Enter goes to them and Escape comes back.