1 ULB ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ। BSB BSB: Better a dry morsel in quietness than a house full of feasting with strife.
2 ULB ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ। BSB BSB: A wise servant will rule over a disgraceful son and share his inheritance as one of the brothers.
3 ULB ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ। BSB BSB: A crucible for silver and a furnace for gold, but the LORD is the tester of hearts.
4 ULB ਕੁਕਰਮੀ ਵਿਅਰਥ ਦੀਆਂ ਗੱਲਾਂ ਨੂੰ ਧਿਆਨ ਦੇ ਕੇ ਸੁਣਦਾ ਹੈ, ਅਤੇ ਝੂਠਾ ਦੁਸ਼ਟ ਜ਼ਬਾਨ ਵੱਲ ਕੰਨ ਲਾਉਂਦਾ ਹੈ। BSB BSB: A wicked man listens to evil lips; a liar gives ear to a destructive tongue.
5 ULB ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ। BSB BSB: He who mocks the poor insults their Maker; whoever gloats over calamity will not go unpunished.
6 ULB ਪੋਤੇ ਬੁੱਢ਼ਿਆਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ। BSB BSB: Grandchildren are the crown of the aged, and the glory of a son is his father.
7 ULB ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ? BSB BSB: Eloquent words are unfit for a fool; how much worse are lying lips to a ruler!
8 ULB ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫਲ ਹੁੰਦਾ ਹੈ। BSB BSB: A bribe is a charm to its giver; wherever he turns, he succeeds.
9 ULB ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ। BSB BSB: Whoever conceals an offense promotes love, but he who brings it up separates friends.
10 ULB ਸਮਝ ਵਾਲੇ ਉੱਤੇ ਇੱਕ ਝਿੜਕ, ਮੂਰਖ ਉੱਤੇ ਸੌ ਕੋਰੜਿਆਂ ਨਾਲੋਂ ਵੱਧ ਅਸਰ ਕਰਦੀ ਹੈ। BSB BSB: A rebuke cuts into a man of discernment deeper than a hundred lashes cut into a fool.
11 ULB ਭੈੜਾ ਮਨੁੱਖ ਕੇਵਲ ਝਗੜਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਸੰਦੇਸ਼ਵਾਹਕ ਉਹ ਦੇ ਵਿਰੁੱਧ ਭੇਜਿਆ ਜਾਵੇਗਾ। BSB BSB: An evil man seeks only rebellion; a cruel messenger will be sent against him.
12 ULB ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ। BSB BSB: It is better to meet a bear robbed of her cubs than a fool in his folly.
13 ULB ਜਿਹੜਾ ਭਲਿਆਈ ਦੇ ਬਦਲੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੇ ਨਾ ਹੱਟੇਗੀ। BSB BSB: If anyone returns evil for good, evil will never leave his house.
14 ULB ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ। BSB BSB: To start a quarrel is to release a flood; so abandon the dispute before it breaks out.
15 ULB ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ। BSB BSB: Acquitting the guilty and condemning the righteous—both are detestable to the LORD.
16 ULB ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ? BSB BSB: Why should the fool have money in his hand with no intention of buying wisdom?
17 ULB ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ। BSB BSB: A friend loves at all times, and a brother is born for adversity.
18 ULB ਬੇਸਮਝ ਆਦਮੀ ਹੱਥ ਮਾਰਦਾ ਹੈ, ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਮਾਨਤੀ ਬਣ ਜਾਂਦਾ ਹੈ। BSB BSB: A man lacking judgment strikes hands in pledge and puts up security for his neighbor.
19 ULB ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਆਪਣੇ ਦਰਵਾਜ਼ੇ ਨੂੰ ਵੱਡਾ ਕਰਦਾ ਹੈ ਉਹ ਆਪਣਾ ਨਾਸ ਭਾਲਦਾ ਹੈ। BSB BSB: He who loves transgression loves strife; he who builds his gate high invites destruction.
20 ULB ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ। BSB BSB: The one with a perverse heart finds no good, and he whose tongue is deceitful falls into trouble.
21 ULB ਮੂਰਖ ਨੂੰ ਜਨਮ ਦੇਣ ਵਾਲਾ ਦੁੱਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਤਾ ਨੂੰ ਕੁਝ ਅਨੰਦ ਨਹੀਂ ਮਿਲਦਾ। BSB BSB: A man fathers a fool to his own grief; the father of a fool has no joy.
22 ULB ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ। BSB BSB: A joyful heart is good medicine, but a broken spirit dries up the bones.
23 ULB ਦੁਸ਼ਟ ਬੁੱਕਲ ਵਿਚੋਂ ਰਿਸ਼ਵਤ ਲੈਂਦਾ ਹੈ, ਤਾਂ ਜੋ ਉਹ ਨਿਆਂ ਦੇ ਮਾਰਗਾਂ ਨੂੰ ਵਿਗਾੜ ਦੇਵੇ। BSB BSB: A wicked man takes a covert bribe to subvert the course of justice.
24 ULB ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖਾਂ ਧਰਤੀ ਦੇ ਬੰਨਿਆ ਵੱਲ ਲੱਗੀਆਂ ਰਹਿੰਦੀਆਂ ਹਨ। BSB BSB: Wisdom is the focus of the discerning, but the eyes of a fool wander to the ends of the earth.
25 ULB ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ। BSB BSB: A foolish son brings grief to his father and bitterness to her who bore him.
26 ULB ਧਰਮੀ ਨੂੰ ਸਜ਼ਾ ਦੇਣਾ ਚੰਗਾ ਨਹੀਂ, ਨਾ ਪ੍ਰਧਾਨਾਂ ਨੂੰ ਸਿੱਧਿਆਈ ਦੇ ਕਾਰਨ ਮਾਰਨਾ। BSB BSB: It is surely not good to punish the innocent or to flog a noble for his honesty.
27 ULB ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਉ ਹੁੰਦਾ ਹੈ। BSB BSB: A man of knowledge restrains his words, and a man of understanding maintains a calm spirit.
28 ULB ਮੂਰਖ ਵੀ ਜਿੰਨਾ ਚਿਰ ਚੁੱਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਮੂੰਹ ਬੰਦ ਰੱਖੇ ਤਾਂ ਸਿਆਣਾ ਸਮਝਿਆ ਜਾਂਦਾ ਹੈ। BSB BSB: Even a fool is considered wise if he keeps silent, and discerning when he holds his tongue.
Select verses for actions: Enter goes to them and Escape comes back.