1 ULB ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ। BSB BSB: He who isolates himself pursues selfish desires; he rebels against all sound judgment.
2 ULB ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ। BSB BSB: A fool does not delight in understanding, but only in airing his opinions.
3 ULB ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਰਾਦਰੀ ਦੇ ਨਾਲ ਸ਼ਰਮਿੰਦਗੀ ਆਉਂਦੀ ਹੈ। BSB BSB: With a wicked man comes contempt as well, and shame is accompanied by disgrace.
4 ULB ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ। BSB BSB: The words of a man’s mouth are deep waters; the fountain of wisdom is a bubbling brook.
5 ULB ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ। BSB BSB: Showing partiality to the wicked is not good, nor is depriving the innocent of justice.
6 ULB ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ। BSB BSB: A fool’s lips bring him strife, and his mouth invites a beating.
7 ULB ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ। BSB BSB: A fool’s mouth is his ruin, and his lips are a snare to his soul.
8 ULB ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ। BSB BSB: The words of a gossip are like choice morsels that go down into the inmost being.
9 ULB ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ। BSB BSB: Whoever is slothful in his work is brother to him who destroys.
10 ULB ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ। BSB BSB: The name of the LORD is a strong tower; the righteous run to it and are safe.
11 ULB ਧਨਵਾਨ ਦੀ ਦੌਲਤ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ। BSB BSB: A rich man’s wealth is his fortified city; it is like a high wall in his imagination.
12 ULB ਨਾਸ਼ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ। BSB BSB: Before his downfall a man’s heart is proud, but humility comes before honor.
13 ULB ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ। BSB BSB: He who answers a matter before he hears it—this is folly and disgrace to him.
14 ULB ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ? BSB BSB: The spirit of a man can endure his sickness, but who can survive a broken spirit?
15 ULB ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ। BSB BSB: The heart of the discerning acquires knowledge, and the ear of the wise seeks it out.
16 ULB ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ। BSB BSB: A man’s gift opens doors for him, and brings him before great men.
17 ULB ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ। BSB BSB: The first to state his case seems right until another comes and cross-examines him.
18 ULB ਪਰਚੀਆਂ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ। BSB BSB: Casting the lot ends quarrels and separates strong opponents.
19 ULB ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ। BSB BSB: An offended brother is harder to win than a fortified city, and disputes are like the bars of a castle.
20 ULB ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ। BSB BSB: From the fruit of his mouth a man’s belly is filled; with the harvest from his lips he is satisfied.
21 ULB ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ। BSB BSB: Life and death are in the power of the tongue, and those who love it will eat its fruit.
22 ULB ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ। BSB BSB: He who finds a wife finds a good thing and obtains favor from the LORD.
23 ULB ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ। BSB BSB: The poor man pleads for mercy, but the rich man answers harshly.
24 ULB ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ। BSB BSB: A man of many companions may come to ruin, but there is a friend who stays closer than a brother.
Select verses for actions: Enter goes to them and Escape comes back.