1 ULB ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ, BSB BSB: My son, if you accept my words and hide my commandments within you,
2 ULB ਤਾਂ ਜੋ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਸਮਝ ਉੱਤੇ ਮਨ ਲਾਵੇਂ, BSB BSB: if you incline your ear to wisdom and direct your heart to understanding,
3 ULB ਹਾਂ ਜੇ ਤੂੰ ਵਿਵੇਕ ਅਤੇ ਸਮਝ ਲਈ ਜਤਨ ਨਾਲ ਪੁਕਾਰੇਂ, BSB BSB: if you truly call out to insight and lift your voice to understanding,
4 ULB ਜੇ ਤੂੰ ਚਾਂਦੀ ਵਾਂਗੂੰ ਉਹ ਦੀ ਭਾਲ ਕਰੇਂ ਅਤੇ ਗੁਪਤ ਧਨ ਵਾਂਗੂੰ ਉਹ ਦੀ ਖੋਜ ਕਰੇਂ, BSB BSB: if you seek it like silver and search it out like hidden treasure,
5 ULB ਤਾਂ ਤੂੰ ਯਹੋਵਾਹ ਦੇ ਭੈ ਨੂੰ ਸਮਝੇਂਗਾ ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ, BSB BSB: then you will discern the fear of the LORD and discover the knowledge of God.
6 ULB ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ। BSB BSB: For the LORD gives wisdom; from His mouth come knowledge and understanding.
7 ULB ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ ਹੈ, BSB BSB: He stores up sound wisdom for the upright; He is a shield to those who walk with integrity,
8 ULB ਉਹ ਨਿਆਂ ਦੇ ਰਾਹਾਂ ਦੀ ਰਾਖੀ ਕਰਦਾ ਅਤੇ ਆਪਣੇ ਭਗਤਾਂ ਦੇ ਰਾਹ ਦੀ ਰੱਖਿਆ ਕਰਦਾ ਹੈ। BSB BSB: to guard the paths of justice and protect the way of His saints.
9 ULB ਤਦ ਤੂੰ ਧਰਮ ਅਤੇ ਨਿਆਂ ਅਤੇ ਇਨਸਾਫ਼ ਨੂੰ, ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ, BSB BSB: Then you will discern righteousness and justice and equity—every good path.
10 ULB ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ। BSB BSB: For wisdom will enter your heart, and knowledge will delight your soul.
11 ULB ਮੱਤ ਤੇਰੀ ਪਾਲਣਾ ਕਰੇਗੀ ਅਤੇ ਸਮਝ ਤੇਰੀ ਰਾਖੀ ਕਰੇਗੀ, BSB BSB: Discretion will watch over you, and understanding will guard you,
12 ULB ਤਾਂ ਜੋ ਤੈਨੂੰ ਬੁਰਿਆਂ ਰਾਹਾਂ ਤੋਂ ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ ਛੁਡਾਉਣ, BSB BSB: to deliver you from the way of evil, from the man who speaks perversity,
13 ULB ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਹਨੇਰੇ ਰਾਹਾਂ ਵਿੱਚ ਤੁਰਦੇ ਹਨ, BSB BSB: from those who leave the straight paths to walk in the ways of darkness,
14 ULB ਜਿਹੜੇ ਬੁਰਿਆਈ ਕਰਨ ਨਾਲ ਅਨੰਦ ਹੁੰਦੇ ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ, BSB BSB: from those who enjoy doing evil and rejoice in the twistedness of evil,
15 ULB ਜਿਨ੍ਹਾਂ ਦੇ ਰਾਹ ਟੇਡੇ ਅਤੇ ਚਾਲਾਂ ਵਿਗੜੀਆਂ ਹੋਈਆਂ ਹਨ, BSB BSB: whose paths are crooked and whose ways are devious.
16 ULB ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ, BSB BSB: It will rescue you from the forbidden woman, from the stranger with seductive words
17 ULB ਜਿਸ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ, BSB BSB: who abandons the partner of her youth and forgets the covenant of her God.
18 ULB ਕਿਉਂ ਜੋ ਉਹ ਦਾ ਘਰ ਮੌਤ ਦੀ ਢਲਾਣ ਉੱਤੇ ਹੈ ਅਤੇ ਉਹ ਦੇ ਰਾਹ ਮਰਿਆਂ ਹੋਇਆਂ ਦੇ ਵਿਚਕਾਰ ਲਹਿੰਦੇ ਹਨ। BSB BSB: For her house sinks down to death, and her tracks to the departed spirits.
19 ULB ਜਿਹੜੇ ਉਹ ਦੇ ਕੋਲ ਜਾਂਦੇ ਹਨ, ਉਹਨਾਂ ਵਿੱਚੋਂ ਕੋਈ ਵੀ ਮੁੜ ਕੇ ਨਹੀਂ ਆਉਂਦਾ ਅਤੇ ਨਾ ਹੀ ਜੀਵਨ ਦੇ ਰਾਹ ਤੱਕ ਪਹੁੰਚਦਾ ਹੈ। BSB BSB: None who go to her return or negotiate the paths of life.
20 ULB ਇਸ ਤਰ੍ਹਾਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ। BSB BSB: So you will follow in the ways of the good, and keep to the paths of the righteous.
21 ULB ਸਚਿਆਰ ਹੀ ਧਰਤੀ ਉੱਤੇ ਵੱਸਣਗੇ ਅਤੇ ਖਰੇ ਹੀ ਉਸ ਦੇ ਵਿੱਚ ਰਹਿਣਗੇ, BSB BSB: For the upright will inhabit the land, and the blameless will remain in it;
22 ULB ਪਰ ਦੁਸ਼ਟ ਧਰਤੀ ਉੱਤੋਂ ਵੱਢੇ ਜਾਣਗੇ ਅਤੇ ਧੋਖੇਬਾਜ਼ ਉਸ ਵਿੱਚੋਂ ਪੁੱਟੇ ਜਾਣਗੇ। BSB BSB: but the wicked will be cut off from the land, and the unfaithful will be uprooted.
Select verses for actions: Enter goes to them and Escape comes back.