1 ULB ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ। BSB BSB: The king’s heart is a waterway in the hand of the LORD; He directs it where He pleases.
2 ULB ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ, ਪਰ ਯਹੋਵਾਹ ਮਨ ਨੂੰ ਜਾਚਦਾ ਹੈ। BSB BSB: All a man’s ways seem right to him, but the LORD weighs the heart.
3 ULB ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲਗਦਾ ਹੈ। BSB BSB: To do righteousness and justice is more desirable to the LORD than sacrifice.
4 ULB ਘਮੰਡੀ ਅੱਖਾਂ ਹੰਕਾਰੀ ਮਨ ਅਤੇ ਦੁਸ਼ਟਾਂ ਦਾ ਦੀਵਾ, ਪਾਪ ਹਨ। BSB BSB: Haughty eyes and a proud heart—the guides of the wicked—are sin.
5 ULB ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ। BSB BSB: The plans of the diligent bring plenty, as surely as haste leads to poverty.
6 ULB ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ। BSB BSB: Making a fortune by a lying tongue is a vanishing mist, a deadly pursuit.
7 ULB ਦੁਸ਼ਟਾਂ ਦੀ ਹਿੰਸਾ ਉਹਨਾਂ ਨੂੰ ਹੂੰਝ ਲੈ ਜਾਵੇਗੀ, ਕਿਉਂ ਜੋ ਉਹ ਨਿਆਂ ਕਰਨ ਤੋਂ ਮੁੱਕਰਦੇ ਹਨ। BSB BSB: The violence of the wicked will sweep them away because they refuse to do what is just.
8 ULB ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ। BSB BSB: The way of a guilty man is crooked, but the conduct of the innocent is upright.
9 ULB ਝਗੜਾਲੂ ਪਤਨੀ ਦੇ ਨਾਲ ਖੁੱਲੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੈ। BSB BSB: Better to live on a corner of the roof than to share a house with a quarrelsome wife.
10 ULB ਦੁਸ਼ਟ ਦਾ ਮਨ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ। BSB BSB: The soul of the wicked man craves evil; his neighbor finds no favor in his eyes.
11 ULB ਜਦੋਂ ਠੱਠਾ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਂਦੀ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ ਅਤੇ ਜਦ ਬੁੱਧਵਾਨ ਨੂੰ ਉਪਦੇਸ਼ ਦਿੱਤਾ ਜਾਂਦਾ ਹੈ ਤਾਂ ਉਹ ਨੂੰ ਗਿਆਨ ਪ੍ਰਾਪਤ ਹੁੰਦਾ ਹੈ BSB BSB: When a mocker is punished, the simple gain wisdom; and when a wise man is instructed, he acquires knowledge.
12 ULB ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਅਤੇ ਦੁਸ਼ਟ ਤਾਂ ਵਿਨਾਸ਼ ਲਈ ਢਹਿ ਪੈਂਦੇ ਹਨ। BSB BSB: The Righteous One considers the house of the wicked and brings the wicked to ruin.
13 ULB ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ। BSB BSB: Whoever shuts his ears to the cry of the poor, he too shall cry out and receive no answer.
14 ULB ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ। BSB BSB: A gift in secret soothes anger, and a covert bribe pacifies great wrath.
15 ULB ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ। BSB BSB: Justice executed is a joy to the righteous, but a terror to the workers of iniquity.
16 ULB ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ। BSB BSB: The man who strays from the path of understanding will rest in the assembly of the dead.
17 ULB ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ। BSB BSB: He who loves pleasure will become poor; the one who loves wine and oil will never be rich.
18 ULB ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ, ਅਤੇ ਧੋਖੇਬਾਜ਼ ਸਿੱਧੇ ਲੋਕਾਂ ਦੇ ਥਾਂ ਸਜ਼ਾ ਪਾਉਂਦੇ ਹਨ। BSB BSB: The wicked become a ransom for the righteous, and the faithless for the upright.
19 ULB ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ। BSB BSB: Better to live in the desert than with a contentious and ill-tempered wife.
20 ULB ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ। BSB BSB: Precious treasures and oil are in the dwelling of the wise, but a foolish man consumes them.
21 ULB ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ। BSB BSB: He who pursues righteousness and loving devotion finds life, righteousness, and honor.
22 ULB ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ। BSB BSB: A wise man scales the city of the mighty and pulls down the stronghold in which they trust.
23 ULB ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ। BSB BSB: He who guards his mouth and tongue keeps his soul from distress.
24 ULB ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ। BSB BSB: Mocker is the name of the proud and arrogant man—of him who acts with excessive pride.
25 ULB ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ। BSB BSB: The craving of the slacker kills him because his hands refuse to work.
26 ULB ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁਕਦਾ ਨਹੀਂ। BSB BSB: All day long he covets more, but the righteous give without restraint.
27 ULB ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨਾ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ। BSB BSB: The sacrifice of the wicked is detestable—how much more so when brought with ill intent!
28 ULB ਝੂਠੇ ਗਵਾਹ ਦਾ ਨਾਸ਼ ਹੁੰਦਾ ਹੈ, ਜਿਸ ਨੇ ਜੋ ਸੁਣਿਆ ਓਹੀ ਕਹਿਣ ਨਾਲ ਸਥਿਰ ਰਹੇਗਾ। BSB BSB: A lying witness will perish, but the man who listens to truth will speak forever.
29 ULB ਦੁਸ਼ਟ ਮਨੁੱਖ ਆਪਣਾ ਮੁੱਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਚਾਲ-ਚੱਲਣ ਬਾਰੇ ਸੋਚ ਵਿਚਾਰ ਕਰਦਾ ਹੈ। BSB BSB: A wicked man hardens his face, but the upright man makes his way sure.
30 ULB ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ। BSB BSB: There is no wisdom, no understanding, no counsel that can prevail against the LORD.
31 ULB ਜੁੱਧ ਦੇ ਦਿਨ ਲਈ ਘੋੜਾ ਤਿਆਰ ਕਰੀਦਾ ਹੈ, ਪਰ ਜਿੱਤ ਯਹੋਵਾਹ ਦੀ ਵੱਲੋ ਹੁੰਦੀ ਹੈ। BSB BSB: A horse is prepared for the day of battle, but victory is of the LORD.
Select verses for actions: Enter goes to them and Escape comes back.