1 ULB ਜਦ ਤੂੰ ਕਿਸੇ ਹਾਕਮ ਦੇ ਨਾਲ ਰੋਟੀ ਖਾਣ ਬੈਠੇਂ, ਤਾਂ ਚੰਗੀ ਤਰਾਂ ਸੋਚ ਭਈ ਤੇਰੇ ਸਾਹਮਣੇ ਕੌਣ ਹੈ। BSB BSB: When you sit down to dine with a ruler, consider carefully what is set before you,
2 ULB ਜੇ ਤੂੰ ਪੇਟੂ ਹੈਂ, ਤਾਂ ਆਪਣੇ ਗਲੇ ਉੱਤੇ ਛੁਰੀ ਰੱਖ! BSB BSB: and put a knife to your throat if you possess a great appetite.
3 ULB ਉਹ ਦੇ ਸੁਆਦਲੇ ਭੋਜਨ ਦਾ ਲੋਭ ਨਾ ਕਰੀਂ, ਕਿਉਂ ਜੋ ਉਹ ਧੋਖੇ ਦੀ ਰੋਟੀ ਹੈ। BSB BSB: Do not crave his delicacies, for that food is deceptive.
4 ULB ਧਨਵਾਨ ਹੋਣ ਦੀ ਖੇਚਲ ਨਾ ਕਰ, ਆਪਣੀ ਸਿਆਣਪ ਨੂੰ ਛੱਡ ਦੇ। BSB BSB: Do not wear yourself out to get rich; be wise enough to restrain yourself.
5 ULB ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ। BSB BSB: When you glance at wealth, it disappears, for it makes wings for itself and flies like an eagle to the sky.
6 ULB ਤੂੰ ਬਦ ਨਜ਼ਰ ਵਾਲੇ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ, BSB BSB: Do not eat the bread of a stingy man, and do not crave his delicacies;
7 ULB ਕਿਉਂ ਜੋ ਜਿਹੇ ਉਹ ਦੇ ਮਨ ਦੇ ਵਿਚਾਰ ਹਨ ਤੇਹਾ ਉਹ ਆਪ ਹੈ, ਉਹ ਤੈਨੂੰ ਆਖਦਾ ਤਾਂ ਹੈ "ਖਾਹ, ਪੀ" ਪਰ ਉਹ ਦਾ ਮਨ ਤੇਰੀ ਵੱਲ ਨਹੀਂ ਹੈ। BSB BSB: for he is keeping track, inwardly counting the cost. “Eat and drink,” he says to you, but his heart is not with you.
8 ULB ਜੋ ਗਰਾਹੀ ਤੂੰ ਖਾਧੀ ਹੈ ਉਹ ਨੂੰ ਉਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ। BSB BSB: You will vomit up what little you have eaten and waste your pleasant words.
9 ULB ਮੂਰਖ ਦੇ ਸਾਹਮਣੇ ਨਾ ਬੋਲ, ਕਿਉਂ ਜੋ ਉਹ ਤੇਰੇ ਸਿਆਣੇ ਬੋਲ ਨੂੰ ਤੁੱਛ ਹੀ ਜਾਣੇਗਾ। BSB BSB: Do not speak to a fool, for he will despise the wisdom of your words.
10 ULB ਪੁਰਾਣੇ ਬੰਨਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ, BSB BSB: Do not move an ancient boundary stone or encroach on the fields of the fatherless,
11 ULB ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ। BSB BSB: for their Redeemer is strong; He will take up their case against you.
12 ULB ਆਪਣਾ ਮਨ ਸਿੱਖਿਆ ਵੱਲ, ਅਤੇ ਆਪਣੇ ਕੰਨ ਗਿਆਨ ਦੀਆਂ ਗੱਲਾਂ ਵੱਲ ਲਾ। BSB BSB: Apply your heart to instruction and your ears to words of knowledge.
13 ULB ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ। BSB BSB: Do not withhold discipline from a child; although you strike him with a rod, he will not die.
14 ULB ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ। BSB BSB: Strike him with a rod, and you will deliver his soul from Sheol.
15 ULB ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ! BSB BSB: My son, if your heart is wise, my own heart will indeed rejoice.
16 ULB ਅਤੇ ਜਦ ਤੇਰੇ ਮੂੰਹ ਤੋਂ ਸਿੱਧੀਆਂ ਗੱਲਾਂ ਨਿਕਲਣਗੀਆਂ, ਤਾਂ ਮੇਰਾ ਦਿਲ ਅਨੰਦਿਤ ਹੋਵੇਗਾ। BSB BSB: My inmost being will rejoice when your lips speak what is right.
17 ULB ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈ ਮੰਨ, BSB BSB: Do not let your heart envy sinners, but always continue in the fear of the LORD.
18 ULB ਕਿਉਂ ਜੋ ਸੱਚ-ਮੁੱਚ ਅੰਤ ਵਿੱਚ ਫਲ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ। BSB BSB: For surely there is a future, and your hope will not be cut off.
19 ULB ਹੇ ਮੇਰੇ ਪੁੱਤਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ। BSB BSB: Listen, my son, and be wise, and guide your heart on the right course.
20 ULB ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ, BSB BSB: Do not join those who drink too much wine or gorge themselves on meat.
21 ULB ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ। BSB BSB: For the drunkard and the glutton will come to poverty, and drowsiness will clothe them in rags.
22 ULB ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇ ਤੁੱਛ ਨਾ ਜਾਣ। BSB BSB: Listen to your father who gave you life, and do not despise your mother when she is old.
23 ULB ਸੱਚ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ। BSB BSB: Invest in truth and never sell it—in wisdom and instruction and understanding.
24 ULB ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ। BSB BSB: The father of a righteous man will greatly rejoice, and he who fathers a wise son will delight in him.
25 ULB ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ! BSB BSB: May your father and mother be glad, and may she who gave you birth rejoice!
26 ULB ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ। BSB BSB: My son, give me your heart, and let your eyes delight in my ways.
27 ULB ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ। BSB BSB: For a prostitute is a deep pit, and an adulteress is a narrow well.
28 ULB ਉਹ ਡਾਕੂ ਵਾਂਗੂੰ ਘਾਤ ਲਾਉਂਦੀ ਹੈ, ਅਤੇ ਆਦਮੀਆਂ ਵਿੱਚ ਵਿਸ਼ਵਾਸਘਾਤੀਆਂ ਦੀ ਗਿਣਤੀ ਵਧਾਉਂਦੀ ਹੈ। BSB BSB: Like a robber she lies in wait and multiplies the faithless among men.
29 ULB ਕੌਣ ਹਾਏ ਹਾਏ ਕਰਦਾ ਹੈ? ਕੌਣ ਅਫ਼ਸੋਸ ਕਰਦਾ ਹੈ? ਕੌਣ ਝਗੜਾਲੂ ਹੈ? ਕੌਣ ਕੁੜਦਾ ਹੈ? ਕੌਣ ਐਵੇਂ ਘਾਇਲ ਹੁੰਦਾ ਹੈ? ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਹੈ? BSB BSB: Who has woe? Who has sorrow? Who has contentions? Who has complaints? Who has needless wounds? Who has bloodshot eyes?
30 ULB ਓਹੋ ਹਨ ਜਿਹੜੇ ਮੈਅ ਪੀਣ ਉੱਤੇ ਚਿਰ ਲਿਉਂਦੇ ਹਨ, ਅਤੇ ਰਲੀ ਹੋਈ ਸ਼ਰਾਬ ਦੀ ਭਾਲ ਕਰਦੇ ਹਨ। BSB BSB: Those who linger over wine, who go to taste mixed drinks.
31 ULB ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਉਹ ਸਹਿਜ ਨਾਲ ਹੇਠਾਂ ਉਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ। BSB BSB: Do not gaze at wine while it is red, when it sparkles in the cup and goes down smoothly.
32 ULB ਓੜਕ ਉਹ ਸੱਪ ਦੀ ਵਾਂਗੂੰ ਡੰਗ ਮਾਰਦੀ ਹੈ, ਅਤੇ ਠੂਹੇਂ ਵਾਂਗੂੰ ਡੰਗ ਮਾਰਦੀ ਹੈ! BSB BSB: In the end it bites like a snake and stings like a viper.
33 ULB ਤੇਰੀਆਂ ਅੱਖੀਆਂ ਅਨੋਖੀਆਂ ਚੀਜ਼ਾਂ ਵੇਖਣਗੀਆਂ, ਅਤੇ ਤੇਰਾ ਮਨ ਉਲਟੀਆਂ ਗੱਲਾਂ ਦੀ ਕਲਪਨਾ ਕਰੇਗਾ! BSB BSB: Your eyes will see strange things, and your mind will utter perversities.
34 ULB ਤੂੰ ਸਗੋਂ ਉਹ ਦੇ ਵਰਗਾ ਬਣ ਜਾਏਂਗਾ ਜਿਹੜਾ ਸਮੁੰਦਰ ਵਿੱਚ ਲੰਮਾ ਪਵੇ, ਅਥਵਾ ਮਸਤੂਲ ਦੇ ਸਿਰ ਉੱਤੇ ਲੇਟ ਜਾਵੇ। BSB BSB: You will be like one sleeping on the high seas or lying on the top of a mast:
35 ULB ਤੂੰ ਆਖੇਂਗਾ ਭਈ ਮੈਂ ਮਾਰ ਤਾਂ ਖਾਧੀ ਪਰ ਮੈਨੂੰ ਪੀੜ ਨਾ ਹੋਈ, ਮੈਂ ਕੁੱਟਿਆ ਤਾਂ ਗਿਆ ਪਰ ਮੈਨੂੰ ਕੁਝ ਸੁੱਧ ਨਹੀਂ ਸੀ। ਮੈਂ ਸੁਰਤ ਵਿੱਚ ਕਦੋਂ ਆਵਾਂਗਾ? ਮੈਂ ਫੇਰ ਉਸ ਦੀ ਭਾਲ ਕਰਾਂਗਾ! BSB BSB: “They struck me, but I feel no pain! They beat me, but I did not know it! When can I wake up to search for another drink?”
Select verses for actions: Enter goes to them and Escape comes back.