1 ULB ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ, ਉਹ ਅਚਾਨਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ। BSB BSB: A man who remains stiff-necked after much reproof will suddenly be shattered beyond recovery.
2 ULB ਜਦ ਧਰਮੀ ਉੱਚੇ ਕੀਤੇ ਜਾਂਦੇ ਹਨ ਤਾਂ ਲੋਕ ਅਨੰਦ ਕਰਦੇ ਹਨ, ਪਰ ਜਦੋਂ ਦੁਸ਼ਟ ਰਾਜ ਕਰਦੇ ਹਨ ਤਾਂ ਪਰਜਾ ਧਾਹਾਂ ਮਾਰਦੀ ਹੈ। BSB BSB: When the righteous flourish, the people rejoice, but when the wicked rule, the people groan.
3 ULB ਜਿਹੜਾ ਬੁੱਧ ਨਾਲ ਪ੍ਰੀਤ ਲਾਉਂਦਾ ਹੈ ਉਹ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਜਿਹੜਾ ਵੇਸਵਾ ਦਾ ਸੰਗ ਕਰਦਾ ਹੈ ਉਹ ਆਪਣਾ ਮਾਲ ਉਡਾਉਂਦਾ ਹੈ। BSB BSB: A man who loves wisdom brings joy to his father, but a companion of prostitutes squanders his wealth.
4 ULB ਨਿਆਂ ਨਾਲ ਰਾਜਾ ਦੇਸ ਨੂੰ ਦ੍ਰਿੜ ਕਰਦਾ ਹੈ, ਪਰ ਰਿਸ਼ਵਤ ਲੈਣ ਵਾਲਾ ਉਲਟਾ ਦਿੰਦਾ ਹੈ। BSB BSB: By justice a king brings stability to the land, but a man who exacts tribute demolishes it.
5 ULB ਜਿਹੜਾ ਮਨੁੱਖ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ, ਉਹ ਉਸ ਦੇ ਪੈਰਾਂ ਲਈ ਜਾਲ ਵਿਛਾਉਂਦਾ ਹੈ। BSB BSB: A man who flatters his neighbor spreads a net for his feet.
6 ULB ਬੁਰੇ ਮਨੁੱਖ ਦਾ ਅਪਰਾਧ ਫਾਹੀ ਹੈ, ਪਰ ਧਰਮੀ ਮਨੁੱਖ ਅਨੰਦ ਹੋ ਕੇ ਜੈਕਾਰੇ ਗਜਾਉਂਦਾ ਹੈ। BSB BSB: An evil man is caught by his own sin, but a righteous one sings and rejoices.
7 ULB ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਉੱਤੇ ਧਿਆਨ ਦਿੰਦਾ ਹੈ, ਪਰ ਦੁਸ਼ਟ ਉਹ ਦੇ ਸਮਝਣ ਦਾ ਗਿਆਨ ਨਹੀਂ ਰੱਖਦਾ। BSB BSB: The righteous consider the cause of the poor, but the wicked have no regard for such concerns.
8 ULB ਠੱਠਾ ਕਰਨ ਵਾਲੇ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਠੰਡਾ ਕਰ ਦਿੰਦੇ ਹਨ। BSB BSB: Mockers inflame a city, but the wise turn away anger.
9 ULB ਜਦ ਬੁੱਧਵਾਨ ਮਨੁੱਖ ਮੂਰਖ ਨਾਲ ਵਿਵਾਦ ਕਰੇ, ਤਦ ਉਹ ਕ੍ਰੋਧਿਤ ਹੋ ਜਾਂਦਾ ਹੈ ਅਤੇ ਠੱਠਾ ਕਰਦਾ ਹੈ, ਉੱਥੇ ਸ਼ਾਂਤੀ ਨਹੀਂ ਰਹਿੰਦੀ। BSB BSB: If a wise man goes to court with a fool, there will be raving and laughing with no resolution.
10 ULB ਖੂਨੀ ਮਨੁੱਖ ਖਰਿਆਂ ਨਾਲ ਵੈਰ ਰੱਖਦੇ ਹਨ, ਅਤੇ ਸਚਿਆਰਾਂ ਦੀ ਜਾਨ ਦੇ ਪਿੱਛੇ ਪਏ ਰਹਿੰਦੇ ਹਨ। BSB BSB: Men of bloodshed hate a blameless man, but the upright care for his life.
11 ULB ਮੂਰਖ ਆਪਣੇ ਮਨ ਦੀ ਸਾਰੀ ਗੱਲ ਖੋਲ੍ਹ ਦਿੰਦਾ ਹੈ, ਪਰ ਬੁੱਧਵਾਨ ਆਪਣੇ ਮਨ ਨੂੰ ਰੋਕਦਾ ਅਤੇ ਸ਼ਾਂਤ ਕਰ ਦਿੰਦਾ ਹੈ। BSB BSB: A fool vents all his anger, but a wise man holds it back.
12 ULB ਜੇ ਕੋਈ ਹਾਕਮ ਝੂਠ ਉੱਤੇ ਕੰਨ ਲਾਉਂਦਾ ਹੈ, ਤਾਂ ਉਹ ਦੇ ਸੱਭੇ ਨੌਕਰ ਦੁਸ਼ਟ ਹੋ ਜਾਣਗੇ। BSB BSB: If a ruler listens to lies, all his officials will be wicked.
13 ULB ਕੰਗਾਲ ਅਤੇ ਅਨ੍ਹੇਰ ਕਰਨ ਵਾਲਾ ਮਨੁੱਖ ਇੱਕੋ ਜਿਹੇ ਹਨ, ਯਹੋਵਾਹ ਓਹਨਾਂ ਦੋਹਾਂ ਦੀਆਂ ਅੱਖਾਂ ਨੂੰ ਚਾਨਣ ਦਿੰਦਾ ਹੈ। BSB BSB: The poor man and the oppressor have this in common: The LORD gives light to the eyes of both.
14 ULB ਜਿਹੜਾ ਰਾਜਾ ਗਰੀਬਾਂ ਦਾ ਸੱਚਾ ਨਿਆਂ ਕਰਦਾ ਹੈ, ਉਹ ਦੀ ਗੱਦੀ ਸਦਾ ਬਣੀ ਰਹੇਗੀ। BSB BSB: A king who judges the poor with fairness—his throne will be established forever.
15 ULB ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ। BSB BSB: A rod of correction imparts wisdom, but a child left to himself disgraces his mother.
16 ULB ਜਦੋਂ ਦੁਸ਼ਟ ਪਰਬਲ ਹੁੰਦੇ ਹਨ ਤਾਂ ਅਪਰਾਧ ਵੱਧਦਾ ਹੈ, ਪਰ ਧਰਮੀ ਓਹਨਾਂ ਦਾ ਡਿੱਗਣਾ ਵੇਖਣਗੇ। BSB BSB: When the wicked thrive, rebellion increases; but the righteous will see their downfall.
17 ULB ਆਪਣੇ ਪੁੱਤਰ ਨੂੰ ਤਾੜਨਾ ਦੇਹ ਤਾਂ ਉਹ ਤੈਨੂੰ ਸੁੱਖ ਦੇਵੇਗਾ, ਅਤੇ ਉਹ ਤੇਰੇ ਮਨ ਨੂੰ ਨਿਹਾਲ ਕਰੇਗਾ। BSB BSB: Discipline your son, and he will give you rest; he will bring delight to your soul.
18 ULB ਜਿੱਥੇ ਦਰਸ਼ਣ ਨਹੀਂ ਉੱਥੇ ਲੋਕ ਬੇਮੁਹਾਰੇ ਹੋ ਜਾਂਦੇ ਹਨ, ਪਰ ਜਿਹੜਾ ਬਿਵਸਥਾ ਦੀ ਪਾਲਣਾ ਕਰਦਾ ਹੈ ਉਹ ਧੰਨ ਹੈ। BSB BSB: Where there is no vision, the people cast off restraint; but blessed is he who keeps the Law.
19 ULB ਸੇਵਕ ਕੇਵਲ ਗੱਲਾਂ ਦੇ ਨਾਲ ਹੀ ਨਹੀਂ ਸੁਧਾਰਿਆ ਜਾਂਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ। BSB BSB: A servant cannot be corrected by words alone; though he understands, he will not respond.
20 ULB ਕੀ ਤੂੰ ਕੋਈ ਮਨੁੱਖ ਵੇਖਦਾ ਹੈਂ ਜੋ ਬੋਲਣ ਵਿੱਚ ਕਾਹਲ ਕਰਦਾ ਹੈ? ਉਹ ਦੇ ਨਾਲੋਂ ਮੂਰਖ ਤੋਂ ਬਾਹਲੀ ਆਸ ਹੈ। BSB BSB: Do you see a man who speaks in haste? There is more hope for a fool than for him.
21 ULB ਜਿਹੜਾ ਆਪਣੇ ਦਾਸ ਨੂੰ ਬਚਪਨ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਅਖੀਰ ਨੂੰ ਉਸ ਦਾ ਵਾਰਿਸ ਬਣ ਬੈਠੇਗਾ। BSB BSB: A servant pampered from his youth will bring grief in the end.
22 ULB ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਬਹੁਤ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ। BSB BSB: An angry man stirs up dissension, and a hot-tempered man abounds in transgression.
23 ULB ਆਦਮੀ ਦਾ ਹੰਕਾਰ ਉਹ ਨੂੰ ਨੀਵਾਂ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ। BSB BSB: A man’s pride will bring him low, but a humble spirit will obtain honor.
24 ULB ਚੋਰ ਦਾ ਸਾਂਝੀ ਆਪਣੀ ਜਾਨ ਦਾ ਵੈਰੀ ਹੈ, ਉਹ ਸੌਂਹ ਤਾਂ ਖਾਂਦਾ ਹੈ, ਪਰ ਦੱਸਦਾ ਕੁਝ ਨਹੀਂ। BSB BSB: A partner to a thief hates his own soul; he receives the oath but does not testify.
25 ULB ਮਨੁੱਖ ਦਾ ਭੈ ਫਾਹੀ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁਖ ਸਾਂਦ ਨਾਲ ਰਹੇਗਾ। BSB BSB: The fear of man is a snare, but whoever trusts in the LORD is set securely on high.
26 ULB ਹਾਕਮ ਨੂੰ ਮਿਲਣਾ ਬਹੁਤੇ ਚਾਹੁੰਦੇ ਹਨ, ਪਰ ਮਨੁੱਖ ਦਾ ਨਿਆਂ ਯਹੋਵਾਹ ਵੱਲੋਂ ਕੀਤਾ ਜਾਂਦਾ ਹੈ। BSB BSB: Many seek the ruler’s favor, but a man receives justice from the LORD.
27 ULB ਧਰਮੀ ਕੁਨਿਆਈਂ ਤੋਂ ਘਿਣ ਕਰਦਾ ਹੈ, ਅਤੇ ਦੁਸ਼ਟ ਸਿੱਧੀ ਚਾਲ ਵਾਲੇ ਤੋਂ ਘਿਣ ਕਰਦਾ ਹੈ। BSB BSB: An unjust man is detestable to the righteous, and one whose way is upright is detestable to the wicked.
Select verses for actions: Enter goes to them and Escape comes back.