1 ULB ਹੇ ਮੇਰੇ ਪੁੱਤਰ, ਤੂੰ ਮੇਰੀ ਸਿੱਖਿਆ ਨੂੰ ਨਾ ਭੁੱਲ, ਸਗੋਂ ਆਪਣਾ ਮਨ ਲਗਾ ਕੇ ਮੇਰੇ ਹੁਕਮਾਂ ਦੀ ਪਾਲਣਾ ਕਰ, BSB BSB: My son, do not forget my teaching, but let your heart keep my commandments;
2 ULB ਕਿਉਂ ਜੋ ਅਜਿਹਾ ਕਰਨ ਨਾਲ ਤੇਰੀ ਉਮਰ ਅਤੇ ਜੀਵਨ ਦੇ ਸਾਲਾਂ ਵਿੱਚ ਵਾਧਾ ਹੋਵੇਗਾ ਅਤੇ ਤੂੰ ਸ਼ਾਤੀ ਵਿੱਚ ਵੱਸੇਂਗਾ। BSB BSB: for they will add length to your days, years and peace to your life.
3 ULB ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ, ਸਗੋਂ ਤੂੰ ਉਹਨਾਂ ਨੂੰ ਆਪਣੇ ਗਲ ਦਾ ਹਾਰ ਬਣਾ, ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ, BSB BSB: Never let loving devotion or faithfulness leave you; bind them around your neck, write them on the tablet of your heart.
4 ULB ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕਨਾਮੀ ਪਾਵੇਂਗਾ। BSB BSB: Then you will find favor and high regard in the sight of God and man.
5 ULB ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ। BSB BSB: Trust in the LORD with all your heart, and lean not on your own understanding;
6 ULB ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ। BSB BSB: in all your ways acknowledge Him, and He will make your paths straight.
7 ULB ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ। BSB BSB: Be not wise in your own eyes; fear the LORD and turn away from evil.
8 ULB ਇਸ ਤੋਂ ਤੇਰਾ ਸਰੀਰ ਨਿਰੋਗ ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ। BSB BSB: This will bring healing to your body and refreshment to your bones.
9 ULB ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ, BSB BSB: Honor the LORD with your wealth and with the firstfruits of all your crops;
10 ULB ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ। BSB BSB: then your barns will be filled with plenty, and your vats will overflow with new wine.
11 ULB ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ, BSB BSB: My son, do not reject the discipline of the LORD, and do not loathe His rebuke;
12 ULB ਕਿਉਂ ਜੋ ਯਹੋਵਾਹ ਓਸੇ ਨੂੰ ਤਾੜਦਾ ਹੈ, ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ। BSB BSB: for the LORD disciplines the one He loves, as does a father the son in whom he delights.
13 ULB ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ ਅਤੇ ਉਹ ਪੁਰਸ਼ ਜਿਸ ਨੂੰ ਸਮਝ ਪ੍ਰਾਪਤ ਹੁੰਦੀ ਹੈ, BSB BSB: Blessed is the man who finds wisdom, the man who acquires understanding,
14 ULB ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ। BSB BSB: for she is more profitable than silver, and her gain is better than fine gold.
15 ULB ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ ਅਤੇ ਜਿਨ੍ਹੀਆਂ ਵਸਤਾਂ ਦੀ ਤੈਨੂੰ ਚਾਹਤ ਹੈ, ਉਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ। BSB BSB: She is more precious than rubies; nothing you desire compares with her.
16 ULB ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ ਅਤੇ ਖੱਬੇ ਹੱਥ ਵਿੱਚ ਧਨ ਅਤੇ ਆਦਰ ਹੈ। BSB BSB: Long life is in her right hand; in her left hand are riches and honor.
17 ULB ਉਹ ਦੇ ਰਾਹ ਮਨਭਾਉਂਦੇ ਅਤੇ ਉਹ ਦੇ ਸਾਰੇ ਮਾਰਗ ਸ਼ਾਂਤੀ ਦੇ ਹਨ। BSB BSB: All her ways are pleasant, and all her paths are peaceful.
18 ULB ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ। BSB BSB: She is a tree of life to those who embrace her, and those who lay hold of her are blessed.
19 ULB ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਧਰੀ ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ। BSB BSB: The LORD founded the earth by wisdom and established the heavens by understanding.
20 ULB ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ। BSB BSB: By His knowledge the watery depths were broken open, and the clouds dripped with dew.
21 ULB ਹੇ ਮੇਰੇ ਪੁੱਤਰ, ਬੁੱਧ ਅਤੇ ਵਿਵੇਕ ਨੂੰ ਸੰਭਾਲ ਕੇ ਰੱਖ, ਇਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ। BSB BSB: My son, do not lose sight of this: Preserve sound judgment and discernment.
22 ULB ਤਦ ਇਨ੍ਹਾਂ ਤੋਂ ਤੈਨੂੰ ਜੀਵਨ ਮਿਲੇਗਾ ਅਤੇ ਤੇਰੇ ਗਲ ਲਈ ਸ਼ਿੰਗਾਰ ਹੋਣਗੀਆਂ। BSB BSB: They will be life to your soul and adornment to your neck.
23 ULB ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ। BSB BSB: Then you will go on your way in safety, and your foot will not stumble.
24 ULB ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ। BSB BSB: When you lie down, you will not be afraid; when you rest, your sleep will be sweet.
25 ULB ਅਚਾਨਕ ਆਉਣ ਵਾਲੇ ਭੈ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ, BSB BSB: Do not fear sudden danger or the ruin that overtakes the wicked,
26 ULB ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ ਅਤੇ ਉਹ ਤੇਰੇ ਪੈਰ ਨੂੰ ਫਾਹੀ ਵਿੱਚ ਫਸਣ ਤੋਂ ਬਚਾਵੇਗਾ। BSB BSB: for the LORD will be your confidence and will keep your foot from the snare.
27 ULB ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ। BSB BSB: Do not withhold good from the deserving when it is within your power to act.
28 ULB ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਭਈ ਤੂੰ ਜਾਹ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ। BSB BSB: Do not tell your neighbor, “Come back tomorrow and I will provide”—when you already have the means.
29 ULB ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ। BSB BSB: Do not devise evil against your neighbor, for he trustfully dwells beside you.
30 ULB ਜਿਸ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ, ਉਸ ਦੇ ਨਾਲ ਐਵੇਂ ਹੀ ਝਗੜਾ ਨਾ ਕਰ। BSB BSB: Do not accuse a man without cause, when he has done you no harm.
31 ULB ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਉੱਤੇ ਨਾ ਚੱਲ, BSB BSB: Do not envy a violent man or choose any of his ways;
32 ULB ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ। BSB BSB: for the LORD detests the perverse, but He is a friend to the upright.
33 ULB ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ। BSB BSB: The curse of the LORD is on the house of the wicked, but He blesses the home of the righteous.
34 ULB ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਨੀਵਿਆਂ ਉੱਤੇ ਉਹ ਕਿਰਪਾ ਕਰਦਾ ਹੈ। BSB BSB: He mocks the mockers, but gives grace to the humble.
35 ULB ਬੁੱਧਵਾਨ ਆਦਰ ਦੇ ਵਾਰਸ ਹੋਣਗੇ, ਪਰ ਮੂਰਖਾਂ ਦੀ ਤਰੱਕੀ ਸਿਰਫ਼ ਸ਼ਰਮ ਹੀ ਹੋਵੇਗੀ! BSB BSB: The wise will inherit honor, but fools are held up to shame.
Select verses for actions: Enter goes to them and Escape comes back.