1 ULB ਹੇ ਮੇਰੇ ਪੁੱਤਰੋ, ਤੁਸੀਂ ਪਿਤਾ ਦਾ ਉਪਦੇਸ਼ ਸੁਣੋ ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ, BSB BSB: Listen, my sons, to a father’s instruction; pay attention and gain understanding.
2 ULB ਕਿਉਂ ਜੋ ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ, ਤੁਸੀਂ ਮੇਰੀ ਸਿੱਖਿਆ ਨੂੰ ਨਾ ਛੱਡੋ। BSB BSB: For I give you sound teaching; do not abandon my directive.
3 ULB ਜਦ ਮੈਂ ਆਪਣੇ ਪਿਤਾ ਦਾ ਪੁੱਤਰ ਅਤੇ ਆਪਣੀ ਮਾਂ ਦਾ ਇਕੱਲਾ ਹੀ ਲਾਡਲਾ ਸੀ, BSB BSB: When I was a son to my father, tender and the only child of my mother,
4 ULB ਤਦ ਉਸ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜ੍ਹੀ ਰੱਖੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ। BSB BSB: he taught me and said, “Let your heart lay hold of my words; keep my commands and you will live.
5 ULB ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਨਾ ਭੁਲਾਈਂ ਅਤੇ ਨਾ ਉਨ੍ਹਾਂ ਤੋਂ ਮੁੜੀਂ। BSB BSB: Get wisdom, get understanding; do not forget my words or turn from them.
6 ULB ਉਹ ਨੂੰ ਨਾ ਛੱਡੀਂ ਤਾਂ ਉਹ ਤੇਰੀ ਰੱਖਿਆ ਕਰੇਗੀ, ਉਹ ਦੇ ਨਾਲ ਪ੍ਰੀਤ ਲਾਵੀਂ ਤਾਂ ਉਹ ਤੇਰੀ ਰਾਖੀ ਕਰੇਗੀ। BSB BSB: Do not forsake wisdom, and she will preserve you; love her, and she will guard you.
7 ULB ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ ਅਤੇ ਆਪਣੇ ਸਾਰੇ ਜਤਨ ਨਾਲ ਸਮਝ ਨੂੰ ਪ੍ਰਾਪਤ ਕਰ। BSB BSB: Wisdom is supreme; so acquire wisdom. And whatever you may acquire, gain understanding.
8 ULB ਉਹ ਦੀ ਵਡਿਆਈ ਕਰ ਤਾਂ ਉਹ ਤੈਨੂੰ ਵਧਾਵੇਗੀ, ਜੇ ਤੂੰ ਉਹ ਨੂੰ ਗਲ ਲਾਵੇਂ ਤਾਂ ਉਹ ਤੈਨੂੰ ਆਦਰ ਦੇਵੇਗੀ। BSB BSB: Prize her, and she will exalt you; if you embrace her, she will honor you.
9 ULB ਉਹ ਤੇਰੇ ਸਿਰ ਉੱਤੇ ਸਜਾਵਟ ਦਾ ਸਿਹਰਾ ਬੰਨ੍ਹੇਗੀ, ਉਹ ਤੈਨੂੰ ਸੁਹੱਪਣ ਦਾ ਮੁਕਟ ਦੇਵੇਗੀ। BSB BSB: She will set a garland of grace on your head; she will present you with a crown of beauty.”
10 ULB ਹੇ ਮੇਰੇ ਪੁੱਤਰ, ਸੁਣ ਅਤੇ ਮੇਰੀਆਂ ਗੱਲਾਂ ਨੂੰ ਮੰਨ, ਤਾਂ ਤੇਰੀ ਉਮਰ ਬਹੁਤ ਲੰਮੀ ਹੋਵੇਗੀ। BSB BSB: Listen, my son, and receive my words, and the years of your life will be many.
11 ULB ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ, ਮੈਂ ਸਿੱਧੇ ਮਾਰਗ ਉੱਤੇ ਤੇਰੀ ਅਗਵਾਈ ਕੀਤੀ ਹੈ। BSB BSB: I will guide you in the way of wisdom; I will lead you on straight paths.
12 ULB ਜਦ ਤੂੰ ਤੁਰੇਂਗਾ ਤਾਂ ਤੇਰੇ ਰਾਹਾਂ ਵਿੱਚ ਕੋਈ ਰੁਕਾਵਟ ਨਾ ਹੋਵੇਗੀ ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ। BSB BSB: When you walk, your steps will not be impeded; when you run, you will not stumble.
13 ULB ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਵਨ ਹੈ! BSB BSB: Hold on to instruction; do not let go. Guard it, for it is your life.
14 ULB ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ। BSB BSB: Do not set foot on the path of the wicked or walk in the way of evildoers.
15 ULB ਉਸ ਤੋਂ ਦੂਰ ਰਹਿ, ਉਹ ਦੇ ਕੋਲੋਂ ਦੀ ਵੀ ਨਾ ਲੰਘੀਂ, ਉਸ ਤੋਂ ਮੂੰਹ ਮੋੜ ਕੇ ਅਗਾਹਾਂ ਨੂੰ ਲੰਘ ਜਾ, BSB BSB: Avoid it; do not travel on it. Turn from it and pass on by.
16 ULB ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਜਦ ਤੱਕ ਉਹ ਕਿਸੇ ਦੇ ਲਈ ਠੋਕਰ ਦਾ ਕਾਰਨ ਨਾ ਬਣਨ, ਉਹ ਉਣੀਂਦਰੇ ਰਹਿੰਦੇ ਹਨ। BSB BSB: For they cannot sleep unless they do evil; they are deprived of slumber until they make someone fall.
17 ULB ਉਹ ਬੁਰਿਆਈ ਦੀ ਰੋਟੀ ਖਾਂਦੇ ਅਤੇ ਜ਼ੁਲਮ ਦੀ ਮਧ ਪੀਂਦੇ ਹਨ। BSB BSB: For they eat the bread of wickedness and drink the wine of violence.
18 ULB ਪਰ ਧਰਮੀਆ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ। BSB BSB: The path of the righteous is like the first gleam of dawn, shining brighter and brighter until midday.
19 ULB ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ। BSB BSB: But the way of the wicked is like the darkest gloom; they do not know what makes them stumble.
20 ULB ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ ਅਤੇ ਮੇਰੇ ਬਚਨਾਂ ਉੱਤੇ ਕੰਨ ਲਾ। BSB BSB: My son, pay attention to my words; incline your ear to my sayings.
21 ULB ਉਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ, ਆਪਣੇ ਮਨ ਵਿੱਚ ਉਹਨਾਂ ਨੂੰ ਸੰਭਾਲ ਕੇ ਰੱਖ। BSB BSB: Do not lose sight of them; keep them within your heart.
22 ULB ਜਿਨ੍ਹਾਂ ਨੂੰ ਉਹ ਪ੍ਰਾਪਤ ਹੁੰਦੀਆਂ ਹਨ, ਉਨ੍ਹਾਂ ਦੇ ਲਈ ਜੀਵਨ ਅਤੇ ਉਨ੍ਹਾਂ ਦੇ ਸਾਰੇ ਸਰੀਰ ਦੇ ਲਈ ਤੰਦਰੁਸਤੀ ਹਨ। BSB BSB: For they are life to those who find them, and health to the whole body.
23 ULB ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ! BSB BSB: Guard your heart with all diligence, for from it flow springs of life.
24 ULB ਪੁੱਠੀਆਂ ਗੱਲਾਂ ਆਪਣੇ ਮੂੰਹ ਤੋਂ ਅਤੇ ਟੇਢੀ ਬੋਲੀ ਆਪਣੇ ਬੁੱਲ੍ਹਾਂ ਤੋਂ ਦੂਰ ਰੱਖ। BSB BSB: Put away deception from your mouth; keep your lips from perverse speech.
25 ULB ਤੇਰੀਆਂ ਅੱਖਾਂ ਸਾਹਮਣੇ ਵੱਲ ਹੀ ਵੇਖਦੀਆਂ ਰਹਿਣ ਅਤੇ ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ। BSB BSB: Let your eyes look forward; fix your gaze straight ahead.
26 ULB ਆਪਣੇ ਪੈਰਾਂ ਲਈ ਰਾਹ ਨੂੰ ਪੱਧਰਾ ਕਰ, ਤਾਂ ਤੇਰੇ ਸਾਰੇ ਮਾਰਗ ਕਾਇਮ ਹੋਣਗੇ। BSB BSB: Make a level path for your feet, and all your ways will be sure.
27 ULB ਨਾ ਸੱਜੇ ਨੂੰ ਮੁੜ ਅਤੇ ਨਾ ਖੱਬੇ ਨੂੰ, ਆਪਣੇ ਪੈਰ ਨੂੰ ਬੁਰਿਆਈ ਤੋਂ ਦੂਰ ਰੱਖ। BSB BSB: Do not swerve to the right or to the left; turn your feet away from evil.
Select verses for actions: Enter goes to them and Escape comes back.