1 ULB ਹੇ ਮੇਰੇ ਪੁੱਤਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ। BSB BSB: My son, keep my words and treasure my commandments within you.
2 ULB ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹਿ, ਅਤੇ ਮੇਰੀ ਸਿੱਖਿਆ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ। BSB BSB: Keep my commandments and live; guard my teachings as the apple of your eye.
3 ULB ਉਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਉਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ। BSB BSB: Tie them to your fingers; write them on the tablet of your heart.
4 ULB ਬੁੱਧ ਨੂੰ ਆਖ, ਤੂੰ ਮੇਰੀ ਭੈਣ ਹੈਂ, ਅਤੇ ਸਮਝ ਨੂੰ ਆਪਣੀ ਆਖ, ਤੂੰ ਮੇਰੀ ਸਾਥਣ ਹੈਂ, BSB BSB: Say to wisdom, “You are my sister,” and call understanding your kinsman,
5 ULB ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ। BSB BSB: that they may keep you from the adulteress, from the stranger with seductive words.
6 ULB ਮੈਂ ਆਪਣੇ ਘਰ ਦੀ ਖਿੜਕੀ ਦੇ ਵਿੱਚੋਂ ਦੀ ਵੇਖਿਆ, BSB BSB: For at the window of my house I looked through the lattice.
7 ULB ਤਾਂ ਮੈਂ ਭੋਲਿਆਂ ਵਿੱਚੋਂ, ਇੱਕ ਨਿਰਬੁੱਧ ਗੱਭਰੂ ਜੁਆਨ ਵੇਖਿਆ, BSB BSB: I saw among the simple, I noticed among the youths, a young man lacking judgment,
8 ULB ਉਹ ਉਸ ਔਰਤ ਦੇ ਘਰ ਦੀ ਨੁੱਕਰ ਦੇ ਨੇੜ੍ਹੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜ੍ਹਿਆ, BSB BSB: crossing the street near her corner, strolling down the road to her house,
9 ULB ਦਿਨ ਢਲੇ, ਸ਼ਾਮ ਦੇ ਵੇਲੇ, ਅਤੇ ਕਾਲੀ ਰਾਤ ਦੇ ਹਨੇਰੇ ਵਿੱਚ। BSB BSB: at twilight, as the day was fading into the dark of the night.
10 ULB ਤਾਂ ਵੇਖੋ, ਇੱਕ ਔਰਤ ਉਸ ਨੂੰ ਆ ਮਿਲੀ, ਜਿਸ ਦਾ ਭੇਸ ਕੰਜਰੀ ਦੇ ਭੇਸ ਜਿਹਾ ਸੀ ਅਤੇ ਉਹ ਮਨ ਮੋਹਣੀ ਸੀ। BSB BSB: Then a woman came out to meet him, with the attire of a harlot and cunning of heart.
11 ULB ਉਹ ਬੜਬੋਲੀ ਅਤੇ ਮਨ-ਮਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ। BSB BSB: She is loud and defiant; her feet do not remain at home.
12 ULB ਉਹ ਕਦੀ ਸੜਕਾਂ ਉੱਤੇ, ਕਦੀ ਚੌਂਕਾਂ ਵਿੱਚ, ਅਤੇ ਹਰੇਕ ਮੋੜ ਉੱਤੇ ਉਹ ਇੰਤਜ਼ਾਰ ਕਰਦੀ ਹੈ। BSB BSB: Now in the street, now in the squares, she lurks at every corner.
13 ULB ਸੋ ਉਹ ਨੇ ਉਸ ਨੂੰ ਫੜ੍ਹ ਕੇ ਉਸ ਨੂੰ ਚੁੰਮ ਲਿਆ, ਅਤੇ ਬੇਸ਼ਰਮੀ ਨਾਲ ਉਸ ਨੂੰ ਆਖਿਆ, BSB BSB: She seizes him and kisses him; she brazenly says to him:
14 ULB ਮੈਂ ਮੇਲ ਦੀਆਂ ਭੇਟਾਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਣਾ ਪੂਰੀਆਂ ਕੀਤੀਆਂ ਹਨ। BSB BSB: “I have made my peace offerings; today I have paid my vows.
15 ULB ਇਸੇ ਲਈ ਮੈਂ ਤੈਨੂੰ ਮਿਲਣ ਅਤੇ ਲੱਭਣ ਨੂੰ ਨਿੱਕਲੀ ਹਾਂ, ਅਤੇ ਹੁਣ ਤੂੰ ਮੈਨੂੰ ਲੱਭ ਪਿਆ ਹੈਂ। BSB BSB: So I came out to meet you; I sought you, and I have found you.
16 ULB ਮੈਂ ਆਪਣੀ ਸੇਜ ਉੱਤੇ ਪਲੰਗ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛੁਉਣੇ ਵਿਛਾਏ: BSB BSB: I have decked my bed with coverings, with colored linen from Egypt.
17 ULB ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ ਅਤੇ ਦਾਲਚੀਨੀ ਛਿੜਕੀ ਹੈ। BSB BSB: I have perfumed my bed with myrrh, with aloes, and with cinnamon.
18 ULB ਆ ਅਸੀਂ ਸਵੇਰ ਤੱਕ ਪ੍ਰੇਮ ਨਾਲ ਰੱਤੇ ਜਾਈਏ, ਲਾਡ ਪਿਆਰ ਨਾਲ ਅਸੀਂ ਜੀ ਬਹਿਲਾਈਏ, BSB BSB: Come, let us take our fill of love till morning. Let us delight in loving caresses!
19 ULB ਕਿਉਂ ਜੋ ਮੇਰਾ ਪਤੀ ਘਰ ਵਿੱਚ ਨਹੀਂ ਹੈ, ਉਹ ਦੂਰ ਦੇਸ਼ ਦੇ ਸਫ਼ਰ ਤੇ ਗਿਆ ਹੋਇਆ ਹੈ। BSB BSB: For my husband is not at home; he has gone on a long journey.
20 ULB ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ। BSB BSB: He took with him a bag of money and will not return till the moon is full.”
21 ULB ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲਾਂ ਦੇ ਲੱਲੋ-ਪੱਤੋ ਨਾਲ ਧੱਕੋ ਧੱਕੀ ਉਹ ਨੂੰ ਲੈ ਗਈ। BSB BSB: With her great persuasion she entices him; with her flattering lips she lures him.
22 ULB ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲਦ ਵੱਢੇ ਜਾਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਸਜ਼ਾ ਲਈ ਜਾਵੇ, BSB BSB: He follows her on impulse, like an ox going to the slaughter, like a deer bounding into a trap,
23 ULB ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ। BSB BSB: until an arrow pierces his liver, like a bird darting into a snare—not knowing it will cost him his life.
24 ULB ਹੁਣ ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਧਿਆਨ ਲਾਓ। BSB BSB: Now, my sons, listen to me, and attend to the words of my mouth.
25 ULB ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਮਾਰਗਾਂ ਵਿੱਚ ਨਾ ਭਟਕਦਾ ਫਿਰੀਂ, BSB BSB: Do not let your heart turn aside to her ways; do not stray into her paths.
26 ULB ਕਿਉਂ ਜੋ ਉਹ ਨੇ ਬਹੁਤਿਆਂ ਨੂੰ ਜ਼ਖ਼ਮੀ ਕਰਕੇ ਡੇਗ ਦਿੱਤਾ ਹੈ, ਅਤੇ ਉਹ ਦੇ ਘਾਤ ਕੀਤੇ ਹੋਏ ਢੇਰ ਸਾਰੇ ਹਨ! BSB BSB: For she has brought many down to death; her slain are many in number.
27 ULB ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵੱਲ ਲੈ ਜਾਂਦਾ ਹੈ। BSB BSB: Her house is the road to Sheol, descending to the chambers of death.
Select verses for actions: Enter goes to them and Escape comes back.