1 ULB ਭਲਾ, ਬੁੱਧ ਨਹੀਂ ਪੁਕਾਰਦੀ? ਭਲਾ, ਸਮਝ ਅਵਾਜ਼ ਨਹੀਂ ਮਾਰਦੀ? BSB BSB: Does not wisdom call out, and understanding raise her voice?
2 ULB ਉਹ ਰਾਹ ਦੇ ਲਾਗੇ ਉੱਚੇ-ਉੱਚੇ ਥਾਵਾਂ ਵਿੱਚ, ਅਤੇ ਚੌਰਾਹਿਆਂ ਵਿੱਚ ਖੜ੍ਹੀ ਹੁੰਦੀ ਹੈ। BSB BSB: On the heights overlooking the road, at the crossroads she takes her stand.
3 ULB ਫਾਟਕਾਂ ਦੇ ਕੋਲ, ਨਗਰ ਦੇ ਲਾਂਘਿਆਂ ਤੇ, ਅਤੇ ਬੂਹਿਆਂ ਦੇ ਕੋਲ ਉਹ ਹਾਕ ਮਾਰਦੀ ਹੈ, BSB BSB: Beside the gates to the city, at the entrances she cries out:
4 ULB ਹੇ ਮਨੁੱਖੋ, ਮੈਂ ਤੁਹਾਨੂੰ ਹੀ ਪੁਕਾਰਦੀ ਹਾਂ, ਅਤੇ ਆਦਮ ਵੰਸ਼ੀਆਂ ਲਈ ਮੇਰੀ ਅਵਾਜ਼ ਹੈ! BSB BSB: “To you, O men, I call out, and my cry is to the sons of men.
5 ULB ਹੇ ਭੋਲਿਓ, ਹੁਸ਼ਿਆਰੀ ਸਿੱਖੋ, ਅਤੇ ਹੇ ਮੂਰਖੋ, ਤੁਸੀਂ ਮਨ ਵਿੱਚ ਚਤਰ ਬਣੋ! BSB BSB: O simple ones, learn to be shrewd; O fools, gain understanding.
6 ULB ਸੁਣੋ, ਮੈਂ ਉੱਤਮ ਗੱਲਾਂ ਆਖਾਂਗੀ, ਅਤੇ ਮੇਰੇ ਬੁੱਲ ਖਰੀਆਂ ਗੱਲਾਂ ਲਈ ਖੁੱਲਣਗੇ, BSB BSB: Listen, for I speak of noble things, and the opening of my lips will reveal right.
7 ULB ਕਿਉਂ ਜੋ ਮੇਰੀ ਜੀਭ ਸੱਚੋ ਸੱਚ ਆਖੇਗੀ, ਅਤੇ ਮੇਰੇ ਬੁੱਲਾਂ ਨੂੰ ਦੁਸ਼ਟਤਾਈ ਤੋਂ ਘਿਣ ਆਉਂਦੀ ਹੈ। BSB BSB: For my mouth will speak the truth, and wickedness is detestable to my lips.
8 ULB ਮੇਰੇ ਮੂੰਹ ਦੇ ਸਾਰੇ ਬਚਨ ਧਰਮ ਦੇ ਹਨ, ਉਨ੍ਹਾਂ ਵਿੱਚੋਂ ਕੋਈ ਵਿੰਗਾ ਟੇਢਾ ਨਹੀਂ। BSB BSB: All the words of my mouth are righteous; none are crooked or perverse.
9 ULB ਸਮਝ ਵਾਲੇ, ਦੇ ਲਈ ਓਹ ਸੱਭੇ ਸਰਲ ਹਨ, ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ ਓਹ ਖਰੇ ਹਨ। BSB BSB: They are all plain to the discerning, and upright to those who find knowledge.
10 ULB ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ, ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ, BSB BSB: Receive my instruction instead of silver, and knowledge rather than pure gold.
11 ULB ਕਿਉਂ ਜੋ ਬੁੱਧ ਹੀਰੇ ਮੋਤੀਆਂ ਨਾਲੋਂ ਵੀ ਉੱਤਮ ਹੈ, ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ ਹੁੰਦੀਆਂ। BSB BSB: For wisdom is more precious than rubies, and nothing you desire compares with her.
12 ULB ਮੈਂ ਬੁੱਧ ਸਿਆਣਪ ਨਾਲ ਵੱਸਦੀ ਹਾਂ, ਅਤੇ ਗਿਆਨ ਤੇ ਸੋਝੀ ਨੂੰ ਮੈਂ ਹੀ ਭਾਲਦੀ ਹਾਂ। BSB BSB: I, wisdom, dwell together with prudence, and I find knowledge and discretion.
13 ULB ਯਹੋਵਾਹ ਦਾ ਭੈ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ। BSB BSB: To fear the LORD is to hate evil; I hate arrogant pride, evil conduct, and perverse speech.
14 ULB ਮੱਤ ਅਤੇ ਸਿਆਣਪ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ। BSB BSB: Counsel and sound judgment are mine; I have insight and strength.
15 ULB ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ। BSB BSB: By me kings reign, and rulers enact just laws;
16 ULB ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ, ਨਾਲੇ ਧਰਤੀ ਦੇ ਪਤਵੰਤੇ ਅਤੇ ਸਾਰੇ ਨਿਆਈ ਵੀ। BSB BSB: By me princes rule, and all nobles who govern justly.
17 ULB ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ। BSB BSB: I love those who love me, and those who seek me early shall find me.
18 ULB ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ, ਸਗੋਂ ਸਦੀਪਕ ਧਨ ਤੇ ਧਰਮ ਵੀ। BSB BSB: With me are riches and honor, enduring wealth and righteousness.
19 ULB ਮੇਰਾ ਫਲ ਸੋਨੇ ਸਗੋਂ ਚੋਖੇ ਸੋਨੇ ਨਾਲੋਂ ਚੰਗਾ ਹੈ, ਅਤੇ ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ ਵੀ ਚੰਗੀ ਹੈ। BSB BSB: My fruit is better than gold, pure gold, and my harvest surpasses choice silver.
20 ULB ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਂ ਦੇ ਰਾਹਾਂ ਦੇ ਵਿਚਕਾਰ ਤੁਰਦੀ ਹਾਂ, BSB BSB: I walk in the way of righteousness, along the paths of justice,
21 ULB ਤਾਂ ਜੋ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਸ ਬਣਾਵਾਂ ਅਤੇ ਉਨ੍ਹਾਂ ਦੇ ਖ਼ਜ਼ਾਨੇ ਭਰ ਦਿਆਂ। BSB BSB: bestowing wealth on those who love me and making their treasuries full.
23 ULB ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ। BSB BSB: From everlasting I was established, from the beginning, before the earth began.
24 ULB ਜਿਸ ਵੇਲੇ ਗਹਿਰੇ ਸਾਗਰ ਨਹੀਂ ਸਨ, ਜਦ ਵਗਦੇ ਸੋਤੇ ਨਹੀਂ ਸਨ, ਤਦ ਤੋਂ ਹੀ ਮੈਂ ਪੈਦਾ ਹੋਈ। BSB BSB: When there were no watery depths, I was brought forth, when no springs were overflowing with water.
25 ULB ਪਹਾੜਾਂ ਅਤੇ ਪਹਾੜੀਆਂ ਦੀ ਸਥਾਪਨਾ ਤੋਂ ਪਹਿਲਾਂ ਹੀ ਮੈਂ ਪੈਦਾ ਹੋਈ। BSB BSB: Before the mountains were settled, before the hills, I was brought forth,
26 ULB ਜਦੋਂ ਉਸ ਨੇ ਨਾ ਹੀ ਧਰਤੀ ਨਾ ਮੈਦਾਨ, ਨਾ ਜਗਤ ਦੀ ਪਹਿਲੀ ਧੂੜ ਹੀ ਬਣਾਈ ਸੀ, ਇਸ ਤੋਂ ਪਹਿਲਾਂ ਹੀ ਤੋਂ ਮੈਂ ਪੈਦਾ ਹੋਈ। BSB BSB: before He made the land or fields, or any of the dust of the earth.
27 ULB ਜਦ ਉਹ ਨੇ ਅਕਾਸ਼ ਸਥਿਰ ਕੀਤੇ, ਮੈਂ ਉੱਥੇ ਹੀ ਸੀ, ਜਦ ਗਹਿਰੇ ਸਾਗਰਾਂ ਉੱਤੇ ਅਕਾਸ਼ ਮੰਡਲ ਠਹਿਰਾਇਆ। BSB BSB: I was there when He established the heavens, when He inscribed a circle on the face of the deep,
28 ULB ਜਦ ਉਹ ਨੇ ਬੱਦਲਾਂ ਨੂੰ ਉੱਪਰੋਂ ਸਥਿਰ ਕੀਤਾ, ਅਤੇ ਡੂੰਘਿਆਈ ਦੇ ਚਸ਼ਮੇ ਬਣਾਏ, BSB BSB: when He established the clouds above, when the fountains of the deep gushed forth,
29 ULB ਜਦ ਉਹ ਨੇ ਸਮੁੰਦਰ ਦੀਆਂ ਹੱਦਾਂ ਠਹਿਰਾਈਆਂ, ਭਈ ਪਾਣੀ ਉਹ ਦੇ ਹੁਕਮੋਂ ਬਾਹਰ ਨਾ ਜਾਵੇ, ਅਤੇ ਜਦ ਉਹ ਨੇ ਧਰਤੀ ਦੀਆਂ ਨੀਹਾਂ ਠਹਿਰਾਈਆਂ, BSB BSB: when He set a boundary for the sea, so that the waters would not surpass His command, when He marked out the foundations of the earth.
30 ULB ਤਦ ਮੈਂ ਰਾਜ ਮਿਸਤਰੀ ਦੇ ਵਾਂਗੂੰ ਉਹ ਦੇ ਨਾਲ ਸੀ, ਮੈਂ ਹਰ ਰੋਜ਼ ਉਸ ਦਾ ਅਨੰਦ ਸੀ, ਹਰ ਵੇਲੇ ਉਹ ਦੇ ਸਾਹਮਣੇ ਮਗਨ ਰਹਿੰਦੀ ਸੀ, BSB BSB: Then I was a skilled craftsman at His side, and His delight day by day, rejoicing always in His presence.
31 ULB ਮੈਂ ਉਹ ਦੀ ਵਸਾਈ ਹੋਈ ਧਰਤੀ ਉੱਤੇ ਪ੍ਰਸੰਨ ਰਹਿੰਦੀ, ਅਤੇ ਮੈਂ ਮਨੁੱਖਾਂ ਦੀ ਸੰਗਤੀ ਨਾਲ ਸੁਖੀ ਰਹਿੰਦੀ ਸੀ। BSB BSB: I was rejoicing in His whole world, delighting together in the sons of men.
32 ULB ਸੋ ਹੁਣ, ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਕਿਉਂ ਜੋ ਧੰਨ ਓਹ ਹਨ ਜਿਹੜੇ ਮੇਰੇ ਰਾਹਾਂ ਦੀ ਪਾਲਣਾ ਕਰਦੇ ਹਨ। BSB BSB: Now therefore, my sons, listen to me, for blessed are those who keep my ways.
33 ULB ਸਿੱਖਿਆ ਨੂੰ ਸੁਣੋ ਤੇ ਬੁੱਧਵਾਨ ਬਣੋ, ਅਤੇ ਉਸ ਨੂੰ ਅਣਸੁਣੀ ਨਾ ਕਰੋ। BSB BSB: Listen to instruction and be wise; do not ignore it.
34 ULB ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਕੋਲ ਤੱਕਦਾ ਰਹਿੰਦਾ ਹੈ। BSB BSB: Blessed is the man who listens to me, watching daily at my doors, waiting at the posts of my doorway.
35 ULB ਜਿਹੜਾ ਮੈਨੂੰ ਪ੍ਰਾਪਤ ਕਰਦਾ ਹੈ, ਉਹ ਜੀਵਨ ਨੂੰ ਪ੍ਰਾਪਤ ਕਰਦਾ ਹੈ, ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ। BSB BSB: For whoever finds me finds life and obtains the favor of the LORD.
36 ULB ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ, ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਉਹ ਮੌਤ ਨਾਲ ਪ੍ਰੀਤ ਰੱਖਦੇ ਹਨ! BSB BSB: But he who fails to find me harms himself; all who hate me love death.”
Select verses for actions: Enter goes to them and Escape comes back.