1 ULB ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ! BSB BSB: Give thanks to the LORD, for He is good; His loving devotion endures forever.
2 ULB ਯਹੋਵਾਹ ਦੇ ਛੁਡਾਏ ਹੋਏ ਇਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ। BSB BSB: Let the redeemed of the LORD say so, whom He has redeemed from the hand of the enemy
3 ULB ਉਹ ਨੇ ਉਨ੍ਹਾਂ ਨੂੰ ਦੇਸ ਦਸੰਤਰਾਂ ਤੋਂ ਇਕੱਠਾ ਕੀਤਾ, ਚੜ੍ਹਦਿਓਂ, ਲਹਿੰਦਿਓਂ, ਉੱਤਰੋਂ ਤੇ ਦੱਖਣੋਂ। BSB BSB: and gathered from the lands, from east and west, from north and south.
4 ULB ਓਹ ਥਲ ਦੇ ਰਾਹ ਉਜਾੜ ਵਿੱਚ ਅਵਾਰਾ ਫਿਰੇ, ਉਨ੍ਹਾਂ ਨੂੰ ਕੋਈ ਵੱਸਿਆ ਹੋਇਆ ਸ਼ਹਿਰ ਨਾ ਲੱਭਾ। BSB BSB: Some wandered in desert wastelands, finding no path to a city in which to dwell.
5 ULB ਓਹ ਭੁੱਖੇ ਤੇ ਤਿਹਾਏ ਸਨ ਉਨ੍ਹਾਂ ਦੇ ਪ੍ਰਾਣ ਉਨ੍ਹਾਂ ਦੇ ਵਿੱਚ ਨਾਢਾਲ ਸਨ। BSB BSB: They were hungry and thirsty; their soul fainted within them.
6 ULB ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਅਤੇ ਉਹ ਨੇ ਉਨ੍ਹਾਂ ਦੇ ਕਸ਼ਟਾਂ ਤੋਂ ਉਨ੍ਹਾਂ ਨੂੰ ਛੁਡਾਇਆ। BSB BSB: Then they cried out to the LORD in their trouble, and He delivered them from their distress.
7 ULB ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ, ਕਿ ਓਹ ਕਿਸੇ ਵੱਸੇ ਹੋਏ ਸ਼ਹਿਰ ਨੂੰ ਚੱਲੇ ਜਾਣ। BSB BSB: He led them on a straight path to reach a city where they could live.
8 ULB ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ! BSB BSB: Let them give thanks to the LORD for His loving devotion and His wonders to the sons of men.
9 ULB ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ। BSB BSB: For He satisfies the thirsty and fills the hungry with good things.
10 ULB ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ, ਅਤੇ ਦੁੱਖ ਤੇ ਲੋਹੇ ਨਾਲ ਜਕੜੇ ਹੋਏ ਸਨ, BSB BSB: Some sat in darkness and in the shadow of death, prisoners in affliction and chains,
11 ULB ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੇ ਸਲਾਹ ਨੂੰ ਤੁੱਛ ਜਾਤਾ, BSB BSB: because they rebelled against the words of God and despised the counsel of the Most High.
12 ULB ਉਨ੍ਹਾਂ ਦੇ ਮਨ ਨੂੰ ਉਹ ਨੇ ਖੇਚਲ ਨਾਲ ਅਧੀਨ ਕੀਤਾ, ਓਹ ਡਿੱਗਣ ਨੂੰ ਸਨ ਪਰ ਕੋਈ ਸਹਾਇਕ ਨਹੀਂ ਸੀ, BSB BSB: He humbled their hearts with hard labor; they stumbled, and there was no one to help.
13 ULB ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਉਹ ਨੇ ਉਨ੍ਹਾਂ ਦੇ ਕਸ਼ਟਾਂ ਵਿਚੋਂ ਉਨ੍ਹਾਂ ਨੂੰ ਬਚਾਇਆ। BSB BSB: Then they cried out to the LORD in their trouble, and He saved them from their distress.
14 ULB ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ, ਅਤੇ ਉਨ੍ਹਾਂ ਦੇ ਬੰਦ ਤੋੜ ਸੁੱਟੇ। BSB BSB: He brought them out of darkness and the shadow of death and broke away their chains.
15 ULB ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ! BSB BSB: Let them give thanks to the LORD for His loving devotion and His wonders to the sons of men.
16 ULB ਉਹ ਨੇ ਤਾਂ ਪਿੱਤਲ ਦੇ ਦਰ ਭੰਨ ਸੁੱਟੇ, ਤੇ ਲੋਹੇ ਦੇ ਅਰਲਾਂ ਦੇ ਟੋਟੇ-ਟੋਟੇ ਕਰ ਦਿੱਤੇ। BSB BSB: For He has broken down the gates of bronze and cut through the bars of iron.
17 ULB ਮੂਰਖ ਆਪਣੇ ਕੁਚਲਣ ਤੇ ਕੁਕਰਮ ਦੇ ਕਾਰਨ ਦੁੱਖ ਭੋਗਦੇ ਹਨ, BSB BSB: Fools, in their rebellious ways, and through their iniquities, suffered affliction.
18 ULB ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀਅ ਘਿਣ ਕਰਦਾ ਹੈ, ਅਤੇ ਓਹ ਮੌਤ ਦੇ ਫਾਟਕਾਂ ਦੇ ਨੇੜੇ ਪਹੁੰਚਦੇ ਹਨ। BSB BSB: They loathed all food and drew near to the gates of death.
19 ULB ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਉਹ ਉਨ੍ਹਾਂ ਦੇ ਕਸ਼ਟਾਂ ਵਿਚੋਂ ਉਨ੍ਹਾਂ ਨੂੰ ਬਚਾਉਂਦਾ ਹੈ। BSB BSB: Then they cried out to the LORD in their trouble, and He saved them from their distress.
20 ULB ਉਹ ਆਪਣਾ ਬਚਨ ਭੇਜ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ। BSB BSB: He sent forth His word and healed them; He rescued them from the Pit.
21 ULB ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ! BSB BSB: Let them give thanks to the LORD for His loving devotion and His wonders to the sons of men.
22 ULB ਓਹ ਧੰਨਵਾਦ ਦੇ ਬਲੀਦਾਨ ਚੜਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ। BSB BSB: Let them offer sacrifices of thanksgiving and declare His works with rejoicing.
23 ULB ਜਿਹੜੇ ਜ਼ਹਾਜਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ, ਅਤੇ ਮਹਾਂ ਸਾਗਰ ਦੇ ਉੱਤੋਂ ਦੀ ਆਪਣਾ ਬੁਪਾਰ ਕਰਦੇ ਹਨ, BSB BSB: Others went out to sea in ships, conducting trade on the mighty waters.
24 ULB ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੂੰਘਿਆਈ ਵਿੱਚ ਵੇਖਦੇ ਹਨ। BSB BSB: They saw the works of the LORD, and His wonders in the deep.
25 ULB ਉਹ ਹੁਕਮ ਦੇ ਕੇ ਤੁਫਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ। BSB BSB: For He spoke and raised a tempest that lifted the waves of the sea.
26 ULB ਓਹ ਅਕਾਸ਼ ਤੱਕ ਚੜ੍ਹ ਜਾਂਦੇ, ਓਹ ਡੂੰਘਾਣ ਵਿੱਚ ਆਣ ਪੈਂਦੇ ਹਨ, ਉਨ੍ਹਾਂ ਦਾ ਜੀਅ ਦੁੱਖ ਦੇ ਕਾਰਨ ਢਲ ਜਾਂਦਾ ਹੈ, BSB BSB: They mounted up to the heavens, then sunk to the depths; their courage melted in their anguish.
27 ULB ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਗੂੰ ਡਿੱਗਦੇ ਢਾਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ। BSB BSB: They reeled and staggered like drunkards, and all their skill was useless.
28 ULB ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ। BSB BSB: Then they cried out to the LORD in their trouble, and He brought them out of their distress.
29 ULB ਓਹ ਤੂਫਾਨ ਨੂੰ ਥੰਮ੍ਹਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ। BSB BSB: He calmed the storm to a whisper, and the waves of the sea were hushed.
30 ULB ਤਾਂ ਓਹ ਉਸ ਦੇ ਥੰਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ, ਅਤੇ ਉਹ ਉਨ੍ਹਾਂ ਨੂੰ ਮਨ ਮੰਗੇ ਘਾਟ ਉੱਤੇ ਪੁਚਾ ਦਿੰਦਾ ਹੈ। BSB BSB: They rejoiced in the silence, and He guided them to the harbor they desired.
31 ULB ਕਾਸ਼ ਕਿ ਓਹ ਯਹੋਵਾਹ ਦੇ ਲਈ ਉਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ! BSB BSB: Let them give thanks to the LORD for His loving devotion and His wonders to the sons of men.
32 ULB ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ, ਅਤੇ ਬਜੁਰਗਾਂ ਦੀ ਬੈਠਕ ਵਿੱਚ ਉਹ ਦੀ ਉਸਤਤ ਕਰਨ। BSB BSB: Let them exalt Him in the assembly of the people and praise Him in the council of the elders.
33 ULB ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ, BSB BSB: He turns rivers into deserts, springs of water into thirsty ground,
34 ULB ਉਸ ਦੇ ਵਾਸੀਆਂ ਦੀ ਬੁਰਾਈ ਦੇ ਕਾਰਨ, ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ। BSB BSB: and fruitful land into fields of salt, because of the wickedness of its dwellers.
35 ULB ਉਹ ਉਜਾੜ ਨੂੰ ਝੀਲ, ਅਤੇ ਸੜੀ ਸੁੱਕੀ ਜ਼ਮੀਨ ਪਾਣੀ ਦਾ ਸੋਤਾ ਬਣਾ ਦਿੰਦਾ ਹੈ, BSB BSB: He turns a desert into pools of water and a dry land into flowing springs.
36 ULB ਅਤੇ ਭੁੱਖਿਆਂ ਨੂੰ ਉੱਥੇ ਵਸਾ ਦਿੰਦਾ ਹੈ, ਕਿ ਓਹ ਵੱਸਣ ਲਈ ਇੱਕ ਸ਼ਹਿਰ ਕਾਇਮ ਕਰਨ, BSB BSB: He causes the hungry to settle there, that they may establish a city in which to dwell.
37 ULB ਅਤੇ ਪੈਲੀਆਂ ਬੀਜਣ ਤੇ ਦਾਖਾਂ ਦੇ ਬਾਗ ਲਾਉਣ, ਅਤੇ ਢੇਰ ਸਾਰੀ ਪੈਦਾਵਾਰ ਲੈਣ। BSB BSB: They sow fields and plant vineyards that yield a fruitful harvest.
38 ULB ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ, ਅਤੇ ਉਹ ਉਨ੍ਹਾਂ ਦੇ ਡੰਗਰ ਘਟਣ ਨਹੀਂ ਦਿੰਦਾ। BSB BSB: He blesses them, and they multiply greatly; He does not let their herds diminish.
39 ULB ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ, ਓਹ ਘੱਟ ਜਾਂਦੇ ਅਤੇ ਨਿਉਂਦੇ ਹਨ। BSB BSB: When they are decreased and humbled by oppression, evil, and sorrow,
40 ULB ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੂਆਂਉਂਦਾ ਹੈ। BSB BSB: He pours out contempt on the nobles and makes them wander in a trackless wasteland.
41 ULB ਪਰ ਉਹ ਕੰਗਾਲ ਨੂੰ ਦੁੱਖ ਵਿਚੋਂ ਉਤਾਹਾਂ ਬਿਠਾਉਂਦਾ ਹੈ, ਅਤੇ ਉਹ ਦਾ ਟੱਬਰ ਇੱਜੜ ਜਿਹਾ ਕਰ ਦਿੰਦਾ ਹੈ। BSB BSB: But He lifts the needy from affliction and increases their families like flocks.
42 ULB ਸਿੱਧੇ ਲੋਕ ਵੇਖ ਕੇ ਅਨੰਦ ਹੋਣਗੇ, ਅਤੇ ਸਾਰੀ ਬੁਰਿਆਈ ਆਪਣਾ ਮੂੰਹ ਬੰਦ ਕਰੇਗੀ। BSB BSB: The upright see and rejoice, and all iniquity shuts its mouth.
43 ULB ਜੋ ਕੋਈ ਬੁੱਧਵਾਨ ਹੈ ਉਹ ਏਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ। BSB BSB: Let him who is wise pay heed to these things and consider the loving devotion of the LORD.
Select verses for actions: Enter goes to them and Escape comes back.