Psalm 112 112 Psalms Book 5 Punjabi Unlocked Literal Bible 1 ULB ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ। BSB BSB: Hallelujah! Blessed is the man who fears the LORD, who greatly delights in His commandments.
2 ULB ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ। BSB BSB: His descendants will be mighty in the land; the generation of the upright will be blessed.
3 ULB ਧਨ ਦੌਲਤ ਉਹ ਦੇ ਘਰ ਵਿੱਚ ਹੈ ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ। BSB BSB: Wealth and riches are in his house, and his righteousness endures forever.
4 ULB ਸਚਿਆਰਾਂ ਲਈ ਅਨ੍ਹੇਰੇ ਵਿੱਚ ਚਾਨਣ ਚੜ੍ਹ ਆਉਂਦਾ ਹੈ, ਉਹ ਦਯਾਲੂ, ਕਿਰਪਾਲੂ ਤੇ ਧਰਮੀ ਹੈ। BSB BSB: Light dawns in the darkness for the upright—for the gracious, compassionate, and righteous.
5 ULB ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ। BSB BSB: It is well with the man who is generous and lends freely, whose affairs are guided by justice.
6 ULB ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ। BSB BSB: Surely he will never be shaken; the righteous man will be remembered forever.
7 ULB ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ। BSB BSB: He does not fear bad news; his heart is steadfast, trusting in the LORD.
8 ULB ਉਹ ਦਾ ਮਨ ਤਕੜਾ ਹੈ, ਉਹ ਨਾ ਡੋਲੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ। BSB BSB: His heart is assured; he does not fear, until he looks in triumph on his foes.
9 ULB ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਙ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ। BSB BSB: He has scattered abroad his gifts to the poor; his righteousness endures forever; his horn will be lifted high in honor.
10 ULB ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ਼ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ। BSB BSB: The wicked man will see and be grieved; he will gnash his teeth and waste away; the desires of the wicked will perish.
Select verses for actions: Enter goes to them and Escape comes back.
Chapter complete
You’ve read Psalm 112
Make Opened yours A free account keeps your place, highlights and notes on every device. Add Plus to ask Study Help about Psalm 112, and keep Opened free for readers who can’t pay.