1 ULB ਹਲਲੂਯਾਹ! ਯਹੋਵਾਹ ਦੇ ਨਾਮ ਦੀ ਉਸਤਤ ਕਰੋ, ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ! BSB BSB: Hallelujah! Praise the name of the LORD. Give praise, O servants of the LORD,
2 ULB ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੀਆਂ ਬਾਰਗਾਹਾਂ ਵਿੱਚ ਖੜੇ ਰਹਿੰਦੇ ਹੋ, BSB BSB: who stand in the house of the LORD, in the courts of the house of our God.
3 ULB ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਏਹ ਸੋਹਣਾ ਹੈ! BSB BSB: Hallelujah, for the LORD is good; sing praises to His name, for it is lovely.
4 ULB ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖਾਸ ਮਿਲਖ ਲਈ ਚੁਣ ਲਿਆ ਹੈ। BSB BSB: For the LORD has chosen Jacob as His own, Israel as His treasured possession.
5 ULB ਸੱਚ-ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੂ ਸਾਰੇ ਦੇਵਤਿਆਂ ਨਾਲੋਂ ਵੀ ਮਹਾਨ ਹੈ। BSB BSB: For I know that the LORD is great; our Lord is above all gods.
6 ULB ਜੋ ਕੁੱਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੂੰਘਿਆਈਆਂ ਵਿੱਚ ਕੀਤਾ! BSB BSB: The LORD does all that pleases Him in the heavens and on the earth, in the seas and in all their depths.
7 ULB ਉਹ ਧਰਤੀ ਦੀਆਂ ਹੱਦਾਂ ਤੋਂ ਭਾਫ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ, BSB BSB: He causes the clouds to rise from the ends of the earth. He generates the lightning with the rain and brings forth the wind from His storehouses.
8 ULB ਜਿਸ ਨੇ ਮਿਸਰ ਦੇ ਜੇਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੱਕ। BSB BSB: He struck down the firstborn of Egypt, of both man and beast.
9 ULB ਹੇ ਮਿਸਰ, ਉਸ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਭੇਜੇ, ਫਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ,— BSB BSB: He sent signs and wonders into your midst, O Egypt, against Pharaoh and all his servants.
10 ULB ਜਿਸ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ, BSB BSB: He struck down many nations and slaughtered mighty kings:
11 ULB ਅਰਥਾਤ ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਰਾਜੇ ਰਜਵਾੜਿਆਂ ਨੂੰ। BSB BSB: Sihon king of the Amorites, Og king of Bashan, and all the kings of Canaan.
12 ULB ਅਤੇ ਉਹ ਨੇ ਉਨ੍ਹਾਂ ਦੇ ਦੇਸ ਮਿਰਾਸ ਵਿੱਚ, ਅਰਥਾਤ ਆਪਣੀ ਪਰਜਾ ਇਸਰਾਏਲ ਦੀ ਮਿਰਾਸ ਵਿੱਚ ਦਿਤੇ। BSB BSB: He gave their land as an inheritance, as a heritage to His people Israel.
13 ULB ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓ ਪੀੜ੍ਹੀ ਤੱਕ ਹੈ! BSB BSB: Your name, O LORD, endures forever, Your renown, O LORD, through all generations.
14 ULB ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ। BSB BSB: For the LORD will vindicate His people and will have compassion on His servants.
15 ULB ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ। BSB BSB: The idols of the nations are silver and gold, made by the hands of men.
16 ULB ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪ੍ਰ ਓਹ ਵੇਖਦੇ ਨਹੀਂ, BSB BSB: They have mouths, but cannot speak; they have eyes, but cannot see;
17 ULB ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਕੰਨ ਨਹੀਂ ਲਾਉਂਦੇ,— ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ! BSB BSB: they have ears, but cannot hear; nor is there breath in their mouths.
18 ULB ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!। BSB BSB: Those who make them become like them, as do all who trust in them.
19 ULB ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ! BSB BSB: O house of Israel, bless the LORD; O house of Aaron, bless the LORD;
20 ULB ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ ਦੇ ਭੈ ਮੰਨਣ ਵਾਲਿਓ, ਯਹੋਵਾਹ ਨੂੰ ਮੁਬਾਰਕ ਆਖੋ! BSB BSB: O house of Levi, bless the LORD; you who fear the LORD, bless the LORD!
21 ULB ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ,— ਹਲਲੂਯਾਹ!। BSB BSB: Blessed be the LORD from Zion—He who dwells in Jerusalem. Hallelujah!
Select verses for actions: Enter goes to them and Escape comes back.