1 ULB ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਲੈ, ਮੇਰੀ ਬੇਨਤੀ ਉੱਤੇ ਕੰਨ ਲਾ, ਆਪਣੀ ਵਫ਼ਾਦਾਰੀ ਅਤੇ ਆਪਣੇ ਧਰਮ ਵਿੱਚ ਮੈਨੂੰ ਉੱਤਰ ਦੇ! BSB BSB: A Psalm of David. O LORD, hear my prayer. In Your faithfulness, give ear to my plea; in Your righteousness, answer me.
2 ULB ਆਪਣੇ ਦਾਸ ਨੂੰ ਅਦਾਲਤ ਵਿੱਚ ਨਾ ਲਿਆ, ਕਿਉਂ ਜੋ ਤੇਰੇ ਹਜ਼ੂਰ ਕੋਈ ਧਰਮੀ ਨਹੀਂ ਠਹਿਰ ਸਕਦਾ। BSB BSB: Do not bring Your servant into judgment, for no one alive is righteous before You.
3 ULB ਵੈਰੀ ਨੇ ਮੇਰੀ ਜਾਨ ਦਾ ਪਿੱਛਾ ਕੀਤਾ ਹੈ, ਉਹ ਨੇ ਮੇਰੀ ਜਿੰਦ ਨੂੰ ਚਿੱਥ ਕੇ ਧਰਤੀ ਉੱਤੇ ਸੁੱਟ ਦਿੱਤਾ ਹੈ, ਉਹ ਨੇ ਮੈਨੂੰ ਅਨ੍ਹੇਰੇ ਥਾਵਾਂ ਵਿੱਚ ਵਸਾਇਆ ਹੈ, ਚਿਰ ਦੇ ਮੋਇਆਂ ਹੋਇਆਂ ਵਾਂਗੂੰ! BSB BSB: For the enemy has pursued my soul, crushing my life to the ground, making me dwell in darkness like those long since dead.
4 ULB ਤਦੇ ਮੇਰਾ ਆਤਮਾ ਮੇਰੇ ਅੰਦਰ ਨਢਾਲ ਹੈ, ਮੇਰਾ ਦਿਲ ਮੇਰੇ ਅੰਦਰ ਵਿਆਕੁਲ ਹੈ। BSB BSB: My spirit grows faint within me; my heart is dismayed inside me.
5 ULB ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ, ਮੈਂ ਤੇਰੀਆਂ ਸਾਰੀਆਂ ਕਰਨੀਆਂ ਦਾ ਵਿਚਾਰ ਕਰਦਾ ਹਾਂ, ਮੈਂ ਤੇਰੇ ਹੱਥਾਂ ਦੇ ਕੰਮ ਦਾ ਧਿਆਨ ਕਰਦਾ ਹਾਂ। BSB BSB: I remember the days of old; I meditate on all Your works; I consider the work of Your hands.
6 ULB ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ। ਸਲਹ। BSB BSB: I stretch out my hands to You; my soul thirsts for You like a parched land. Selah
7 ULB ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੇਰਾ ਆਤਮਾ ਬੱਸ ਹੋ ਚੱਲਿਆ, ਆਪਣਾ ਮੂੰਹ ਮੇਰੇ ਕੋਲੋਂ ਨਾ ਲੁਕਾ, ਕਿਤੇ ਮੈਂ ਕਬਰ ਵਿੱਚ ਉੱਤਰਨ ਵਾਲਿਆਂ ਵਰਗਾ ਨਾ ਹੋ ਜਾਂਵਾਂ! BSB BSB: Answer me quickly, O LORD; my spirit fails. Do not hide Your face from me, or I will be like those who descend to the Pit.
8 ULB ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ। BSB BSB: Let me hear Your loving devotion in the morning, for I have put my trust in You. Teach me the way I should walk, for to You I lift up my soul.
9 ULB ਹੇ ਯਹੋਵਾਹ, ਮੈਨੂੰ ਵੈਰੀਆਂ ਤੋਂ ਛੁਡਾ, ਮੈਂ ਤੇਰੇ ਵਿੱਚ ਲੁੱਕਦਾ ਹਾਂ! BSB BSB: Deliver me from my enemies, O LORD; I flee to You for refuge.
10 ULB ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ। BSB BSB: Teach me to do Your will, for You are my God. May Your good Spirit lead me on level ground.
11 ULB ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜਿਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁੱਖਾਂ ਵਿਚੋਂ ਕੱਢ, BSB BSB: For the sake of Your name, O LORD, revive me. In Your righteousness, bring my soul out of trouble.
12 ULB ਅਤੇ ਆਪਣੀ ਦਯਾ ਨਾਲ ਮੇਰੇ ਵੈਰੀਆਂ ਨੂੰ ਮਿਟਾ ਸੁੱਟ, ਅਤੇ ਮੇਰੀ ਜਾਨ ਦੇ ਸਾਰੇ ਦੁੱਖ ਦੇਣ ਵਾਲਿਆਂ ਦਾ ਨਾਸ ਕਰ! ਮੈਂ ਤੇਰਾ ਸੇਵਕ ਜੋ ਹਾਂ। BSB BSB: And in Your loving devotion, cut off my enemies. Destroy all who afflict me, for I am Your servant.
Select verses for actions: Enter goes to them and Escape comes back.