1 ULB ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ! BSB BSB: Hallelujah! Praise the LORD, O my soul.
2 ULB ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ। BSB BSB: I will praise the LORD all my life; I will sing praises to my God while I have my being.
3 ULB ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ। BSB BSB: Put not your trust in princes, in mortal man, who cannot save.
4 ULB ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ! BSB BSB: When his spirit departs, he returns to the ground; on that very day his plans perish.
5 ULB ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ! BSB BSB: Blessed is he whose help is the God of Jacob, whose hope is in the LORD his God,
6 ULB ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁੱਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ। BSB BSB: the Maker of heaven and earth, the sea, and everything in them. He remains faithful forever.
7 ULB ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ। BSB BSB: He executes justice for the oppressed and gives food to the hungry. The LORD sets the prisoners free,
8 ULB ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ। BSB BSB: the LORD opens the eyes of the blind, the LORD lifts those who are weighed down, the LORD loves the righteous.
9 ULB ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ। BSB BSB: The LORD protects foreigners; He sustains the fatherless and the widow, but the ways of the wicked He frustrates.
10 ULB ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓ ਪੀੜ੍ਹੀ ਤੱਕ। ਹਲਲੂਯਾਹ! BSB BSB: The LORD reigns forever, your God, O Zion, for all generations. Hallelujah!
Select verses for actions: Enter goes to them and Escape comes back.