1 ULB ਹਲਲੂਯਾਹ! ਸਾਡੇ ਪਰਮੇਸ਼ੁਰ ਦਾ ਭਜਨ ਗਾਉਣਾ ਤਾਂ ਭਲਾ ਹੈ, ਉਸਤਤ ਕਰਨਾ ਮਨ ਭਾਉਣਾ ਤੇ ਸੋਹਣਾ ਹੈ! BSB BSB: Hallelujah! How good it is to sing praises to our God, how pleasant and lovely to praise Him!
2 ULB ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ, ਉਹ ਇਸਰਾਏਲ ਦੇ ਦੇਸੋਂ ਕੱਢਿਆਂ ਨੂੰ ਇਕੱਠਾ ਕਰਦਾ ਹੈ। BSB BSB: The LORD builds up Jerusalem; He gathers the exiles of Israel.
3 ULB ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨਦਾ ਹੈ। BSB BSB: He heals the brokenhearted and binds up their wounds.
4 ULB ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਉਂ ਬਲਾਉਂਦਾ ਹੈ। BSB BSB: He determines the number of the stars; He calls them each by name.
5 ULB ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ। BSB BSB: Great is our Lord, and mighty in power; His understanding has no limit.
6 ULB ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ। BSB BSB: The LORD sustains the humble, but casts the wicked to the ground.
7 ULB ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ, BSB BSB: Sing to the LORD with thanksgiving; make music on the harp to our God,
8 ULB ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ। BSB BSB: who covers the sky with clouds, who prepares rain for the earth, who makes grass to grow on the hills.
9 ULB ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ। BSB BSB: He provides food for the animals, and for the young ravens when they call.
10 ULB ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ। BSB BSB: He does not delight in the strength of the horse; He takes no pleasure in the legs of a man.
11 ULB ਯਹੋਵਾਹ ਆਪਣੇ ਭੈ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾ ਉੱਤੇ ਵੀ। BSB BSB: The LORD is pleased with those who fear Him, who hope in His loving devotion.
12 ULB ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ! BSB BSB: Exalt the LORD, O Jerusalem; praise your God, O Zion!
13 ULB ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ। BSB BSB: For He strengthens the bars of your gates and blesses the children within you.
14 ULB ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ। BSB BSB: He makes peace at your borders; He fills you with the finest wheat.
15 ULB ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ। BSB BSB: He sends forth His command to the earth; His word runs swiftly.
16 ULB ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਗੂੰ ਖਿੰਡਾਉਂਦਾ ਹੈ। BSB BSB: He spreads the snow like wool; He scatters the frost like ashes;
17 ULB ਉਹ ਆਪਣੀ ਬਰਫ਼ ਨੂੰ ਟੁੱਕੜੇ-ਟੁੱਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ? BSB BSB: He casts forth His hail like pebbles. Who can withstand His icy blast?
18 ULB ਉਹ ਆਪਣਾ ਹੁਕਮ ਭੇਜ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ, ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵਗ ਪੈਂਦੇ ਹਨ। BSB BSB: He sends forth His word and melts them; He unleashes His winds, and the waters flow.
19 ULB ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ। BSB BSB: He declares His word to Jacob, His statutes and judgments to Israel.
20 ULB ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!। BSB BSB: He has done this for no other nation; they do not know His judgments. Hallelujah!
Select verses for actions: Enter goes to them and Escape comes back.