1 ULB ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇ, ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲਾਂ ਤੋਂ ਹੈ। BSB BSB: A prayer of David. Hear, O LORD, my righteous plea; listen to my cry. Give ear to my prayer—it comes from lips free of deceit.
2 ULB ਮੇਰਾ ਫ਼ੈਸਲਾ ਤੇਰੇ ਹਜ਼ੂਰ ਤੋਂ ਨਿੱਕਲੇ, ਤੇਰੀਆਂ ਅੱਖੀਆਂ ਸਿੱਧਿਆਈ ਨੂੰ ਵੇਖਣ। BSB BSB: May my vindication come from Your presence; may Your eyes see what is right.
3 ULB ਤੂੰ ਮੇਰੇ ਮਨ ਨੂੰ ਜਾਚਿਆ ਹੈ, ਰਾਤ ਨੂੰ ਤੂੰ ਮੈਨੂੰ ਪਰਖਿਆ ਹੈ, ਤੂੰ ਮੈਨੂੰ ਤਾਇਆ ਹੈ ਪਰ ਕੁੱਝ ਨਾ ਲੱਭਾ, ਮੈਂ ਠਾਣ ਲਿਆ ਕਿ ਮੇਰਾ ਮੂੰਹ ਉਲੰਘਣ ਨਾ ਕਰੇ। BSB BSB: You have tried my heart; You have visited me in the night. You have tested me and found no evil; I have resolved not to sin with my mouth.
4 ULB ਇਨਸਾਨ ਦੇ ਕਰਮਾਂ ਦੇ ਵਿਖੇ ਤੇਰੇ ਬਚਨਾਂ ਦੇ ਰਾਹੀਂ ਮੈਂ ਆਪਣੇ ਆਪ ਨੂੰ ਜ਼ਾਲਮਾਂ ਦੇ ਮਾਰਗਾਂ ਤੋਂ ਬਚਾ ਰੱਖਿਆ ਹੈ। BSB BSB: As for the deeds of men—by the word of Your lips I have avoided the ways of the violent.
5 ULB ਮੇਰੇ ਕਦਮਾਂ ਨੇ ਤੇਰੇ ਰਾਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ। BSB BSB: My steps have held to Your paths; my feet have not slipped.
6 ULB ਮੈਂ ਤੈਨੂੰ ਪੁਕਾਰਿਆ ਹੈ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ। BSB BSB: I call on You, O God, for You will answer me. Incline Your ear to me; hear my words.
7 ULB ਆਪਣੀ ਅਚਰਜ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ। BSB BSB: Show the wonders of Your loving devotion, You who save by Your right hand those who seek refuge from their foes.
8 ULB ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ, BSB BSB: Keep me as the apple of Your eye; hide me in the shadow of Your wings
9 ULB ਉਨ੍ਹਾਂ ਦੁਸ਼ਟਾਂ ਤੋਂ ਜਿਹਨਾਂ ਨੇ ਮੇਰੇ ਨਾਲ ਧੱਕਾ ਕੀਤਾ ਹੈ, ਮੇਰੇ ਜਾਨੀ ਦੁਸ਼ਮਣਾਂ ਤੋਂ ਜਿਹੜੇ ਮੈਨੂੰ ਘੇਰ ਲੈਂਦੇ ਹਨ। BSB BSB: from the wicked who assail me, from my mortal enemies who surround me.
10 ULB ਉਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ, ਉਹ ਆਪਣੇ ਮੂੰਹ ਤੋਂ ਘਮੰਡ ਨਾਲ ਬੋਲਦੇ ਹਨ। BSB BSB: They have closed their callous hearts; their mouths speak with arrogance.
11 ULB ਹੁਣ ਉਨ੍ਹਾਂ ਨੇ ਪੈਰ-ਪੈਰ ਤੇ ਸਾਨੂੰ ਘੇਰਿਆ ਹੈ, ਉਨ੍ਹਾਂ ਨੇ ਆਪਣੀਆਂ ਅੱਖਾਂ ਲਾ ਰੱਖੀਆਂ ਹਨ ਕਿ ਸਾਨੂੰ ਧਰਤੀ ਉੱਤੇ ਪਟਕਾ ਦੇਣ। BSB BSB: They have tracked us down, and now surround us; their eyes are set to cast us to the ground,
12 ULB ਉਹ ਬੱਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ, ਅਤੇ ਬੱਬਰ ਸ਼ੇਰ ਦੇ ਬੱਚੇ ਵਰਗਾ ਜਿਹੜਾ ਘਾਤ ਵਿੱਚ ਬੈਠਦਾ ਹੈ। BSB BSB: like a lion greedy for prey, like a young lion lurking in ambush.
13 ULB ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹ ਨੂੰ ਕੱਸ ਕੇ ਬੰਨ ਲੈ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਬਚਾ ਕੇ ਛੁਡਾ ਲੈ, BSB BSB: Arise, O LORD, confront them! Bring them to their knees; deliver me from the wicked by Your sword,
14 ULB ਮਨੁੱਖਾਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਮਨੁੱਖਾਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜਿਉਣ ਵਿੱਚ ਹੈ, ਅਤੇ ਜਿਨ੍ਹਾ ਦਾ ਢਿੱਡ ਤੂੰ ਆਪਣੇ ਭੰਡਾਰ ਤੋਂ ਭਰ ਦਿੰਦਾ ਹੈਂ। ਉਹ ਬੱਚਿਆ ਨਾਲ ਸੰਤੁਸ਼ਟ ਹੋ ਜਾਂਦੇ ਅਤੇ ਆਪਣੇ ਰਹਿੰਦੇ ਮਾਲ ਨੂੰ ਆਪਣਿਆਂ ਬਾਲ-ਬੱਚਿਆ ਲਈ ਛੱਡ ਜਾਂਦੇ ਹਨ। BSB BSB: from such men, O LORD, by Your hand—from men of the world whose portion is in this life. May You fill the bellies of Your treasured ones and satisfy their sons, so they leave their abundance to their children.
15 ULB ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦੋਂ ਮੈਂ ਜਾਗਾਂਗਾ ਤਦ ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ। BSB BSB: As for me, I will behold Your face in righteousness; when I awake, I will be satisfied in Your presence.
Select verses for actions: Enter goes to them and Escape comes back.