1 ULB ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ। BSB BSB: For the choirmaster. Of David the servant of the LORD, who sang this song to the LORD on the day the LORD had delivered him from the hand of all his enemies and from the hand of Saul. He said: I love You, O LORD, my strength.
2 ULB ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ। BSB BSB: The LORD is my rock, my fortress, and my deliverer. My God is my rock, in whom I take refuge, my shield, and the horn of my salvation, my stronghold.
3 ULB ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ। BSB BSB: I will call upon the LORD, who is worthy to be praised; so shall I be saved from my enemies.
4 ULB ਮੌਤ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ। BSB BSB: The cords of death encompassed me; the torrents of chaos overwhelmed me.
5 ULB ਪਤਾਲ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਸਾਹਮਣੇ ਹੋਏ। BSB BSB: The cords of Sheol entangled me; the snares of death confronted me.
6 ULB ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ। BSB BSB: In my distress I called upon the LORD; I cried to my God for help. From His temple He heard my voice, and my cry for His help reached His ears.
7 ULB ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ! BSB BSB: Then the earth shook and quaked, and the foundations of the mountains trembled; they were shaken because He burned with anger.
8 ULB ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ। BSB BSB: Smoke rose from His nostrils, and consuming fire came from His mouth; glowing coals blazed forth.
9 ULB ਉਸਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਉਹ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨੇਰਾ ਸੀ। BSB BSB: He parted the heavens and came down with dark clouds beneath His feet.
10 ULB ਤਦ ਉਹ ਕਰੂਬੀ ਉੱਤੇ ਚੜ੍ਹ ਕੇ ਉੱਡਿਆ, ਹਾਂ, ਪੌਣ ਦਿਆਂ ਖੰਭਾਂ ਉੱਤੇ ਉਡਾਰੀ ਮਾਰੀ। BSB BSB: He mounted a cherub and flew; He soared on the wings of the wind.
11 ULB ਉਸ ਨੇ ਅਨ੍ਹੇਰੇ ਨੂੰ ਆਪਣਾ ਗੁਪਤ ਸਥਾਨ, ਕਾਲੇ ਜਲਾਂ ਅਤੇ ਅਕਾਸ਼ ਦੀਆਂ ਘਟਾਵਾਂ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ। BSB BSB: He made darkness His hiding place, and storm clouds a canopy around Him.
12 ULB ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿਚੋਂ ਗੜੇ ਅਤੇ ਅੰਗਿਆਰੇ ਨਿੱਕਲੇ। BSB BSB: From the brightness of His presence His clouds advanced—hailstones and coals of fire.
13 ULB ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ, ਗੜ੍ਹੇ ਅਤੇ ਅੰਗਿਆਰੇ। BSB BSB: The LORD thundered from heaven; the voice of the Most High resounded—hailstones and coals of fire.
14 ULB ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਛਿੰਨ-ਭਿੰਨ ਕੀਤਾ, ਅਤੇ ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ। BSB BSB: He shot His arrows and scattered the foes; He hurled lightning and routed them.
15 ULB ਤਾਂ ਤੇਰੇ ਦਬਕੇ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ ਪਾਣੀ ਦੀਆਂ ਨਾਲੀਆਂ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ। BSB BSB: The channels of the sea appeared, and the foundations of the world were exposed, at Your rebuke, O LORD, at the blast of the breath of Your nostrils.
16 ULB ਉਸ ਨੇ ਉੱਪਰੋਂ ਹੱਥ ਕੱਢ ਕੇ ਮੈਨੂੰ ਲੈ ਲਿਆ ਅਤੇ ਮੈਨੂੰ ਪਾਣੀ ਦੇ ਹੜਾਂ ਵਿਚੋਂ ਕੱਢਿਆ। BSB BSB: He reached down from on high and took hold of me; He drew me out of deep waters.
17 ULB ਮੇਰੇ ਬਲਵੰਤ ਵੈਰੀ ਤੋਂ ਉਸ ਨੇ ਮੈਨੂੰ ਛੁਡਾਇਆ, ਅਤੇ ਓਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ। BSB BSB: He rescued me from my powerful enemy, from foes too mighty for me.
18 ULB ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰਾ ਸਹਾਰਾ ਸੀ। BSB BSB: They confronted me in my day of calamity, but the LORD was my support.
19 ULB ਉਹ ਮੈਨੂੰ ਖੁੱਲ੍ਹੇ ਸਥਾਨ ਵਿੱਚ ਕੱਢ ਲਿਆਇਆ, ਉਹ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪਰਸੰਨ ਸੀ। BSB BSB: He brought me out into the open; He rescued me because He delighted in me.
20 ULB ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ, BSB BSB: The LORD has rewarded me according to my righteousness; He has repaid me according to the cleanness of my hands.
21 ULB ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ। BSB BSB: For I have kept the ways of the LORD and have not wickedly departed from my God.
22 ULB ਉਹ ਦੇ ਸਾਰੇ ਨਿਆਂ ਮੇਰੇ ਸਾਹਮਣੇ ਰਹੇ, ਅਤੇ ਉਹ ਦੀਆਂ ਬਿਧੀਆਂ ਨੂੰ ਮੈਂ ਆਪਣੇ ਕੋਲੋਂ ਦੂਰ ਨਾ ਕੀਤਾ। BSB BSB: For all His ordinances are before me; I have not disregarded His statutes.
23 ULB ਮੈਂ ਉਹ ਦੇ ਨਾਲ ਪੂਰਾ ਉਤਰਿਆ, ਅਤੇ ਆਪਣੇ ਆਪ ਨੂੰ ਆਪਣੀ ਬਦੀ ਤੋਂ ਬਚਾਈ ਰੱਖਿਆ। BSB BSB: And I have been blameless before Him and kept myself from iniquity.
24 ULB ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ। BSB BSB: So the LORD has repaid me according to my righteousness, according to the cleanness of my hands in His sight.
25 ULB ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਏਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਏਂਗਾ। BSB BSB: To the faithful You show Yourself faithful, to the blameless You show Yourself blameless;
26 ULB ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਏਂਗਾ, ਅਤੇ ਹਾਠੇ ਲਈ ਤੂੰ ਆਪਣੇ ਆਪ ਨੂੰ ਹਾਠਾ ਵਿਖਾਏਂਗਾ। BSB BSB: to the pure You show Yourself pure, but to the crooked You show Yourself shrewd.
27 ULB ਤੂੰ ਦੁੱਖੀ ਲੋਕਾਂ ਨੂੰ ਬਚਾਵੇਂਗਾ, ਪਰ ਉੱਚੀਆਂ ਅੱਖਾਂ ਨੂੰ ਨੀਵੀਆਂ ਕਰੇਂਗਾ। BSB BSB: For You save an afflicted people, but You humble those with haughty eyes.
28 ULB ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਅਨ੍ਹੇਰੇ ਨੂੰ ਚਾਨਣ ਕਰਦਾ ਹੈ। BSB BSB: For You, O LORD, light my lamp; my God lights up my darkness.
29 ULB ਤਦ ਮੈਂ ਤੇਰੀ ਸਹਾਇਤਾ ਨਾਲ ਇੱਕ ਜੱਥੇ ਦੇ ਵਿਚੋਂ ਦੀ ਭੱਜ ਸਕਦਾ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਕੰਧ ਨੂੰ ਟੱਪ ਸਕਦਾ ਹਾਂ। BSB BSB: For in You I can charge an army, and with my God I can scale a wall.
30 ULB ਪਰਮੇਸ਼ੁਰ ਦਾ ਰਾਹ ਪੂਰਾ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ ਹੈ। BSB BSB: As for God, His way is perfect; the word of the LORD is flawless. He is a shield to all who take refuge in Him.
31 ULB ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ? BSB BSB: For who is God besides the LORD? And who is the Rock except our God?
32 ULB ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ। BSB BSB: It is God who arms me with strength and makes my way clear.
33 ULB ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੀਆਂ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ। BSB BSB: He makes my feet like those of a deer and stations me upon the heights.
34 ULB ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਉਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੱਖ ਝੁਕਾ ਦਿੰਦੀਆਂ ਹਨ। BSB BSB: He trains my hands for battle; my arms can bend a bow of bronze.
35 ULB ਤੂੰ ਆਪਣੇ ਬਚਾਓ ਦੀ ਢਾਲ ਮੈਨੂੰ ਦਿੱਤੀ ਹੈ, ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ। BSB BSB: You have given me Your shield of salvation; Your right hand upholds me, and Your gentleness exalts me.
36 ULB ਤੂੰ ਮੇਰੇ ਹੇਠ ਮੇਰੇ ਕਦਮਾਂ ਨੂੰ ਵਧਾਇਆ ਹੈ, ਅਤੇ ਮੇਰੇ ਪੈਰ ਨਹੀਂ ਤਿਲਕੇ। BSB BSB: You broaden the path beneath me so that my ankles do not give way.
37 ULB ਮੈਂ ਆਪਣਿਆਂ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਜਾ ਲਿਆ, ਮੈਂ ਪਿਛਾਹਾਂ ਨਾ ਹਟਿਆ ਜਿੰਨਾ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ। BSB BSB: I pursued my enemies and overtook them; I did not turn back until they were consumed.
38 ULB ਮੈਂ ਉਨ੍ਹਾਂ ਨੂੰ ਅਜਿਹਾ ਫੰਡਿਆ ਕਿ ਉਹ ਫੇਰ ਨਾ ਉੱਠ ਸਕੇ, ਉਹ ਪੈਰਾਂ ਹੇਠ ਡਿੱਗ ਪਏ ਸਨ। BSB BSB: I crushed them so they could not rise; they have fallen under my feet.
39 ULB ਤੂੰ ਯੁੱਧ ਦੇ ਲਈ ਮੇਰੇ ਲੱਕ ਨੂੰ ਬਲ ਨਾਲ ਕੱਸਿਆ ਹੈ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਹੇਠ ਝੁਕਾ ਦਿੱਤਾ ਹੈ। BSB BSB: You have armed me with strength for battle; You have subdued my foes beneath me.
40 ULB ਤੂੰ ਮੇਰੇ ਵਿਰੋਧੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ। BSB BSB: You have made my enemies retreat before me; I destroyed those who hated me.
41 ULB ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਅੱਗੇ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ। BSB BSB: They cried for help, but there was no one to save them—to the LORD, but He did not answer.
42 ULB ਫੇਰ ਮੈਂ ਉਹਨਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਗੂੰ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਸੁੱਟ ਦਿੱਤਾ। BSB BSB: I ground them as dust in the face of the wind; I trampled them like mud in the streets.
43 ULB ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਥਾਪਿਆ, ਜਿਨ੍ਹਾ ਲੋਕਾਂ ਨੂੰ ਮੈਂ ਨਹੀਂ ਜਾਤਾ ਉਨ੍ਹਾਂ ਨੇ ਮੇਰੀ ਸੇਵਾ ਕੀਤੀ। BSB BSB: You have delivered me from the strife of the people; You have made me the head of nations; a people I had not known shall serve me.
44 ULB ਸੁਣਦਿਆਂ ਸਾਰ ਉਹ ਅਧੀਨ ਹੋ ਗਏ, ਪਰਦੇਸੀ ਮੇਰੇ ਅੱਗੇ ਹਿਚਕ ਕੇ ਆਏ। BSB BSB: When they hear me, they obey me; foreigners cower before me.
45 ULB ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿਚੋਂ ਥਰਥਰਾਉਂਦੇ ਹੋਏ ਨਿੱਕਲੇ। BSB BSB: Foreigners lose heart and come trembling from their strongholds.
46 ULB ਯਹੋਵਾਹ ਜਿਉਂਦਾ ਹੈ ਸੋ ਮੁਬਾਰਕ ਹੋਵੇ ਮੇਰੀ ਚੱਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ! BSB BSB: The LORD lives, and blessed be my Rock! And may the God of my salvation be exalted—
47 ULB ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੱਤਾ, BSB BSB: the God who avenges me and subdues nations beneath me,
48 ULB ਜਿਸ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ, ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ। BSB BSB: who delivers me from my enemies. You exalt me above my foes; You rescue me from violent men.
49 ULB ਇਸ ਲਈ, ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ। BSB BSB: Therefore I will praise You, O LORD, among the nations; I will sing praises to Your name.
50 ULB ਉਹ ਆਪਣੇ ਪਾਤਸ਼ਾਹ ਨੂੰ ਵੱਡੇ ਬਚਾਓ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੱਕ ਦਯਾ ਕਰਦਾ ਹੈ। BSB BSB: Great salvation He brings to His king. He shows loving devotion to His anointed, to David and his descendants forever.
Select verses for actions: Enter goes to them and Escape comes back.