1 ULB ਹੇ ਯਹੋਵਾਹ, ਮੇਰਾ ਨਿਆਂ ਕਰ ਕਿਉਂ ਜੋ ਮੈਂ ਖਰਿਆਈ ਨਾਲ ਹੀ ਚੱਲਿਆ ਹਾਂ, ਮੈਂ ਯਹੋਵਾਹ ਉਤੇ ਭਰੋਸਾ ਰੱਖਿਆ ਹੈ ਇਸ ਲਈ ਮੈਂ ਨਹੀਂ ਤਿਲਕਾਂਗਾ। BSB BSB: Of David. Vindicate me, O LORD! For I have walked with integrity; I have trusted in the LORD without wavering.
2 ULB ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਚ, BSB BSB: Test me, O LORD, and try me; examine my heart and mind.
3 ULB ਕਿਉਂ ਜੋ ਤੇਰੀ ਦਯਾ ਮੇਰੀ ਅੱਖੀਆਂ ਦੇ ਅੱਗੇ ਹੈ, ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ। BSB BSB: For Your loving devotion is before my eyes, and I have walked in Your truth.
4 ULB ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ, ਨਾ ਮੈਂ ਕਪਟੀਆਂ ਦੇ ਸੰਗ ਅੰਦਰ ਜਾਂਵਾਂਗਾ। BSB BSB: I do not sit with deceitful men, nor keep company with hypocrites.
5 ULB ਬੁਰਿਆਂ ਦੀ ਸਭਾ ਨਾਲ ਮੈਂ ਵੈਰ ਰੱਖਿਆ ਹੈ, ਅਤੇ ਦੁਸ਼ਟਾਂ ਦੇ ਸੰਗ ਮੈਂ ਨਹੀਂ ਬੈਠਾਂਗਾ। BSB BSB: I hate the mob of evildoers, and refuse to sit with the wicked.
6 ULB ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਵਿੱਚ ਧੋਵਾਂਗਾ, ਸੋ ਮੈਂ ਤੇਰੀ ਜਗਵੇਦੀ ਦੀ ਪਰਦੱਖਣਾ ਕਰਾਂਗਾ, BSB BSB: I wash my hands in innocence that I may go about Your altar, O LORD,
7 ULB ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ ਕੰਮਾਂ ਦਾ ਬਿਆਨ ਕਰਾਂ। BSB BSB: to raise my voice in thanksgiving and declare all Your wonderful works.
8 ULB ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਰੇ ਨਾਲ ਪ੍ਰੇਮ ਰੱਖਦਾ ਹਾਂ। BSB BSB: O LORD, I love the house where You dwell, the place where Your glory resides.
9 ULB ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ। BSB BSB: Do not take my soul away with sinners, or my life with men of bloodshed,
10 ULB ਜਿਨ੍ਹਾ ਦੇ ਹੱਥਾਂ ਵਿੱਚ ਸ਼ਰਾਰਤ ਹੈ, ਅਤੇ ਜਿਨ੍ਹਾ ਦਾ ਸੱਜਾ ਹੱਥ ਰਿਸ਼ਵਤਾਂ ਨਾਲ ਭਰਿਆ ਹੋਇਆ ਹੈ। BSB BSB: in whose hands are wicked schemes, whose right hands are full of bribes.
11 ULB ਪਰ ਮੈਂ ਖਰਾ ਹੀ ਚੱਲਾਂਗਾ, ਮੈਨੂੰ ਛੁਟਕਾਰਾ ਦੇ ਅਤੇ ਮੇਰੇ ਉੱਤੇ ਦਯਾ ਕਰ। BSB BSB: But I will walk with integrity; redeem me and be merciful to me.
12 ULB ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ, ਮੈਂ ਸਭਾਵਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ। BSB BSB: My feet stand on level ground; in the congregations I will bless the LORD.
Select verses for actions: Enter goes to them and Escape comes back.