1 ULB ਬੁਰਿਆਂ ਦੇ ਕਾਰਨ ਨਾ ਕੁੜ੍ਹ, ਕੁਕਰਮੀਆਂ ਵੱਲੋ ਨਾ ਸੜ। BSB BSB: Of David. Do not fret over those who do evil; do not envy those who do wrong.
2 ULB ਓਹ ਤਾਂ ਘਾਹ ਵਾਂਗੂੰ ਛੇਤੀ ਕੁਮਲਾ ਜਾਣਗੇ, ਅਤੇ ਸਾਗ ਪੱਤ ਵਾਂਗੂੰ ਮੁਰਝਾ ਜਾਣਗੇ। BSB BSB: For they wither quickly like grass and wilt like tender plants.
3 ULB ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ। BSB BSB: Trust in the LORD and do good; dwell in the land and cultivate faithfulness.
4 ULB ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆ ਕਰੇਗਾ। BSB BSB: Delight yourself in the LORD, and He will give you the desires of your heart.
5 ULB ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ। BSB BSB: Commit your way to the LORD; trust in Him, and He will do it.
6 ULB ਉਹ ਤੇਰੇ ਧਰਮ ਨੂੰ ਚਾਨਣ ਵਾਂਗੂੰ ਅਤੇ ਤੇਰੇ ਨਿਆਂ ਨੂੰ ਦੁਪਹਿਰ ਵਾਂਗੂੰ ਪ੍ਰਕਾਸ਼ਮਾਨ ਕਰੇਗਾ। BSB BSB: He will bring forth your righteousness like the dawn, your justice like the noonday sun.
7 ULB ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ,ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ। BSB BSB: Be still before the LORD and wait patiently for Him; do not fret when men prosper in their ways, when they carry out wicked schemes.
8 ULB ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇ, ਨਾ ਕੁੜ੍ਹ- ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ BSB BSB: Refrain from anger and abandon wrath; do not fret—it can only bring harm.
9 ULB ਕੁਕਰਮੀ ਤਾਂ ਕੱਢ ਦਿੱਤੇ ਜਾਣਗੇ, ਪਰ ਜਿਹੜੇ ਯਹੋਵਾਹ ਨੂੰ ਉਡੀਕਦੇ ਹਨ ਉਹ ਧਰਤੀ ਦੇ ਵਾਰਸ ਹੋਣਗੇ। BSB BSB: For the evildoers will be cut off, but those who hope in the LORD will inherit the land.
10 ULB ਹੁਣ ਥੋੜਾ ਹੀ ਚਿਰ ਰਹਿੰਦਾ ਹੈ ਕਿ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੇ ਨਿਵਾਸ ਨੂੰ ਧਿਆਨ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ। BSB BSB: Yet a little while, and the wicked will be no more; though you look for them, they will not be found.
11 ULB ਪਰ ਹਲੀਮ ਧਰਤੀ ਦੇ ਵਾਰਸ ਹੋਣਗੇ, ਅਤੇ ਬਹੁਤੇ ਸੁੱਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ। BSB BSB: But the meek will inherit the land and delight in abundant prosperity.
12 ULB ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ। BSB BSB: The wicked scheme against the righteous and gnash their teeth at them,
13 ULB ਪ੍ਰਭੂ ਉਸ ਦੇ ਉੱਤੇ ਹੱਸੇਗਾ, ਕਿਉਂ ਜੋ ਵੇਖਦਾ ਹੈ ਕਿ ਉਸ ਦਾ ਦਿਨ ਆਉਂਦਾ ਪਿਆ ਹੈ। BSB BSB: but the Lord laughs, seeing that their day is coming.
14 ULB ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁੱਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ-ਚੱਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ। BSB BSB: The wicked have drawn the sword and bent the bow to bring down the poor and needy, to slay those whose ways are upright.
15 ULB ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧੱਸੇਗੀ, ਅਤੇ ਉਨ੍ਹਾਂ ਦੇ ਧਣੁੱਖ ਭੰਨੇ ਜਾਣਗੇ। BSB BSB: But their swords will pierce their own hearts, and their bows will be broken.
16 ULB ਧਰਮੀ ਦਾ ਥੋੜਾ ਕਈਆਂ ਦੁਸ਼ਟਾਂ ਦੇ ਬਹੁਤੇ ਨਾਲੋਂ ਵੀ ਚੰਗਾ ਹੈ। BSB BSB: Better is the little of the righteous than the abundance of many who are wicked.
17 ULB ਦੁਸ਼ਟਾਂ ਦੀਆਂ ਬਾਹਾਂ ਤਾਂ ਭੰਨੀਆ ਜਾਣਗੀਆਂ, ਪਰ ਧਰਮੀਆਂ ਨੂੰ ਯਹੋਵਾਹ ਸੰਭਾਲਦਾ ਹੈ। BSB BSB: For the arms of the wicked will be broken, but the LORD upholds the righteous.
18 ULB ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ। BSB BSB: The LORD knows the days of the blameless, and their inheritance will last forever.
19 ULB ਉਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ, ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ। BSB BSB: In the time of evil they will not be ashamed, and in the days of famine they will be satisfied.
20 ULB ਦੁਸ਼ਟ ਨਾਸ ਹੋ ਜਾਣਗੇ, ਅਤੇ ਯਹੋਵਾਹ ਦੇ ਵੈਰੀ ਮੈਦਾਨ ਦੀ ਘਾਹ ਵਰਗੇ ਹੋਣਗੇ, ਉਹ ਮਿਟ ਜਾਣਗੇ ਸਗੋਂ ਧੂੰਏਂ ਵਾਂਗੂੰ ਮਿਟ ਜਾਣਗੇ। BSB BSB: But the wicked and enemies of the LORD will perish like the glory of the fields. They will vanish; like smoke they will fade away.
21 ULB ਦੁਸ਼ਟ ਉਧਾਰ ਲੈਂਦਾ ਹੈ ਅਤੇ ਮੋੜਦਾ ਨਹੀਂ, ਪਰ ਧਰਮੀ ਦਯਾ ਕਰਦਾ ਅਤੇ ਦਿੰਦਾ ਹੈ। BSB BSB: The wicked borrow and do not repay, but the righteous are gracious and giving.
22 ULB ਉਹ ਦੇ ਮੁਬਾਰਕ ਲੋਕ ਧਰਤੀ ਦੇ ਵਾਰਸ ਹੋਣਗੇ, ਪਰ ਉਹ ਦੇ ਸਰਾਪੀ ਕੱਢ ਦਿੱਤੇ ਜਾਣਗੇ। BSB BSB: Surely those He blesses will inherit the land, but the cursed will be destroyed.
23 ULB ਮਨੁੱਖ ਦੀ ਚਾਲ ਯਹੋਵਾਹ ਵੱਲੋਂ ਦ੍ਰਿੜ ਹੁੰਦੀ ਹੈ, ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ। BSB BSB: The steps of a man are ordered by the LORD who takes delight in his journey.
24 ULB ਭਾਵੇਂ ਉਹ ਡਿੱਗ ਵੀ ਪਵੇ ਪਰ ਡਿੱਗਿਆ ਨਹੀਂ ਰਹੇਗਾ, ਕਿਉਂ ਜੋ ਯਹੋਵਾਹ ਉਸਦਾ ਹੱਥ ਸੰਭਾਲਦਾ ਹੈ। BSB BSB: Though he falls, he will not be overwhelmed, for the LORD is holding his hand.
25 ULB ਮੈਂ ਜੁਆਨ ਸੀ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਹ ਦੀ ਅੰਸ ਨੂੰ ਟੁਕੜੇ ਮੰਗਦਿਆਂ ਵੇਖਿਆ ਹੈ। BSB BSB: I once was young and now am old, yet never have I seen the righteous abandoned or their children begging for bread.
26 ULB ਉਹ ਸਾਰਾ ਦਿਨ ਦਯਾ ਕਰਦਾ ਅਤੇ ਉਧਾਰ ਦਿੰਦਾ ਹੈ, ਅਤੇ ਉਸ ਦੀ ਅੰਸ ਮੁਬਾਰਕ ਹੈ। BSB BSB: They are ever generous and quick to lend, and their children are a blessing.
27 ULB ਬੁਰਿਆਈ ਤੋਂ ਹਟ, ਭਲਿਆਈ ਕਰ, ਅਤੇ ਸਦਾ ਤੱਕ ਵੱਸ। BSB BSB: Turn away from evil and do good, so that you will abide forever.
28 ULB ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ। BSB BSB: For the LORD loves justice and will not forsake His saints. They are preserved forever, but the offspring of the wicked will be cut off.
29 ULB ਧਰਮੀ ਧਰਤੀ ਦੇ ਵਾਰਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ। BSB BSB: The righteous will inherit the land and dwell in it forever.
30 ULB ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਰਸਨਾ ਨਿਆਂ ਦੀ ਗੱਲ ਕਰਦੀ ਹੈ। BSB BSB: The mouth of the righteous man utters wisdom, and his tongue speaks justice.
31 ULB ਉਹ ਦੇ ਪਰਮੇਸ਼ੁਰ ਦੀ ਬਿਵਸਥਾ ਉਹ ਦੇ ਮਨ ਵਿੱਚ ਹੈ, ਉਹ ਦੇ ਪੈਰ ਕਦੀ ਨਾ ਤਿਲਕਣਗੇ। BSB BSB: The law of his God is in his heart; his steps do not falter.
32 ULB ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਕਿ ਉਹ ਨੂੰ ਜਾਨੋਂ ਮਾਰੇ। BSB BSB: Though the wicked lie in wait for the righteous, and seek to slay them,
33 ULB ਯਹੋਵਾਹ ਉਹ ਨੂੰ ਉਸ ਦੇ ਵੱਸ ਵਿੱਚ ਨਾ ਛੱਡੇਗਾ ਅਤੇ ਜਦ ਉਹ ਦਾ ਫੈਸਲਾ ਹੋ ਜਾਵੇਗਾ ਤਾਂ ਉਹ ਨੂੰ ਦੋਸ਼ੀ ਨਾ ਠਹਿਰਾਵੇਗਾ। BSB BSB: the LORD will not leave them in their power or let them be condemned under judgment.
34 ULB ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਣਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਕਿ ਤੂੰ ਧਰਤੀ ਦਾ ਵਾਰਸ ਬਣੇਂ। ਤੂੰ ਦੁਸ਼ਟਾਂ ਦਾ ਛੇਕਿਆ ਜਾਣਾ ਵੇਖੇਂਗਾ। BSB BSB: Wait for the LORD and keep His way, and He will raise you up to inherit the land. When the wicked are cut off, you will see it.
35 ULB ਮੈਂ ਦੁਸ਼ਟ ਨੂੰ ਵੱਡੀ ਆਕੜ ਵਿੱਚ, ਅਤੇ ਆਪਣੀ ਨਿਜ ਭੂਮੀ ਵਿੱਚ ਹਰੇ ਭਰੇ ਬੂਟੇ ਵਾਂਗੂੰ ਖਿੱਲਰਦਿਆਂ ਡਿੱਠਾ। BSB BSB: I have seen a wicked, ruthless man flourishing like a well-rooted native tree,
36 ULB ਪਰ ਉਹ ਲੰਘ ਗਿਆ ਅਤੇ ਵੇਖੋ, ਉਹ ਹੈ ਹੀ ਨਹੀਂ, ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ। BSB BSB: yet he passed away and was no more; though I searched, he could not be found.
37 ULB ਸੰਪੂਰਨ ਮਨੁੱਖ ਵੱਲ ਤੱਕ ਅਤੇ ਸਿੱਧੇ ਪੁਰਖ ਵੱਲ ਵੇਖ, ਕਿ ਸਲਾਮਤੀ ਦੇ ਮਨੁੱਖ ਦੀ ਅੰਸ ਰਹਿੰਦੀ ਹੈ। BSB BSB: Consider the blameless and observe the upright, for posterity awaits the man of peace.
38 ULB ਪਰ ਅਪਰਾਧੀ ਇਕੱਠੇ ਹੀ ਨਾਸ ਹੋ ਜਾਣਗੇ, ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ! BSB BSB: But the transgressors will all be destroyed; the future of the wicked will be cut off.
39 ULB ਪਰ ਧਰਮੀਆਂ ਦਾ ਬਚਾਓ ਯਹੋਵਾਹ ਵੱਲੋਂ ਹੈ, ਅਤੇ ਦੁੱਖ ਦੇ ਸਮੇਂ ਉਹ ਉਨ੍ਹਾਂ ਦਾ ਗੜ੍ਹ ਹੈ, BSB BSB: The salvation of the righteous is from the LORD; He is their stronghold in time of trouble.
40 ULB ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ, ਅਤੇ ਛੁਡਾਉਂਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਹੈ ਅਤੇ ਬਚਾਉਂਦਾ ਹੈ, ਕਿਉਂ ਜੋ ਉਹ ਉਸ ਦੀ ਸ਼ਰਨ ਆਏ ਹਨ। BSB BSB: The LORD helps and delivers them; He rescues and saves them from the wicked, because they take refuge in Him.
Select verses for actions: Enter goes to them and Escape comes back.