1 ULB ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਹਾੜ ਉੱਤੇ! BSB BSB: A song. A Psalm of the sons of Korah. Great is the LORD, and greatly to be praised in the city of our God, His holy mountain.
2 ULB ਉੱਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ। BSB BSB: Beautiful in loftiness, the joy of all the earth, like the peaks of Zaphon is Mount Zion, the city of the great King.
3 ULB ਪਰਮੇਸ਼ੁਰ ਨੇ ਉਹ ਦੇ ਮਹਿਲਾਂ ਵਿੱਚ ਇੱਕ ਉੱਚਾ ਗੜ੍ਹ ਹੋ ਕੇ ਆਪਣੇ ਆਪ ਨੂੰ ਪਰਗਟ ਕੀਤਾ। BSB BSB: God is in her citadels; He has shown Himself to be a fortress.
4 ULB ਤਾਂ ਵੇਖੋ, ਰਾਜੇ ਇਕੱਠੇ ਹੋ ਗਏ, ਓਹ ਮਿਲ ਕੇ ਲੰਘ ਗਏ। BSB BSB: For behold, the kings assembled; they all advanced together.
5 ULB ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ, ਵਿਆਕੁਲ ਹੋ ਕੇ ਉਹ ਉੱਠ ਭੱਜੇ! BSB BSB: They saw and were astounded; they fled in terror.
6 ULB ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ। BSB BSB: Trembling seized them there, anguish like a woman in labor.
7 ULB ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਦੇ ਜਹਾਜਾਂ ਨੂੰ ਭੰਨ ਸੁੱਟਦਾ ਹੈਂ। BSB BSB: With a wind from the east You wrecked the ships of Tarshish.
8 ULB ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ। BSB BSB: As we have heard, so we have seen in the city of the LORD of Hosts, in the city of our God: God will establish her forever. Selah
9 ULB ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ। BSB BSB: Within Your temple, O God, we contemplate Your loving devotion.
10 ULB ਹੇ ਪਰਮੇਸ਼ੁਰ, ਜਿਵੇਂ ਤੇਰਾ ਨਾਮ, ਤਿਵੇਂ ਤੇਰੀ ਉਸਤਤ ਧਰਤੀ ਦੇ ਬੰਨਿਆਂ ਤੱਕ ਹੈ, ਤੇਰਾ ਸੱਜਾ ਹੱਥ ਧਰਮ ਨਾਲ ਭਰਿਆ ਹੋਇਆ ਹੈ। BSB BSB: Your name, O God, like Your praise, reaches to the ends of the earth; Your right hand is full of righteousness.
11 ULB ਤੇਰੇ ਨਿਆਵਾਂ ਦੇ ਕਾਰਨ ਸੀਯੋਨ ਪਰਬਤ ਅਨੰਦ ਹੋਵੇ, ਯਹੂਦਾਹ ਦੀਆਂ ਧੀਆਂ ਖੁਸ਼ੀਆਂ ਮਨਾਉਣ! BSB BSB: Mount Zion is glad, the daughters of Judah rejoice, on account of Your judgments.
12 ULB ਸੀਯੋਨ ਦੇ ਚੁਫ਼ੇਰੇ ਫਿਰੋ ਅਤੇ ਉਹ ਦੀ ਪਰਦੱਖਣਾ ਕਰੋ, ਉਹ ਦੇ ਬੁਰਜਾਂ ਨੂੰ ਗਿਣੋ। BSB BSB: March around Zion, encircle her, count her towers,
13 ULB ਉਹ ਦੇ ਸ਼ਹਿਰਪਨਾਹ ਨੂੰ ਦਿਲ ਲਾ ਕੇ ਵੇਖੋ, ਉਹ ਦੇ ਮਹਿਲਾਂ ਦੇ ਵਿੱਚ ਦੀ ਲੰਘੋ ਕਿ ਤੁਸੀਂ ਆਉਣ ਵਾਲੀ ਪੀੜ੍ਹੀ ਨੂੰ ਦੱਸ ਸਕੋ। BSB BSB: consider her ramparts, tour her citadels, that you may tell the next generation.
14 ULB ਇਹੋ ਪਰਮੇਸ਼ੁਰ ਤਾਂ ਜੁੱਗੋ-ਜੁੱਗ ਸਾਡਾ ਪਰਮੇਸ਼ੁਰ ਹੈ, ਮੌਤ ਤੱਕ ਵੀ ਓਹੋ ਸਾਡਾ ਆਗੂ ਰਹੇਗਾ! BSB BSB: For this God is our God forever and ever; He will be our guide even till death.
Select verses for actions: Enter goes to them and Escape comes back.