1 ULB ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਆਦਮੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ! BSB BSB: For the choirmaster. To the tune of “A Dove on Distant Oaks.” A Miktam of David, when the Philistines seized him in Gath. Be merciful to me, O God, for men are hounding me; all day they press their attack.
2 ULB ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਉਹ ਬਹੁਤ ਹਨ ਅਤੇ ਵੱਡੇ ਹੰਕਾਰ ਦੇ ਕਾਰਨ ਮੇਰੇ ਨਾਲ ਲੜਦੇ ਹਨ। BSB BSB: My enemies pursue me all day long, for many proudly assail me.
3 ULB ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ। BSB BSB: When I am afraid, I put my trust in You.
4 ULB ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ? BSB BSB: In God, whose word I praise—in God I trust. I will not be afraid. What can man do to me?
5 ULB ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੀਆਂ ਸਾਰੀਆਂ ਸੋਚਾਂ ਮੇਰਾ ਬੁਰਾ ਕਰਨ ਦੀਆਂ ਹਨ। BSB BSB: All day long they twist my words; all their thoughts are on my demise.
6 ULB ਓਹ ਸਾਰੇ ਇਕੱਠੇ ਹੋ ਕੇ ਲੁਕ ਜਾਂਦੇ ਹਨ, ਓਹ ਮੇਰੇ ਕਦਮਾਂ ਦੀ ਖੋਜ ਕਰਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਆਕੜਦੇ ਸਨ। BSB BSB: They conspire, they lurk, they watch my steps while they wait to take my life.
7 ULB ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇ? ਹੇ ਪਰਮੇਸ਼ੁਰ, ਕ੍ਰੋਧ ਨਾਲ ਉਨ੍ਹਾਂ ਲੋਕਾਂ ਨੂੰ ਹੇਠਾਂ ਲਾਹ ਦੇ! BSB BSB: In spite of such sin, will they escape? In Your anger, O God, cast down the nations.
8 ULB ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ?। BSB BSB: You have taken account of my wanderings. Put my tears in Your bottle—are they not in Your book?
9 ULB ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਂਹ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਕਿ ਪਰਮੇਸ਼ੁਰ ਮੇਰੀ ਵੱਲ ਹੈ। BSB BSB: Then my enemies will retreat on the day I cry for help. By this I will know that God is on my side.
10 ULB ਪਰਮੇਸ਼ੁਰ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ, ਯਹੋਵਾਹ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ। BSB BSB: In God, whose word I praise, in the LORD, whose word I praise,
11 ULB ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਆਦਮੀ ਮੇਰਾ ਕੀ ਕਰ ਸਕਦਾ ਹੈ? BSB BSB: in God I trust; I will not be afraid. What can man do to me?
12 ULB ਹੇ ਪਰਮੇਸ਼ੁਰ, ਤੇਰੀਆਂ ਸੁੱਖਣਾ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾ, BSB BSB: Your vows are upon me, O God; I will render thank offerings to You.
13 ULB ਕਿਉਂ ਜੋ ਤੂੰ ਮੇਰੀ ਜਾਨ ਮੌਤ ਤੋਂ ਛੁਡਾਈ ਹੈ,- ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਕਿ ਮੈਂ ਪਰਮੇਸ਼ੁਰ ਦੇ ਸਨਮੁੱਖ ਜਿਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ? BSB BSB: For You have delivered my soul from death, and my feet from stumbling, that I may walk before God in the light of life.
Select verses for actions: Enter goes to them and Escape comes back.