1 ULB ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ, ਨਾ ਆਪਣੇ ਤੇਜ ਕੋਪ ਨਾਲ ਮੈਨੂੰ ਤਾੜ। BSB BSB: For the choirmaster. With stringed instruments, according to Sheminith. A Psalm of David. O LORD, do not rebuke me in Your anger or discipline me in Your wrath.
2 ULB ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈ ਕੁਮਲਾ ਰਿਹਾ ਹਾਂ, ਹੇ ਯਹੋਵਾਹ, ਮੈਨੂੰ ਚੰਗਾ ਕਰ ਕਿਉਂ ਜੋ ਮੇਰੀਆ ਹੱਡੀਆਂ ਬੇਚੈਨ ਹਨ। BSB BSB: Be merciful to me, O LORD, for I am frail; heal me, O LORD, for my bones are in agony.
3 ULB ਮੇਰੀ ਜਾਨ ਵੀ ਅੱਤ ਘਬਰਾਈ ਹੋਈ ਹੈ, ਅਤੇ ਤੂੰ ਯਹੋਵਾਹ, ਕਦੋਂ ਤੱਕ? BSB BSB: My soul is deeply distressed. How long, O LORD, how long?
4 ULB ਹੇ ਯਹੋਵਾਹ, ਮੁੜ ਆ, ਮੇਰੀ ਜਾਨ ਨੂੰ ਛੁਡਾ, ਆਪਣੀ ਦਯਾ ਦੇ ਕਾਰਨ ਮੈਨੂੰ ਬਚਾ, BSB BSB: Turn, O LORD, and deliver my soul; save me because of Your loving devotion.
5 ULB ਕਿਉਂ ਜੋ ਮੌਤ ਤੋਂ ਬਾਅਦ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾ? BSB BSB: For there is no mention of You in death; who can praise You from Sheol?
6 ULB ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ। BSB BSB: I am weary from groaning; all night I flood my bed with weeping and drench my couch with tears.
7 ULB ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ਼ ਗਈਆਂ, ਉਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ। BSB BSB: My eyes fail from grief; they grow dim because of all my foes.
8 ULB ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ, BSB BSB: Depart from me, all you workers of iniquity, for the LORD has heard my weeping.
9 ULB ਯਹੋਵਾਹ ਨੇ ਮੇਰੀ ਬੇਨਤੀ ਸੁਣ ਲਈ ਹੈ, ਯਹੋਵਾਹ ਮੇਰੀ ਪ੍ਰਾਰਥਨਾ ਕਬੂਲ ਕਰੇਗਾ। BSB BSB: The LORD has heard my cry for mercy; the LORD accepts my prayer.
10 ULB ਮੇਰੇ ਸਾਰੇ ਵੈਰੀ ਲੱਜਿਆਵਾਨ ਅਤੇ ਅੱਤ ਵਿਆਕੁਲ ਹੋਣਗੇ, ਉਹ ਮੁੜ ਜਾਣਗੇ ਅਤੇ ਅਚਣਚੇਤ ਲੱਜਿਆਵਾਨ ਹੋ ਜਾਣਗੇ। BSB BSB: All my enemies will be ashamed and dismayed; they will turn back in sudden disgrace.
Select verses for actions: Enter goes to them and Escape comes back.