1 ULB ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਆ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ। BSB BSB: A Psalm of Asaph. The nations, O God, have invaded Your inheritance; they have defiled Your holy temple and reduced Jerusalem to rubble.
2 ULB ਉਨ੍ਹਾਂ ਨੇ ਤੇਰੇ ਸੇਵਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਤੇਰੇ ਸੰਤਾਂ ਦਾ ਮਾਸ ਧਰਤੀ ਦੇ ਦਰਿੰਦਿਆ ਨੂੰ ਖਾਣ ਲਈ ਦਿੱਤਾ। BSB BSB: They have given the corpses of Your servants as food to the birds of the air, the flesh of Your saints to the beasts of the earth.
3 ULB ਓਹਨਾਂ ਦੇ ਲਹੂ ਨੂੰ ਉਨ੍ਹਾਂ ਨੇ ਪਾਣੀ ਵਾਂਗੂੰ ਯਰੂਸ਼ਲਮ ਦੇ ਆਲੇ-ਦੁਆਲੇ ਵਹਾਇਆ, ਪਰ ਦੱਬਣ ਵਾਲਾ ਕੋਈ ਨਹੀਂ ਸੀ। BSB BSB: They have poured out their blood like water all around Jerusalem, and there is no one to bury the dead.
4 ULB ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ-ਦੁਆਲੇ ਦਿਆਂ ਲਈ ਮਖੌਲ ਤੇ ਹਾਸਾ ਬਣੇ ਹੋਏ ਹਾਂ। BSB BSB: We have become a reproach to our neighbors, a scorn and derision to those around us.
5 ULB ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ? ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀ? BSB BSB: How long, O LORD? Will You be angry forever? Will Your jealousy burn like fire?
6 ULB ਆਪਣਾ ਕਹਿਰ ਉਨ੍ਹਾਂ ਕੌਮਾਂ ਉੱਤੇ ਵਹਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਅਤੇ ਉਨ੍ਹਾਂ ਪਾਤਸ਼ਾਹੀਆਂ ਉੱਤੇ ਜਿਹੜੀਆਂ ਤੇਰੇ ਨਾਮ ਨੂੰ ਨਹੀਂ ਪੁਕਾਰਦੀਆਂ। BSB BSB: Pour out Your wrath on the nations that do not acknowledge You, on the kingdoms that refuse to call on Your name,
7 ULB ਉਨ੍ਹਾਂ ਨੇ ਤਾਂ ਯਾਕੂਬ ਨੂੰ ਭੱਖ ਲਿਆ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਦਿੱਤਾ ਹੈ। BSB BSB: for they have devoured Jacob and devastated his homeland.
8 ULB ਸਾਡੇ ਪਿਉ-ਦਾਦਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ! BSB BSB: Do not hold past sins against us; let Your compassion come quickly, for we are brought low.
9 ULB ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ। BSB BSB: Help us, O God of our salvation, for the glory of Your name; deliver us and atone for our sins, for the sake of Your name.
10 ULB ਕੌਮਾਂ ਕਾਹਨੂੰ ਆਖਣ ਕਿ ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ? ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ! BSB BSB: Why should the nations ask, “Where is their God?” Before our eyes, make known among the nations Your vengeance for the bloodshed of Your servants.
11 ULB ਗ਼ੁਲਾਮ ਦੀ ਧਾਹ ਤੇਰੇ ਸਨਮੁੱਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਖਿਆ ਕਰ, BSB BSB: May the groans of the captives reach You; by the strength of Your arm preserve those condemned to death.
12 ULB ਅਤੇ ਸਾਡੇ ਗੁਆਂਢੀਆਂ ਨੂੰ ਜਿਨ੍ਹਾਂ ਨੇ ਤੇਰੀ ਨਿੰਦਿਆ ਕੀਤੀ ਹੈ, ਹੇ ਪ੍ਰਭੂ, ਉਨ੍ਹਾਂ ਦੀ ਨਿੰਦਿਆ ਸੱਤ ਗੁਣੀ ਉਨ੍ਹਾਂ ਦੇ ਪੱਲੇ ਪ! BSB BSB: Pay back into the laps of our neighbors sevenfold the reproach they hurled at You, O Lord.
13 ULB ਸੋ ਅਸੀਂ ਤੇਰੀ ਪਰਜਾ ਅਤੇ ਤੇਰੀ ਜੂਹ ਦੀਆਂ ਭੇਡਾਂ ਸਦਾ ਤੇਰਾ ਧੰਨਵਾਦ ਕਰਾਂਗੇ, ਪੀੜ੍ਹੀਓ ਪੀੜ੍ਹੀ ਅਸੀਂ ਤੇਰੀ ਉਸਤਤ ਦਾ ਵਰਣਨ ਕਰਾਂਗੇ। BSB BSB: Then we Your people, the sheep of Your pasture, will thank You forever; from generation to generation we will declare Your praise.
Select verses for actions: Enter goes to them and Escape comes back.