1 ULB ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ। BSB BSB: A Maskil of Ethan the Ezrahite. I will sing of the loving devotion of the LORD forever; with my mouth I will proclaim Your faithfulness to all generations.
2 ULB ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ, ਤੂੰ ਆਪਣੀ ਵਫ਼ਾਦਾਰੀ ਨੂੰ ਅਕਾਸ਼ ਵਿੱਚ ਕਾਇਮ ਕਰੇਂਗਾ। BSB BSB: For I have said, “Loving devotion is built up forever; in the heavens You establish Your faithfulness.”
3 ULB ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਅਤੇ ਆਪਣੇ ਦਾਸ ਦਾਊਦ ਨਾਲ ਸਹੁੰ ਖਾਧੀ, BSB BSB: You said, “I have made a covenant with My chosen one, I have sworn to David My servant:
4 ULB ਕਿ ਮੈਂ ਤੇਰੀ ਅੰਸ ਨੂੰ ਸਦਾ ਤੱਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓ ਪੀੜ੍ਹੀ ਬਣਾਈ ਰੱਖਾਂਗਾ। ਸਲਹ। BSB BSB: ‘I will establish your offspring forever and build up your throne for all generations.’” Selah
5 ULB ਹੇ ਯਹੋਵਾਹ, ਅਕਾਸ਼ ਤੇਰੇ ਅਚਰਜਾਂ ਨੂੰ ਸਲਾਹੁਣਗੇ, ਨਾਲੇ ਸੰਤਾਂ ਦੀ ਸੰਗਤ ਵਿੱਚ ਤੇਰੀ ਵਫ਼ਾਦਾਰੀ ਨੂੰ! BSB BSB: The heavens praise Your wonders, O LORD—Your faithfulness as well—in the assembly of the holy ones.
6 ULB ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ? ਦੇਵਤਿਆਂ ਦੇ ਪੁੱਤਰਾਂ ਵਿਚੋਂ ਕੌਣ ਯਹੋਵਾਹ ਦੇ ਸਮਾਨ ਹੋਵੇਗਾ? BSB BSB: For who in the skies can compare with the LORD? Who among the heavenly beings is like the LORD?
7 ULB ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਣਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈ ਦਾਇਕ ਹੈ! BSB BSB: In the council of the holy ones, God is greatly feared, and awesome above all who surround Him.
8 ULB ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈ? ਤੇਰੀ ਵਫ਼ਾਦਾਰੀ ਤੇਰੇ ਆਲੇ-ਦੁਆਲੇ ਹੈ, BSB BSB: O LORD God of Hosts, who is like You? O mighty LORD, Your faithfulness surrounds You.
9 ULB ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ, ਜਾਂ ਉਹ ਦੀਆਂ ਠਾਠਾਂ ਉੱਠ ਪੈਂਦੀਆਂ ਹਨ, ਤਾਂ ਤੂੰ ਉਨ੍ਹਾਂ ਨੂੰ ਥੰਮ੍ਹ ਦਿੰਦਾ ਹੈਂ। BSB BSB: You rule the raging sea; when its waves mount up, You still them.
10 ULB ਤੂੰ ਰਹਬ ਨੂੰ ਕਿਸੇ ਵੱਢੇ ਹੋਏ ਚੋਏ ਵਾਂਗੂੰ ਚੂਰ-ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਵਾਂ ਦੇ ਬਲ ਨਾਲ ਤੂੰ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ! BSB BSB: You crushed Rahab like a carcass; You scattered Your enemies with Your mighty arm.
11 ULB ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੂੰ ਰੱਖੀ। BSB BSB: The heavens are Yours, and also the earth. The earth and its fullness You founded.
12 ULB ਉੱਤਰ ਅਤੇ ਦੁੱਖਣ ਨੂੰ ਤੂੰ ਉਤਪਤ ਕੀਤਾ, ਤਾਬੋਰ ਤੇ ਹਰਮੋਨ ਤੇਰੇ ਨਾਮ ਦਾ ਜੈਕਾਰਾ ਗਜਾਉਣਗੇ। BSB BSB: North and south You created; Tabor and Hermon shout for joy at Your name.
13 ULB ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ! BSB BSB: Mighty is Your arm; strong is Your hand. Your right hand is exalted.
14 ULB ਧਰਮ ਤੇ ਨਿਆਂ ਤੇਰੀ ਰਾਜ ਗੱਦੀ ਦੇ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ-ਅੱਗੇ ਚੱਲਦੀਆਂ ਹਨ। BSB BSB: Righteousness and justice are the foundation of Your throne; loving devotion and faithfulness go before You.
15 ULB ਧੰਨ ਓਹ ਲੋਕ ਹਨ ਜਿਹੜੇ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ! BSB BSB: Blessed are those who know the joyful sound, who walk, O LORD, in the light of Your presence.
16 ULB ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ। BSB BSB: They rejoice in Your name all day long, and in Your righteousness they exult.
17 ULB ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਙ ਉੱਚਾ ਕੀਤਾ ਜਾਵੇਗਾ। BSB BSB: For You are the glory of their strength, and by Your favor our horn is exalted.
18 ULB ਸਾਡੀ ਢਾਲ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ। BSB BSB: Surely our shield belongs to the LORD, and our king to the Holy One of Israel.
19 ULB ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿਚੋਂ ਚੁਣ ਕੇ ਇੱਕ ਨੂੰ ਉੱਚਿਆ ਕੀਤਾ ਹੈ। BSB BSB: You once spoke in a vision; to Your godly ones You said, “I have bestowed help on a warrior; I have exalted one chosen from the people.
20 ULB ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ, ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ, BSB BSB: I have found My servant David; with My sacred oil I have anointed him.
21 ULB ਜਿਹ ਦੇ ਨਾਲ ਮੇਰਾ ਹੱਥ ਦ੍ਰਿੜ ਰਹੇਗਾ, ਨਾਲੇ ਮੇਰੀ ਬਾਂਹ ਉਹ ਨੂੰ ਤਕੜਾਈ ਦੇਵੇਗੀ। BSB BSB: My hand will sustain him; surely My arm will strengthen him.
22 ULB ਨਾ ਕੋਈ ਵੈਰੀ ਉਸ ਤੋਂ ਚੱਟੀ ਲਵੇਗਾ, ਨਾ ਦੁਸ਼ਟ ਦਾ ਪੁੱਤਰ ਉਹ ਨੂੰ ਔਖਿਆਂ ਕਰੇਗਾ। BSB BSB: No enemy will exact tribute; no wicked man will oppress him.
23 ULB ਮੈਂ ਉਹ ਦੇ ਅੱਗੋਂ ਉਹ ਦੇ ਵਿਰੋਧੀਆਂ ਨੂੰ ਮਾਰਾਂਗਾ, ਅਤੇ ਉਹ ਦੇ ਵੈਰੀਆਂ ਨੂੰ ਕੁੱਟਾਂਗਾ। BSB BSB: I will crush his foes before him and strike down those who hate him.
24 ULB ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਙ ਉੱਚਾ ਕੀਤਾ ਜਾਵੇਗਾ, BSB BSB: My faithfulness and loving devotion will be with him, and through My name his horn will be exalted.
25 ULB ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ। BSB BSB: I will set his hand over the sea, and his right hand upon the rivers.
26 ULB ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ! BSB BSB: He will call to Me, ‘You are my Father, my God, the Rock of my salvation.’
27 ULB ਮੈਂ ਵੀ ਉਹ ਨੂੰ ਆਪਣਾ ਜੇਠਾ, ਅਤੇ ਧਰਤੀ ਦਿਆਂ ਰਾਜਿਆਂ ਵਿਚੋਂ ਅੱਤ ਮਹਾਨ ਬਣਾਵਾਂਗਾ। BSB BSB: I will indeed appoint him as My firstborn, the highest of the kings of the earth.
28 ULB ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ, BSB BSB: I will forever preserve My loving devotion for him, and My covenant with him will stand fast.
29 ULB ਅਤੇ ਮੈਂ ਉਹ ਦੇ ਵੰਸ ਨੂੰ ਸਦਾ ਤੱਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਗੂੰ ਸਾਂਭਾਂਗਾ। BSB BSB: I will establish his line forever, his throne as long as the heavens endure.
30 ULB ਜੇ ਉਹ ਦੇ ਬੱਚੇ ਮੇਰੀ ਬਿਵਸਥਾ ਨੂੰ ਤਿਆਗ ਦੇਣ, ਅਤੇ ਮੇਰੇ ਨਿਆਵਾਂ ਉੱਤੇ ਨਾ ਚੱਲਣ, BSB BSB: If his sons forsake My law and do not walk in My judgments,
31 ULB ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗੜ ਦੇਣ, ਅਤੇ ਮੇਰੇ ਹੁਕਮਾਂ ਦੀ ਪਾਲਣਾ ਨਾ ਕਰਨ, BSB BSB: if they violate My statutes and fail to keep My commandments,
32 ULB ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ ਅਤੇ ਕੋਰੜਿਆਂ ਨਾਲ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ। BSB BSB: I will attend to their transgression with the rod, and to their iniquity with stripes.
33 ULB ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫਦਾਰੀ ਛੱਡ ਕੇ ਝੂਠਾ ਹੋਵਾਂਗਾ। BSB BSB: But I will not withdraw My loving devotion from him, nor ever betray My faithfulness.
34 ULB ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲ੍ਹਾਂ ਵਿਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ। BSB BSB: I will not violate My covenant or alter the utterance of My lips.
35 ULB ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸਹੁੰ ਖਾ ਚੁੱਕਾ ਹਾਂ, ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ। BSB BSB: Once and for all I have sworn by My holiness—I will not lie to David—
36 ULB ਉਹ ਦਾ ਵੰਸ ਅੰਤਰਾਲ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ। BSB BSB: his offspring shall endure forever, and his throne before Me like the sun,
37 ULB ਉਹ ਚੰਦਰਮਾਂ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ। ਸਲਹ। BSB BSB: like the moon, established forever, a faithful witness in the sky.” Selah
38 ULB ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਈਆਂ ਹੈਂ, BSB BSB: Now, however, You have spurned and rejected him; You are enraged by Your anointed one.
39 ULB ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੂੰ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ, BSB BSB: You have renounced the covenant with Your servant and sullied his crown in the dust.
40 ULB ਤੂੰ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੂੰ ਉਹ ਦੇ ਕਿਲਿਆਂ ਨੂੰ ਥੇਹ ਕਰ ਦਿੱਤਾ ਹੈ! BSB BSB: You have broken down all his walls; You have reduced his strongholds to rubble.
41 ULB ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ। BSB BSB: All who pass by plunder him; he has become a reproach to his neighbors.
42 ULB ਤੂੰ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੂੰ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ! BSB BSB: You have exalted the right hand of his foes; You have made all his enemies rejoice.
43 ULB ਤੂੰ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ। BSB BSB: You have bent the edge of his sword and have not sustained him in battle.
44 ULB ਤੂੰ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ, ਅਤੇ ਉਹ ਦੀ ਰਾਜ ਗੱਦੀ ਨੂੰ ਧਰਤੀ ਉੱਤੇ ਪਟਕਾ ਮਾਰਿਆ। BSB BSB: You have ended his splendor and cast his throne to the ground.
45 ULB ਤੂੰ ਉਹ ਦੀ ਜਵਾਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੂੰ ਉਹ ਨੂੰ ਲਾਜ ਵਿੱਚ ਲਪੇਟਿਆ ਹੈ!। ਸਲਹ। BSB BSB: You have cut short the days of his youth; You have covered him with shame. Selah
46 ULB ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਆਪਣੇ ਆਪ ਨੂੰ ਲੁਕਾਈ ਰੱਖੇਂਗਾ? ਕਦ ਤੱਕ ਤੇਰਾ ਕ੍ਰੋਧ ਅੱਗ ਵਾਂਗੂੰ ਭੱਖਦਾ ਰਹੇਗਾ? BSB BSB: How long, O LORD? Will You hide Yourself forever? Will Your wrath keep burning like fire?
47 ULB ਚੇਤੇ ਕਰ ਕਿ ਮੇਰਾ ਵੇਲਾ ਕਿੰਨਾ ਘੱਟ ਹੈ, ਤੂੰ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ ਨੂੰ ਉਤਪਤ ਕੀਤਾ! BSB BSB: Remember the briefness of my lifespan! For what futility You have created all men!
48 ULB ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ?। ਸਲਹ। BSB BSB: What man can live and never see death? Can he deliver his soul from the power of Sheol? Selah
49 ULB ਹੇ ਪ੍ਰਭੂ, ਤੇਰੀਆਂ ਓਹ ਪਹਿਲੀਆਂ ਦਿਆਲਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੂੰ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸਹੁੰ ਖਾਧੀ ਸੀ? BSB BSB: Where, O Lord, is Your loving devotion of old, which You faithfully swore to David?
50 ULB ਹੇ ਪ੍ਰਭੂ, ਆਪਣੇ ਦਾਸਾਂ ਦੇ ਉਲਾਹਮਿਆਂ ਦਾ ਚੇਤਾ ਕਰ, ਮੈਂ ਆਪਣੀ ਛਾਤੀ ਉੱਤੇ ਬਹੁਤ ਸਾਰੇ ਲੋਕਾਂ ਦੇ ਉਲਾਹਮੇ ਚੁੱਕੀ ਬੈਠਾ ਹਾਂ, BSB BSB: Remember, O Lord, the reproach of Your servants, which I bear in my heart from so many people—
51 ULB ਜਿਨ੍ਹਾਂ ਦੇ ਨਾਲ, ਹੇ ਪ੍ਰਭੂ, ਤੇਰੇ ਵੈਰੀਆਂ ਨੇ ਤਾਨੇ ਮਾਰੇ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਤੇਰੇ ਮਸਹ ਕੀਤੇ ਹੋਏ ਦੇ ਖੁਰਿਆਂ ਉੱਤੇ ਤਾਨੇ ਮਾਰੇ। BSB BSB: how Your enemies have taunted, O LORD, and have mocked every step of Your anointed one!
52 ULB ਯਹੋਵਾਹ ਸਦਾ ਤੱਕ ਮੁਬਾਰਕ ਹੋਵੇ! ਆਮੀਨ, ਫੇਰ ਆਮੀਨ!। BSB BSB: Blessed be the LORD forever! Amen and amen.
Select verses for actions: Enter goes to them and Escape comes back.