1 ULB ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਤੇਜ਼ ਵਿਖਾ! BSB BSB: O LORD, God of vengeance, O God of vengeance, shine forth.
2 ULB ਹੇ ਧਰਤੀ ਦੇ ਨਿਆਈਂ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇ! BSB BSB: Rise up, O Judge of the earth; render a reward to the proud.
3 ULB ਹੇ ਯਹੋਵਾਹ, ਜਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇ? BSB BSB: How long will the wicked, O LORD, how long will the wicked exult?
4 ULB ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ! BSB BSB: They pour out arrogant words; all workers of iniquity boast.
5 ULB ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ-ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁੱਖ ਦਿੰਦੇ ਹਨ। BSB BSB: They crush Your people, O LORD; they oppress Your heritage.
6 ULB ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ, BSB BSB: They kill the widow and the foreigner; they murder the fatherless.
7 ULB ਅਤੇ ਓਹ ਆਖਦੇ ਹਨ ਕਿ ਯਹੋਵਾਹ ਨਾ ਵੇਖੂਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁੱਝ ਪਰਵਾ ਨਾ ਕਰੂੰਗਾ! BSB BSB: They say, “The LORD does not see; the God of Jacob pays no heed.”
8 ULB ਹੇ ਪਸੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ? BSB BSB: Take notice, O senseless among the people! O fools, when will you be wise?
9 ULB ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾ? ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾ? BSB BSB: He who affixed the ear, can He not hear? He who formed the eye, can He not see?
10 ULB ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾ? BSB BSB: He who admonishes the nations, does He not discipline? He who teaches man, does He lack knowledge?
11 ULB ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਕਿ ਓਹ ਅਵਿਰਥੀਆਂ ਹਨ। BSB BSB: The LORD knows the thoughts of man, that they are futile.
12 ULB ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿੱਖਿਆ ਦਿੰਦਾ ਹੈਂ! BSB BSB: Blessed is the man You discipline, O LORD, and teach from Your law,
13 ULB ਤਾਂ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੱਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ। BSB BSB: to grant him relief from days of trouble, until a pit is dug for the wicked.
14 ULB ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ। BSB BSB: For the LORD will not forsake His people; He will never abandon His heritage.
15 ULB ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ। BSB BSB: Surely judgment will again be righteous, and all the upright in heart will follow it.
16 ULB ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ, ਅਤੇ ਮੇਰੇ ਲਈ ਬਦਕਾਰਾਂ ਦਾ ਸਾਹਮਣਾ ਕੌਣ ਕਰੇਗਾ? BSB BSB: Who will rise up for me against the wicked? Who will stand for me against the workers of iniquity?
17 ULB ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ। BSB BSB: Unless the LORD had been my helper, I would soon have dwelt in the abode of silence.
18 ULB ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸਮ੍ਹਾਲਦੀ ਸੀ। BSB BSB: If I say, “My foot is slipping,” Your loving devotion, O LORD, supports me.
19 ULB ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ। BSB BSB: When anxiety overwhelms me, Your consolation delights my soul.
20 ULB ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈ? BSB BSB: Can a corrupt throne be Your ally—one devising mischief by decree?
21 ULB ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ। BSB BSB: They band together against the righteous and condemn the innocent to death.
22 ULB ਪਰ ਯਹੋਵਾਹ ਮੇਰਾ ਉੱਚਾ ਗੜ੍ਹ ਹੈ, ਅਤੇ ਮੇਰਾ ਪਰਮੇਸ਼ੁਰ ਮੇਰੀ ਪਨਾਹ ਦੀ ਚੱਟਾਨ, BSB BSB: But the LORD has been my stronghold, and my God is my rock of refuge.
23 ULB ਅਤੇ ਉਹ ਉਨ੍ਹਾਂ ਦੀ ਬਦੀ ਮੁੜ ਉਨ੍ਹਾਂ ਹੀ ਦੇ ਪੱਲੇ ਪਵੇਗਾ, ਅਤੇ ਉਨ੍ਹਾਂ ਦੀ ਬੁਰਿਆਈ ਵਿੱਚ ਹੀ ਉਨ੍ਹਾਂ ਨੂੰ ਮਿਟਾ ਦੇਵੇਗਾ, ਹਾਂ, ਯਹੋਵਾਹ ਸਾਡਾ ਪਰਮੇਸ਼ੁਰ ਉਨ੍ਹਾਂ ਨੂੰ ਮਿਟਾ ਦੇਵੇਗਾ!। BSB BSB: He will bring upon them their own iniquity and destroy them for their wickedness. The LORD our God will destroy them.
Select verses for actions: Enter goes to them and Escape comes back.