1 ULB ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ! BSB BSB: The LORD reigns, let the earth rejoice; let the distant shores be glad.
2 ULB ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ। BSB BSB: Clouds and darkness surround Him; righteousness and justice are His throne’s foundation.
3 ULB ਅੱਗ ਉਹ ਦੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫ਼ੇਰਿਓਂ ਭਸਮ ਕਰ ਦਿੰਦੀ ਹੈ। BSB BSB: Fire goes before Him and consumes His foes on every side.
4 ULB ਇਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ! BSB BSB: His lightning illuminates the world; the earth sees and trembles.
5 ULB ਯਹੋਵਾਹ ਦੀ ਹਜ਼ੂਰੀ ਵਿੱਚ ਪਹਾੜ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ! BSB BSB: The mountains melt like wax at the presence of the LORD, before the Lord of all the earth.
6 ULB ਅਕਾਸ਼ ਉਹ ਦੇ ਧਰਮ ਦਾ ਨਿਰਨਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ। BSB BSB: The heavens proclaim His righteousness; all the peoples see His glory.
7 ULB ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦਿਉਤੇ ਉਹ ਨੂੰ ਮੱਥਾ ਟੇਕਣ! BSB BSB: All worshipers of images are put to shame—those who boast in idols. Worship Him, all you gods!
8 ULB ਹੇ ਯਹੋਵਾਹ, ਤੇਰਿਆਂ ਨਿਆਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ। BSB BSB: Zion hears and rejoices, and the towns of Judah exult because of Your judgments, O LORD.
9 ULB ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦਿਓਤਿਆਂ ਨਾਲੋਂ ਬਹੁਤ ਮਹਾਨ ਹੈਂ! BSB BSB: For You, O LORD, are Most High over all the earth; You are exalted far above all gods.
10 ULB ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ। BSB BSB: Hate evil, O you who love the LORD! He preserves the souls of His saints; He delivers them from the hand of the wicked.
11 ULB ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ। BSB BSB: Light shines on the righteous, gladness on the upright in heart.
12 ULB ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਯਾਦਗਾਰ ਦਾ ਧੰਨਵਾਦ ਕਰੋ!। BSB BSB: Rejoice in the LORD, you righteous ones, and praise His holy name.
Select verses for actions: Enter goes to them and Escape comes back.