1 ULB ਸਵਰਗ ਉੱਤੇ ਇੱਕ ਵੱਡਾ ਨਿਸ਼ਾਨ ਦਿਖਾਈ ਦਿੱਤਾ ਅਰਥਾਤ ਇੱਕ ਔਰਤ ਜਿਹੜੀ ਸੂਰਜ ਪਹਿਨੀ ਹੋਈ ਸੀ, ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ। BSB BSB: And a great sign appeared in heaven: a woman clothed in the sun, with the moon under her feet and a crown of twelve stars on her head.
2 ULB ਉਹ ਗਰਭਵਤੀ ਸੀ ਅਤੇ ਜਣਨ ਦੀਆਂ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ। BSB BSB: She was pregnant and crying out in the pain and agony of giving birth.
3 ULB ਅਤੇ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਦਿਖਾਈ ਦਿੱਤਾ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਸ ਦੇ ਸੱਤ ਸਿਰ, ਦਸ ਸਿੰਗ ਸਨ ਅਤੇ ਉਹ ਦੇ ਸਿਰਾਂ ਉੱਤੇ ਸੱਤ ਮੁਕਟ। BSB BSB: Then another sign appeared in heaven: a huge red dragon with seven heads, ten horns, and seven royal crowns on his heads.
4 ULB ਅਤੇ ਉਹ ਦੀ ਪੂੰਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਲਪੇਟ ਕੇ ਖਿੱਚਿਆ ਅਤੇ ਉਹਨਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ, ਅਤੇ ਉਹ ਅਜਗਰ ਉਸ ਔਰਤ ਦੇ ਅੱਗੇ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਲੱਗੀ ਸੀ ਜਾ ਖੜ੍ਹਾ ਹੋਇਆ, ਕਿ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਨਿਗਲ ਲਵੇ। BSB BSB: His tail swept a third of the stars from the sky, hurling them to the earth. And the dragon stood before the woman who was about to give birth, ready to devour her child as soon as she gave birth.
5 ULB ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਜਿਸ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ। BSB BSB: And she gave birth to a son, a male child, who will rule all the nations with an iron scepter. And her child was caught up to God and to His throne.
6 ULB ਅਤੇ ਉਹ ਔਰਤ ਉਜਾੜ ਵਿੱਚ ਭੱਜ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਤਾਂ ਕਿ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਦੇਖਭਾਲ ਹੋਵੇ। BSB BSB: And the woman fled into the wilderness, where God had prepared a place for her to be nourished for 1,260 days.
7 ULB ਫੇਰ ਸਵਰਗ ਵਿੱਚ ਯੁੱਧ ਹੋਇਆ। ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ। BSB BSB: Then a war broke out in heaven: Michael and his angels fought against the dragon, and the dragon and his angels fought back.
8 ULB ਪਰ ਅਜਗਰ ਅਤੇ ਉਸ ਦੇ ਦੂਤ ਹਾਰ ਗਏ ਅਤੇ ਉਹਨਾਂ ਨੂੰ ਸਵਰਗ ਵਿੱਚ ਫਿਰ ਥਾਂ ਨਹੀਂ ਮਿਲਿਆ। BSB BSB: But the dragon was not strong enough, and no longer was any place found in heaven for him and his angels.
9 ULB ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ। BSB BSB: And the great dragon was hurled down—that ancient serpent called the devil and Satan, the deceiver of the whole world. He was hurled to the earth, and his angels with him.
10 ULB ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ- ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ! BSB BSB: And I heard a loud voice in heaven saying: “Now have come the salvation and the power and the kingdom of our God, and the authority of His Christ. For the accuser of our brothers has been thrown down—he who accuses them day and night before our God.
11 ULB ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ। BSB BSB: They have conquered him by the blood of the Lamb and by the word of their testimony. And they did not love their lives so as to shy away from death.
12 ULB ਇਸ ਕਰਕੇ ਹੇ ਅਕਾਸ਼ੋਂ ਅਤੇ ਜਿਹੜੇ ਉਨ੍ਹਾਂ ਉੱਤੇ ਰਹਿੰਦੇ ਹੋ, ਤੁਸੀਂ ਅਨੰਦ ਕਰੋ! ਧਰਤੀ ਅਤੇ ਸਮੁੰਦਰ ਨੂੰ ਹਾਏ! ਹਾਏ! ਕਿਉਂਕਿ ਸ਼ੈਤਾਨ ਤੁਹਾਡੇ ਕੋਲ ਉਤਰ ਆਇਆ ਹੈ ਅਤੇ ਉਹ ਨੂੰ ਵੱਡਾ ਕ੍ਰੋਧ ਹੈ, ਕਿਉਂ ਜੋ ਉਹ ਜਾਣਦਾ ਹੈ ਭਈ ਮੇਰਾ ਸਮਾਂ ਥੋੜ੍ਹਾ ਹੀ ਰਹਿੰਦਾ ਹੈ। BSB BSB: Therefore rejoice, O heavens, and you who dwell in them! But woe to the earth and the sea; with great fury the devil has come down to you, knowing he has only a short time.”
13 ULB ਜਦੋਂ ਉਸ ਅਜਗਰ ਨੇ ਵੇਖਿਆ ਕਿ ਮੈਂ ਧਰਤੀ ਉੱਤੇ ਸੁੱਟਿਆ ਗਿਆ ਹਾਂ ਤਾਂ ਉਸ ਔਰਤ ਦੇ ਮਗਰ ਪਿਆ ਜਿਸ ਨੇ ਪੁੱਤਰ ਨੂੰ ਜਨਮ ਦਿੱਤਾ ਸੀ। BSB BSB: And when the dragon saw that he had been thrown to the earth, he pursued the woman who had given birth to the male child.
14 ULB ਅਤੇ ਔਰਤ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਤਾਂ ਕਿ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ, ਜਿੱਥੇ ਸੱਪ ਦੇ ਮੂੰਹੋਂ ਬਚ ਸਕੇ ਤਾਂ ਸਮੇਂ, ਸਮਿਆਂ ਅਤੇ ਅੱਧ ਸਮੇਂ ਤੱਕ ਉਹ ਦੀ ਦੇਖਭਾਲ ਹੁੰਦੀ ਹੈ। BSB BSB: But the woman was given two wings of a great eagle to fly from the presence of the serpent to her place in the wilderness, where she was nourished for a time, and times, and half a time.
15 ULB ਅਤੇ ਸੱਪ ਨੇ ਔਰਤ ਦੇ ਮਗਰ ਦਰਿਆ ਵਾਂਗੂੰ ਆਪਣੇ ਮੂੰਹੋਂ ਪਾਣੀ ਵਗਾਇਆ ਤਾਂ ਕਿ ਉਹ ਨੂੰ ਰੋੜ੍ਹ ਦੇਵੇ। BSB BSB: Then from his mouth the serpent spewed water like a river to overtake the woman and sweep her away in the torrent.
16 ULB ਤਾਂ ਧਰਤੀ ਨੇ ਔਰਤ ਦੀ ਸਹਾਇਤਾ ਕੀਤੀ ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਸ ਦਰਿਆ ਨੂੰ ਪੀ ਲਿਆ, ਜਿਹੜਾ ਅਜਗਰ ਨੇ ਆਪਣੇ ਮੂੰਹੋਂ ਵਗਾਇਆ ਸੀ। BSB BSB: But the earth helped the woman and opened its mouth to swallow up the river that the dragon had poured from his mouth.
17 ULB ਅਤੇ ਅਜਗਰ ਨੂੰ ਔਰਤ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ਼ ਵਿੱਚੋਂ ਜਿਹੜੇ ਬੱਚੇ ਹਨ, ਜਿਹੜੇ ਪਰਮੇਸ਼ੁਰ ਦੀਆਂ ਆਗਿਆਵਾਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਗਵਾਹੀ ਦਿੰਦੇ ਹਨ ਉਹਨਾਂ ਨਾਲ ਯੁੱਧ ਕਰਨ ਨੂੰ ਚਲਿਆ ਗਿਆ। ਅਤੇ ਸਮੁੰਦਰ ਦੇ ਰੇਤੇ ਉੱਤੇ ਜਾ ਖਲੋਤਾ। BSB BSB: And the dragon was enraged at the woman and went to make war with the rest of her children, who keep the commandments of God and hold to the testimony of Jesus. And the dragon stood on the shore of the sea.
Select verses for actions: Enter goes to them and Escape comes back.