1 ULB ਇਸ ਤੋਂ ਬਾਅਦ ਮੈਂ ਇੱਕ ਹੋਰ ਦੂਤ ਨੂੰ ਸਵਰਗ ਤੋਂ ਉੱਤਰਦੇ ਵੇਖਿਆ ਜਿਸ ਦੇ ਕੋਲ ਅਧਿਕਾਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ। BSB BSB: After this I saw another angel descending from heaven with great authority, and the earth was illuminated by his glory.
2 ULB ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ। BSB BSB: And he cried out in a mighty voice: “Fallen, fallen is Babylon the great! She has become a lair for demons and a haunt for every unclean spirit, every unclean bird, and every detestable beast.
3 ULB ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਂਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ। BSB BSB: All the nations have drunk the wine of the passion of her immorality. The kings of the earth were immoral with her, and the merchants of the earth have grown wealthy from the extravagance of her luxury.”
4 ULB ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ! BSB BSB: Then I heard another voice from heaven say: “Come out of her, My people, so that you will not share in her sins or contract any of her plagues.
5 ULB ਉਹ ਦੇ ਪਾਪ ਤਾਂ ਸਵਰਗ ਤੱਕ ਪਹੁੰਚ ਗਏ ਹਨ, ਅਤੇ ਪਰਮੇਸ਼ੁਰ ਨੇ ਉਹ ਦੇ ਕੁਧਰਮ ਯਾਦ ਕੀਤੇ ਹਨ। BSB BSB: For her sins are piled up to heaven, and God has remembered her iniquities.
6 ULB ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ,- ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ। BSB BSB: Give back to her as she has done to others; pay her back double for what she has done; mix her a double portion in her own cup.
7 ULB ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉਨ੍ਹਾਂ ਹੀ ਉਹ ਨੂੰ ਕਸ਼ਟ ਅਤੇ ਸੋਗ ਦਿਉ, ਕਿਉਂ ਜੋ ਉਹ ਆਪਣੇ ਮਨ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ! BSB BSB: As much as she has glorified herself and lived in luxury, give her the same measure of torment and grief. In her heart she says, ‘I sit as queen; I am not a widow and will never see grief.’
8 ULB ਇਸ ਕਰਕੇ ਉਹ ਦੀਆਂ ਮਹਾਂਮਾਰੀਆਂ ਇੱਕੋ ਦਿਨ ਵਿੱਚ ਆ ਪੈਣਗੀਆਂ; ਮੌਤ, ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੂ ਪਰਮੇਸ਼ੁਰ ਜਿਹੜਾ ਉਹ ਦਾ ਨਿਆਂ ਕਰਦਾ ਹੈ! BSB BSB: Therefore her plagues will come in one day—death and grief and famine—and she will be consumed by fire, for mighty is the Lord God who judges her.”
9 ULB ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ, ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ। BSB BSB: Then the kings of the earth who committed sexual immorality and lived in luxury with her will weep and wail at the sight of the smoke rising from the fire that consumes her.
10 ULB ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਉਹ ਦੂਰ ਖੜ ਕੇ ਆਖਣਗੇ, ਹਾਏ, ਹਾਏ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ! BSB BSB: In fear of her torment, they will stand at a distance and cry out: “Woe, woe to the great city, the mighty city of Babylon! For in a single hour your judgment has come.”
11 ULB ਧਰਤੀ ਦੇ ਵਪਾਰੀ ਉਹ ਨੂੰ ਰੋਂਦੇ ਅਤੇ ਕੁਰਲਾਉਂਦੇ ਹਨ, ਕਿਉਂ ਜੋ ਹੁਣ ਉਨ੍ਹਾਂ ਦਾ ਮਾਲ ਕੋਈ ਨਹੀਂ ਲੈਂਦਾ। BSB BSB: And the merchants of the earth will weep and mourn over her, because there is no one left to buy their cargo—
12 ULB ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੋਤੀਆਂ, ਅਤੇ ਕਤਾਨ ਦਾ ਅਤੇ ਬੈਂਗਣੀ, ਰੇਸ਼ਮੀ ਅਤੇ ਲਾਲ ਰੰਗ ਦੇ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਗਮਰਮਰ ਦੀ ਹਰੇਕ ਵਸਤ BSB BSB: cargo of gold, silver, precious stones, and pearls; of fine linen, purple, silk, and scarlet; of all kinds of citron wood and every article of ivory, precious wood, bronze, iron, and marble;
13 ULB ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈਂਅ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ। BSB BSB: of cinnamon, spice, incense, myrrh, and frankincense; of wine, olive oil, fine flour, and wheat; of cattle, sheep, horses, and carriages; of bodies and souls of slaves.
14 ULB ਤੇਰੇ ਮਨਭਾਉਂਦੇ ਫਲ ਤੇਰੇ ਕੋਲੋਂ ਦੂਰ ਹੋ ਗਏ, ਸਾਰੀਆਂ ਕੀਮਤੀ ਅਤੇ ਭੜਕੀਲੀਆਂ ਵਸਤਾਂ ਤੇਰੇ ਕੋਲੋਂ ਜਾਂਦੀਆਂ ਰਹੀਆਂ, ਅਤੇ ਹੁਣ ਕਦੇ ਨਾ ਲੱਭਣਗੀਆਂ! BSB BSB: And they will say: “The fruit of your soul’s desire has departed from you; all your luxury and splendor have vanished, never to be seen again.”
15 ULB ਇਨ੍ਹਾਂ ਵਸਤਾਂ ਦੇ ਵਪਾਰੀ ਜਿਹੜੇ ਉਹ ਦੇ ਰਾਹੀਂ ਧਨਵਾਨ ਹੋਏ ਸਨ, ਉਹ ਦੇ ਦੁੱਖ ਤੋਂ ਡਰ ਦੇ ਮਾਰੇ ਦੂਰ ਖੜ੍ਹੇ ਹੋ ਜਾਣਗੇ ਅਤੇ ਰੋਂਦਿਆਂ ਕੁਰਲਾਉਂਦਿਆਂ ਆਖਣਗੇ, BSB BSB: The merchants who sold these things and gained their wealth from her will stand at a distance, in fear of her torment. They will weep and mourn,
16 ULB ਹਾਏ ਹਾਏ, ਇਸ ਵੱਡੀ ਨਗਰੀ ਨੂੰ! ਜਿਹੜੀ ਕਤਾਨ, ਬੈਂਗਣੀ ਅਤੇ ਲਾਲ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੋਤੀਆਂ ਦੇ ਨਾਲ ਸ਼ਿੰਗਾਰੀ ਹੋਈ ਸੀ, BSB BSB: saying: “Woe, woe to the great city, clothed in fine linen and purple and scarlet, adorned with gold and precious stones and pearls!
17 ULB ਕਿਉਂ ਜੋ ਐਨਾ ਸਾਰਾ ਧਨ ਇੱਕੋ ਘੰਟੇ ਵਿੱਚ ਬਰਬਾਦ ਹੋ ਗਿਆ ਹੈ!। ਹਰੇਕ ਮਲਾਹਾਂ ਦਾ ਸਿਰਕਰਦਾ ਅਤੇ ਹਰ ਕੋਈ ਜਿਹੜਾ ਜਹਾਜ਼ਾਂ ਵਿੱਚ ਕਿਧਰੇ ਫਿਰਦਾ ਹੈ ਅਤੇ ਮਲਾਹ ਅਤੇ ਸਮੁੰਦਰ ਉੱਤੇ ਜਿੰਨੇ ਰੋਜ਼ੀ ਰੋਟੀ ਕਮਾਉਂਦੇ ਹਨ, ਸੱਭੇ ਦੂਰ ਖੜ੍ਹੇ ਹੋਏ। BSB BSB: For in a single hour such fabulous wealth has been destroyed!” Every shipmaster, passenger, and sailor, and all who make their living from the sea, will stand at a distance
18 ULB ਅਤੇ ਉਹ ਦੇ ਸੜਨ ਦਾ ਧੂੰਆਂ ਵੇਖ ਕੇ ਚੀਕਾਂ ਮਾਰ ਉੱਠੇ ਅਤੇ ਬੋਲੇ ਭਈ ਕਿਹੜਾ ਇਸ ਵੱਡੀ ਨਗਰੀ ਦੇ ਵਰਗਾ ਹੈ? BSB BSB: and cry out at the sight of the smoke rising from the fire that consumes her. “What city was ever like this great city?” they will exclaim.
19 ULB ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾਈ ਅਤੇ ਰੋਂਦਿਆਂ ਕੁਰਲਾਉਂਦਿਆਂ ਚੀਕਾਂ ਮਾਰ-ਮਾਰ ਕੇ ਆਖਿਆ, ਹਾਏ ਹਾਏ ਇਸ ਵੱਡੀ ਨਗਰੀ ਨੂੰ! ਜਿੱਥੇ ਸਾਰੇ ਸਮੁੰਦਰੀ ਜਹਾਜ਼ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ! BSB BSB: Then they will throw dust on their heads as they weep and mourn and cry out: “Woe, woe to the great city, where all who had ships on the sea were enriched by her wealth! For in a single hour she has been destroyed.”
20 ULB ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ! BSB BSB: Rejoice over her, O heaven, and you saints and apostles and prophets, because God has pronounced for you His judgment against her.
21 ULB ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ! BSB BSB: Then a mighty angel picked up a stone the size of a great millstone and cast it into the sea, saying: “With such violence the great city of Babylon will be cast down, never to be seen again.
22 ULB ਰਬਾਬੀਆਂ, ਗਵੱਈਆਂ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰ੍ਹੀ ਫੂਕਣ ਵਾਲਿਆਂ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੇ ਨਾ ਲੱਭੇਗਾ। ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ, BSB BSB: And the sound of harpists and musicians, of flute players and trumpeters, will never ring out in you again. Nor will any craftsmen of any trade be found in you again, nor the sound of a millstone be heard in you again.
23 ULB ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ, BSB BSB: The light of a lamp will never shine in you again, and the voices of a bride and bridegroom will never call out in you again. For your merchants were the great ones of the earth, because all the nations were deceived by your sorcery.”
24 ULB ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ! BSB BSB: And there was found in her the blood of prophets and saints, and of all who had been slain on the earth.
Select verses for actions: Enter goes to them and Escape comes back.