1 ULB ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ। BSB BSB: Therefore I urge you, brothers, on account of God’s mercy, to offer your bodies as living sacrifices, holy and pleasing to God, which is your spiritual service of worship.
2 ULB ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ। BSB BSB: Do not be conformed to this world, but be transformed by the renewing of your mind. Then you will be able to test and approve what is the good, pleasing, and perfect will of God.
3 ULB ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ। BSB BSB: For by the grace given me I say to every one of you: Do not think of yourself more highly than you ought, but think of yourself with sober judgment, according to the measure of faith God has given you.
4 ULB ਜਿਵੇਂ ਇੱਕ ਸਰੀਰ ਵਿੱਚ ਬਹੁਤ ਸਾਰੇ ਅੰਗ ਹੁੰਦੇ ਹਨ, ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ। BSB BSB: Just as each of us has one body with many members, and not all members have the same function,
5 ULB ਉਸੇ ਤਰ੍ਹਾਂ ਅਸੀਂ ਵੀ ਜੋ ਬਹੁਤ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ। BSB BSB: so in Christ we who are many are one body, and each member belongs to one another.
6 ULB ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ-ਵੱਖ ਵਰਦਾਨ ਮਿਲੇ ਹਨ। ਫੇਰ ਜੇ ਕਿਸੇ ਨੂੰ ਭਵਿੱਖਬਾਣੀ ਦਾ ਵਰਦਾਨ ਮਿਲਿਆ ਹੋਵੇ ਤਾਂ ਉਹ ਆਪਣੇ ਵਿਸ਼ਵਾਸ ਦੇ ਅਨੁਸਾਰ ਭਵਿੱਖਬਾਣੀ ਕਰੇ। BSB BSB: We have different gifts according to the grace given us. If one’s gift is prophecy, let him use it in proportion to his faith;
7 ULB ਅਤੇ ਜੇ ਸੇਵਾ ਕਰਨ ਦਾ ਦਾਨ ਮਿਲਿਆ ਹੋਵੇ ਤਾਂ ਉਹ ਸੇਵਾ ਕਰਨ ਵਿੱਚ ਲੱਗਿਆ ਰਹੇ, ਜੇ ਸਿਖਾਉਣ ਵਾਲਾ ਹੋਵੇ ਤਾਂ ਸਿਖਾਉਣ ਦੇ ਕੰਮ ਵਿੱਚ ਲੱਗਿਆ ਰਹੇ। BSB BSB: if it is serving, let him serve; if it is teaching, let him teach;
8 ULB ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ, BSB BSB: if it is encouraging, let him encourage; if it is giving, let him give generously; if it is leading, let him lead with diligence; if it is showing mercy, let him do it cheerfully.
9 ULB ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ। BSB BSB: Love must be sincere. Detest what is evil; cling to what is good.
10 ULB ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ। BSB BSB: Be devoted to one another in brotherly love. Outdo yourselves in honoring one another.
11 ULB ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ। BSB BSB: Do not let your zeal subside; keep your spiritual fervor, serving the Lord.
12 ULB ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ। BSB BSB: Be joyful in hope, patient in affliction, persistent in prayer.
13 ULB ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ। BSB BSB: Share with the saints who are in need. Practice hospitality.
15 ULB ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਦੇ ਨਾਲ ਰੋਵੋ। BSB BSB: Rejoice with those who rejoice; weep with those who weep.
16 ULB ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ। BSB BSB: Live in harmony with one another. Do not be proud, but associate with the lowly. Do not be conceited.
18 ULB ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ ਰੱਖੋ। BSB BSB: If it is possible on your part, live at peace with everyone.
20 ULB ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖਿਲਾਓ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ। BSB BSB: On the contrary, “If your enemy is hungry, feed him; if he is thirsty, give him a drink. For in so doing, you will heap burning coals on his head.”
21 ULB ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ। BSB BSB: Do not be overcome by evil, but overcome evil with good.
Select verses for actions: Enter goes to them and Escape comes back.