1 ULB ਤਦ ਬੋਅਜ਼ ਨਗਰ ਦੇ ਫਾਟਕ ਦੇ ਕੋਲ ਗਿਆ ਅਤੇ ਉੱਥੇ ਜਾ ਕੇ ਬੈਠਿਆ ਤਾਂ ਵੇਖੋ, ਉਹ ਛੁਡਾਉਣ ਵਾਲਾ ਜਿਸ ਦੀ ਗੱਲ ਬੋਅਜ਼ ਨੇ ਕੀਤੀ ਸੀ, ਕੋਲੋਂ ਲੰਘ ਰਿਹਾ ਸੀ। ਤਦ ਬੋਅਜ਼ ਨੇ ਕਿਹਾ, "ਹੇ ਮਿੱਤਰ! ਇੱਥੇ ਆ ਅਤੇ ਇੱਕ ਪਾਸੇ ਬੈਠ", ਤਾਂ ਉਹ ਮੁੜ ਕੇ ਇੱਕ ਪਾਸੇ ਆ ਕੇ ਬੈਠ ਗਿਆ। BSB BSB: Meanwhile, Boaz went to the gate and sat down there. Soon the kinsman-redeemer of whom he had spoken came along, and Boaz said, “Come over here, my friend, and sit down.” So he went over and sat down.
2 ULB ਤਦ ਬੋਅਜ਼ ਨੇ ਨਗਰ ਦੇ ਦਸ ਬਜ਼ੁਰਗਾਂ ਨੂੰ ਸੱਦਿਆ ਅਤੇ ਕਿਹਾ, ਇੱਥੇ ਬੈਠੋ, ਤਾਂ ਉਹ ਬੈਠ ਗਏ। BSB BSB: Then Boaz took ten of the elders of the city and said, “Sit here,” and they did so.
3 ULB ਤਦ ਉਹ ਨੇ ਉਸ ਛੁਡਾਉਣ ਵਾਲੇ ਨੂੰ ਕਿਹਾ, "ਨਾਓਮੀ ਜਿਹੜੀ ਮੋਆਬ ਦੇ ਦੇਸ ਤੋਂ ਮੁੜ ਆਈ ਹੈ, ਉਹ ਜ਼ਮੀਨ ਦਾ ਇੱਕ ਹਿੱਸਾ ਵੇਚਣਾ ਚਾਹੁੰਦੀ ਹੈ ਜੋ ਸਾਡੇ ਭਰਾ ਅਲੀਮਲਕ ਦਾ ਸੀ। BSB BSB: And he said to the kinsman-redeemer, “Naomi, who has returned from the land of Moab, is selling the piece of land that belonged to our brother Elimelech.
4 ULB ਇਸ ਲਈ ਮੈਂ ਸੋਚਿਆ ਕਿ ਤੇਰੇ ਕੰਨ ਵਿੱਚ ਇਹ ਗੱਲ ਪਾਵਾਂ, ਤਾਂ ਜੋ ਤੂੰ ਹੁਣ ਇਨ੍ਹਾਂ ਲੋਕਾਂ ਦੇ ਸਾਹਮਣੇ ਜੋ ਬੈਠੇ ਹਨ ਅਤੇ ਮੇਰੇ ਕੁਲ ਦੇ ਬਜ਼ੁਰਗਾਂ ਦੇ ਸਾਹਮਣੇ ਉਹ ਨੂੰ ਖਰੀਦ ਲੈ ਅਤੇ ਜੇ ਤੂੰ ਉਹ ਨੂੰ ਛੁਡਾਉਣਾ ਹੈ ਤਾਂ ਛੁਡਾ ਲੈ, ਅਤੇ ਜੇ ਤੂੰ ਨਾ ਛੁਡਾਉਣਾ ਚਾਹੇਂ ਤਾਂ ਮੈਨੂੰ ਦੱਸ ਦੇ, ਤਾਂ ਜੋ ਮੈਨੂੰ ਵੀ ਖ਼ਬਰ ਹੋਵੇ, ਕਿਉਂਕਿ ਤੇਰੇ ਬਿਨ੍ਹਾਂ ਹੋਰ ਕੋਈ ਨਹੀਂ ਛੁਡਾ ਸਕਦਾ ਅਤੇ ਤੇਰੇ ਬਾਅਦ ਮੈਂ ਹਾਂ।" ਉਸ ਨੇ ਕਿਹਾ, "ਮੈਂ ਛੁਡਾਵਾਂਗਾ।" BSB BSB: I thought I should inform you that you may buy it back in the presence of those seated here and in the presence of the elders of my people. If you want to redeem it, do so. But if you will not redeem it, tell me so I may know, because there is no one but you to redeem it, and I am next after you.” “I will redeem it,” he replied.
5 ULB ਤਦ ਬੋਅਜ਼ ਨੇ ਕਿਹਾ, "ਜਿਸ ਦਿਨ ਤੂੰ ਉਹ ਜ਼ਮੀਨ ਨਾਓਮੀ ਦੇ ਹੱਥੋਂ ਖ਼ਰੀਦ ਲਵੇਂ ਤਾਂ ਉਸੇ ਦਿਨ ਤੈਨੂੰ ਉਸ ਮਰੇ ਹੋਏ ਦੀ ਵਿਧਵਾ ਮੋਆਬਣ ਰੂਥ ਤੋਂ ਵੀ ਮੁੱਲ ਲੈਣੀ ਪਵੇਗੀ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ।" BSB BSB: Then Boaz said, “On the day you buy the land from Naomi and also from Ruth the Moabitess, you must also acquire the widow of the deceased in order to raise up the name of the deceased on his inheritance.”
6 ULB ਤਦ ਉਸ ਛੁਡਾਉਣ ਵਾਲੇ ਨੇ ਕਿਹਾ, "ਫਿਰ ਤਾਂ ਮੈਂ ਉਸ ਨੂੰ ਨਹੀਂ ਛੁਡਾ ਸਕਦਾ, ਅਜਿਹਾ ਨਾ ਹੋਵੇ ਕਿ ਮੈਂ ਆਪਣੀ ਜਾਇਦਾਦ ਵਿਗਾੜ ਬੈਠਾਂ। ਇਸ ਲਈ ਮੇਰੇ ਛੁਡਾਉਣ ਦਾ ਹੱਕ ਤੂੰ ਹੀ ਲੈ ਲੈ, ਕਿਉਂਕਿ ਮੈਂ ਉਸ ਨੂੰ ਨਹੀਂ ਛੁਡਾ ਸਕਦਾ।" BSB BSB: The kinsman-redeemer replied, “I cannot redeem it myself, or I would jeopardize my own inheritance. Take my right of redemption, because I cannot redeem it.”
7 ULB ਪਹਿਲੇ ਸਮੇਂ ਇਸਰਾਏਲ ਵਿੱਚ ਛੁਡਾਉਣ ਅਤੇ ਵਟਾਉਣ ਦੇ ਵੇਲੇ ਸਾਰੀਆਂ ਗੱਲਾਂ ਨੂੰ ਪੱਕਾ ਕਰਨ ਦੀ ਇਹ ਰੀਤ ਹੁੰਦੀ ਸੀ ਕਿ ਇੱਕ ਜਣਾ ਆਪਣੀ ਜੁੱਤੀ ਲਾਹ ਕੇ ਆਪਣੀ ਗੁਆਂਢੀ ਨੂੰ ਦੇ ਦਿੰਦਾ ਸੀ, ਇਸਰਾਏਲ ਵਿੱਚ ਸਬੂਤ ਦੇਣ ਦੀ ਇਹੋ ਰੀਤ ਸੀ। BSB BSB: Now in former times in Israel, concerning the redemption or exchange of property, to make any matter legally binding a man would remove his sandal and give it to the other party, and this was a confirmation in Israel.
8 ULB ਤਦ ਉਸ ਛੁਡਾਉਣ ਵਾਲੇ ਨੇ ਬੋਅਜ਼ ਨੂੰ ਕਿਹਾ, "ਤੂੰ ਹੀ ਉਹ ਨੂੰ ਖਰੀਦ ਲੈ ਅਤੇ ਉਸ ਨੇ ਆਪਣੀ ਜੁੱਤੀ ਲਾਹ ਦਿੱਤੀ।" BSB BSB: So the kinsman-redeemer removed his sandal and said to Boaz, “Buy it for yourself.”
9 ULB ਤਦ ਬੋਅਜ਼ ਨੇ ਸਾਰੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਕਿਹਾ, "ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋਏ ਹੋ ਕਿ ਮੈਂ ਅਲੀਮਲਕ ਅਤੇ ਕਿਲਓਨ ਅਤੇ ਮਹਿਲੋਨ ਦਾ ਸਭ ਕੁਝ ਨਾਓਮੀ ਦੇ ਹੱਥੋਂ ਖਰੀਦ ਲਿਆ ਹੈ। BSB BSB: At this, Boaz said to the elders and all the people, “You are witnesses today that I am buying from Naomi all that belonged to Elimelech, Chilion, and Mahlon.
10 ULB ਨਾਲੇ ਮੈਂ ਮਹਿਲੋਨ ਦੀ ਵਿਧਵਾ, ਮੋਆਬਣ ਰੂਥ ਨੂੰ ਵੀ ਮੁੱਲ ਲੈ ਲਿਆ ਕਿ ਉਹ ਮੇਰੀ ਪਤਨੀ ਬਣੇ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਮਰੇ ਹੋਏ ਦਾ ਨਾਮ ਉਸ ਦੇ ਭਰਾਵਾਂ ਅਤੇ ਉਸ ਦੇ ਸਥਾਨ ਤੇ ਫਾਟਕਾਂ ਤੋਂ ਮਿੱਟ ਜਾਵੇ। ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋ।" BSB BSB: Moreover, I have acquired Ruth the Moabitess, Mahlon’s widow, as my wife, to raise up the name of the deceased through his inheritance, so that his name will not disappear from among his brothers or from the gate of his home. You are witnesses today.”
11 ULB ਤਦ ਸਾਰਿਆਂ ਲੋਕਾਂ ਨੇ ਜੋ ਫਾਟਕ ਉੱਤੇ ਸਨ ਅਤੇ ਉਨ੍ਹਾਂ ਬਜ਼ੁਰਗਾਂ ਨੇ ਕਿਹਾ, "ਅਸੀਂ ਗਵਾਹ ਹਾਂ। ਯਹੋਵਾਹ ਇਸ ਇਸਤਰੀ ਨੂੰ ਜੋ ਤੇਰੇ ਘਰ ਵਿੱਚ ਆਈ ਹੈ, ਰਾਖੇਲ ਅਤੇ ਲਿਆਹ ਵਰਗੀ ਕਰੇ, ਜਿਨ੍ਹਾਂ ਦੋਹਾਂ ਨੇ ਇਸਰਾਏਲ ਦਾ ਘਰ ਬਣਾਇਆ। ਤੂੰ ਇਫ਼ਰਾਥਾਹ ਵਿੱਚ ਵੀਰਤਾ ਕਰੇਂ ਅਤੇ ਬੈਤਹਲਮ ਵਿੱਚ ਤੇਰਾ ਨਾਮ ਉੱਚਾ ਹੋਵੇ। BSB BSB: “We are witnesses,” said the elders and all the people at the gate. “May the LORD make the woman entering your home like Rachel and Leah, who together built up the house of Israel. May you be prosperous in Ephrathah and famous in Bethlehem.
12 ULB ਤੇਰਾ ਟੱਬਰ, ਜੋ ਯਹੋਵਾਹ ਤੈਨੂੰ ਇਸ ਇਸਤਰੀ ਦੇ ਦੁਆਰਾ ਦੇਵੇਗਾ ਫ਼ਾਰਸ ਦੇ ਟੱਬਰ ਵਰਗਾ ਹੋਵੇ, ਜਿਸ ਨੂੰ ਤਾਮਾਰ ਯਹੂਦਾਹ ਦੇ ਲਈ ਜਣੀ।" BSB BSB: And may your house become like the house of Perez, whom Tamar bore to Judah, because of the offspring the LORD will give you by this young woman.”
14 ULB ਤਦ ਇਸਤਰੀਆਂ ਨੇ ਨਾਓਮੀ ਨੂੰ ਕਿਹਾ, "ਮੁਬਾਰਕ ਹੈ ਯਹੋਵਾਹ, ਜਿਸ ਨੇ ਅੱਜ ਦੇ ਦਿਨ ਤੈਨੂੰ ਛੁਡਾਉਣ ਵਾਲੇ ਤੋਂ ਬਿਨ੍ਹਾਂ ਨਾ ਛੱਡਿਆ, ਜੋ ਉਸਦਾ ਨਾਮ ਇਸਰਾਏਲ ਵਿੱਚ ਉੱਚਾ ਹੋਵੇ, BSB BSB: Then the women said to Naomi, “Blessed be the LORD, who has not left you this day without a kinsman-redeemer. May his name become famous in Israel.
15 ULB ਅਤੇ ਇਹ ਤੇਰੇ ਪ੍ਰਾਣਾਂ ਨੂੰ ਨਰੋਇਆ ਕਰੇਗਾ ਅਤੇ ਤੇਰਾ ਬੁਢਾਪੇ ਦਾ ਪਾਲਣਹਾਰਾ ਹੋਵੇਗਾ, ਕਿਉਂਕਿ ਤੇਰੀ ਨੂੰਹ ਜੋ ਤੈਨੂੰ ਪ੍ਰੇਮ ਕਰਦੀ ਹੈ, ਤੇਰੇ ਲਈ ਸੱਤਾ ਪੁੱਤਰਾਂ ਨਾਲੋਂ ਚੰਗੀ ਹੈ, ਉਸ ਨੇ ਇਸ ਨੂੰ ਜਨਮ ਦਿੱਤਾ ਹੈ।" BSB BSB: He will renew your life and sustain you in your old age. For your daughter-in-law, who loves you and is better to you than seven sons, has given him birth.”
16 ULB ਤਦ ਨਾਓਮੀ ਨੇ ਉਸ ਬੱਚੇ ਨੂੰ ਚੁੱਕ ਕੇ ਆਪਣੀ ਗੋਦ ਵਿੱਚ ਲੈ ਲਿਆ ਅਤੇ ਉਹ ਦੀ ਦਾਈ ਬਣੀ। BSB BSB: And Naomi took the child, placed him on her lap, and became a nurse to him.
17 ULB ਤਦ ਉਸ ਦੀਆਂ ਗੁਆਂਢਣਾਂ ਨੇ ਇਹ ਕਹਿ ਕੇ ਕਿ "ਨਾਓਮੀ ਦੇ ਲਈ ਪੁੱਤਰ ਜੰਮਿਆ ਹੈ" ਉਸ ਦਾ ਨਾਮ ਓਬੇਦ ਰੱਖਿਆ। ਉਹ ਯੱਸੀ ਦਾ ਪਿਤਾ ਸੀ ਅਤੇ ਦਾਊਦ ਦਾ ਦਾਦਾ ਸੀ। BSB BSB: The neighbor women said, “A son has been born to Naomi,” and they named him Obed. He became the father of Jesse, the father of David.
18 ULB ਫ਼ਾਰਸ ਦੀ ਕੁਲਪੱਤ੍ਰੀ ਇਹ ਹੈ, ਫ਼ਾਰਸ ਤੋਂ ਹਸਰੋਨ ਜੰਮਿਆ, BSB BSB: Now these are the generations of Perez: Perez was the father of Hezron,
19 ULB ਹਸਰੋਨ ਤੋਂ ਰਾਮ ਜੰਮਿਆ, ਰਾਮ ਤੋਂ ਅਮੀਨਾਦਾਬ ਜੰਮਿਆ BSB BSB: Hezron was the father of Ram, Ram was the father of Amminadab,
20 ULB ਅਤੇ ਅਮੀਨਾਦਾਬ ਤੋਂ ਨਹਿਸ਼ੋਨ ਜੰਮਿਆ, ਨਹਿਸ਼ੋਨ ਤੋਂ ਸਲਮੋਨ ਜੰਮਿਆ BSB BSB: Amminadab was the father of Nahshon, Nahshon was the father of Salmon,
21 ULB ਅਤੇ ਸਲਮੋਨ ਤੋਂ ਬੋਅਜ਼ ਜੰਮਿਆ, ਬੋਅਜ਼ ਤੋਂ ਓਬੇਦ ਜੰਮਿਆ BSB BSB: Salmon was the father of Boaz, Boaz was the father of Obed,
22 ULB ਅਤੇ ਓਬੇਦ ਤੋਂ ਯੱਸੀ ਜੰਮਿਆ, ਯੱਸੀ ਤੋਂ ਦਾਊਦ ਜੰਮਿਆ। BSB BSB: Obed was the father of Jesse, and Jesse was the father of David.
Select verses for actions: Enter goes to them and Escape comes back.