1 ULB ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ। ਸਾਥੀਓ, ਖਾਓ! ਪਿਆਰਿਓ, ਪੀਓ, ਰੱਜ ਕੇ ਪੀਓ! BSB BSB: I have come to my garden, my sister, my bride; I have gathered my myrrh with my spice. I have eaten my honeycomb with my honey; I have drunk my wine with my milk. Eat, O friends, and drink; drink freely, O beloved.
2 ULB ਮੈਂ ਸੁੱਤੀ ਹੋਈ ਸੀ ਪਰ ਮੇਰਾ ਮਨ ਜਾਗਦਾ ਸੀ, ਇਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, "ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਬੂਹਾ ਖੋਲ੍ਹ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ ਭਿੱਜੀਆਂ ਹੋਈਆਂ ਹਨ। BSB BSB: I sleep, but my heart is awake. A sound! My beloved is knocking: “Open to me, my sister, my darling, my dove, my flawless one. My head is drenched with dew, my hair with the dampness of the night.”
3 ULB ਮੈਂ ਆਪਣਾ ਕੁੜਤਾ ਲਾਹ ਚੁੱਕੀ ਹਾਂ, ਮੈਂ ਉਹ ਨੂੰ ਕਿਵੇਂ ਪਾਵਾਂ? ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂ? BSB BSB: I have taken off my robe—must I put it back on? I have washed my feet—must I soil them again?
4 ULB ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ! BSB BSB: My beloved put his hand to the latch; my heart pounded for him.
5 ULB ਮੈਂ ਉੱਠੀ ਕਿ ਆਪਣੇ ਬਾਲਮ ਲਈ ਦਰਵਾਜ਼ਾ ਖੋਲ੍ਹਾਂ, ਮੇਰੇ ਹੱਥਾਂ ਤੋਂ ਗੰਧਰਸ ਅਤੇ ਮੇਰੀਆਂ ਉਂਗਲੀਆਂ ਤੋਂ ਵੀ ਪਤਲਾ ਗੰਧਰਸ ਬੂਹੇ ਦੇ ਕੁੰਡੇ ਉੱਤੇ ਚੋ ਪਿਆ। BSB BSB: I rose up to open for my beloved. My hands dripped with myrrh, my fingers with flowing myrrh on the handles of the bolt.
6 ULB ਮੈਂ ਆਪਣੇ ਬਾਲਮ ਲਈ ਖੋਲ੍ਹਿਆ ਪਰ ਮੇਰਾ ਬਾਲਮ ਮੁੜ ਕੇ ਚਲਾ ਗਿਆ ਸੀ, ਮੇਰਾ ਦਿਲ ਘਬਰਾ ਗਿਆ ਜਦ ਉਹ ਬੋਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ, ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ। BSB BSB: I opened for my beloved, but he had turned and gone. My heart sank at his departure. I sought him but did not find him. I called, but he did not answer.
7 ULB ਪਹਿਰੇਦਾਰ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, ਉਨ੍ਹਾਂ ਨੇ ਮੈਨੂੰ ਮਾਰਿਆ ਤੇ ਜ਼ਖ਼ਮੀ ਕਰ ਸੁੱਟਿਆ, ਸ਼ਹਿਰ ਪਨਾਹ ਦੇ ਪਹਿਰੇਦਾਰਾਂ ਨੇ ਮੇਰੀ ਚਾਦਰ ਮੇਰੇ ਉੱਤੋਂ ਲਾਹ ਲਈ। BSB BSB: I encountered the watchmen on their rounds of the city. They beat me and bruised me; they took away my cloak, those guardians of the walls.
8 ULB ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਤਾਂ ਉਸ ਨੂੰ ਦੱਸਣਾ ਕਿ ਮੈ ਪ੍ਰੀਤ ਦੀ ਰੋਗਣ ਹਾਂ। BSB BSB: O daughters of Jerusalem, I adjure you, if you find my beloved, tell him I am sick with love.
9 ULB ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਅਜਿਹੀ ਸਹੁੰ ਚੁਕਾਉਂਦੀ ਹੈਂ! BSB BSB: How is your beloved better than others, O most beautiful among women? How is your beloved better than another, that you charge us so?
10 ULB ਮੇਰਾ ਬਾਲਮ ਗੋਰਾ ਤੇ ਲਾਲ ਹੈ, ਉਹ ਦਸ ਹਜ਼ਾਰਾਂ ਵਿੱਚੋਂ ਉੱਤਮ ਹੈ! BSB BSB: My beloved is dazzling and ruddy, outstanding among ten thousand.
11 ULB ਉਸ ਦਾ ਸਿਰ ਕੁੰਦਨ ਸੋਨਾ ਹੈ, ਉਸ ਦੇ ਵਾਲ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ। BSB BSB: His head is purest gold; his hair is wavy and black as a raven.
12 ULB ਉਸ ਦੀਆਂ ਅੱਖਾਂ ਪਾਣੀ ਦੀਆਂ ਨਦੀਆਂ ਉੱਤੇ ਕਬੂਤਰਾਂ ਵਾਂਗੂੰ ਹਨ, ਜਿਹੜੇ ਦੁੱਧ ਨਾਲ ਨਹਾ ਕੇ ਆਪਣੇ ਝੁੰਡ ਦੇ ਨਾਲ ਕਤਾਰ ਵਿੱਚ ਬੈਠੇ ਹਨ। BSB BSB: His eyes are like doves beside the streams of water, bathed in milk and mounted like jewels.
13 ULB ਉਸ ਦੀਆਂ ਗੱਲਾਂ ਬਲਸਾਨ ਦੀਆਂ ਕਿਆਰੀਆਂ, ਅਤੇ ਸੁਗੰਧ ਦੀਆਂ ਬੁਰਜੀਆਂ ਵਾਂਗੂੰ ਹਨ, ਉਸ ਦੇ ਬੁੱਲ ਸੋਸਨ ਹਨ, ਜਿਨ੍ਹਾਂ ਤੋਂ ਤਰਲ ਗੰਧਰਸ ਚੋਂਦਾ ਹੈ। BSB BSB: His cheeks are like beds of spice, towers of perfume. His lips are like lilies, dripping with flowing myrrh.
14 ULB ਉਸ ਦੇ ਹੱਥ ਸੋਨੇ ਦੀਆਂ ਛੜਾਂ ਵਰਗੇ ਹਨ ਜਿਨ੍ਹਾਂ ਦੇ ਉੱਤੇ ਪੁਖਰਾਜ ਜੜੇ ਹੋਣ। ਉਸ ਦਾ ਸਰੀਰ ਹਾਥੀ ਦੇ ਦੰਦ ਦੀ ਬਣਤ ਦਾ ਹੈ, ਜਿਸ ਦੇ ਉੱਤੇ ਨੀਲਮ ਦੀ ਸਜਾਵਟ ਹੈ। BSB BSB: His arms are rods of gold set with beryl. His body is polished ivory bedecked with sapphires.
15 ULB ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ, ਜਿਹੜੀਆਂ ਕੁੰਦਨ ਸੋਨੇ ਦੇ ਤਲ ਉੱਤੇ ਰੱਖੀਆਂ ਹੋਈਆਂ ਹਨ। ਉਹ ਵੇਖਣ ਵਿੱਚ ਲਬਾਨੋਨ ਵਰਗਾ, ਅਤੇ ਦਿਆਰ ਵਾਂਗੂੰ ਉੱਤਮ ਹੈ। BSB BSB: His legs are pillars of marble set on bases of pure gold. His appearance is like Lebanon, as majestic as the cedars.
Select verses for actions: Enter goes to them and Escape comes back.