1 ULB ਉਹ ਦੂਤ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਫੇਰ ਮੁੜਿਆ ਅਤੇ ਉਹ ਨੇ ਮੈਨੂੰ ਉਸ ਮਨੁੱਖ ਵਾਂਗੂੰ ਜਗਾਇਆ ਜਿਹੜਾ ਆਪਣੀ ਨੀਂਦ ਤੋਂ ਜਾਗਦਾ ਹੈ। BSB BSB: Then the angel who was speaking with me returned and woke me, as a man is awakened from his sleep.
2 ULB ਉਸ ਮੈਨੂੰ ਕਿਹਾ, ਤੂੰ ਕੀ ਦੇਖਦਾ ਹੈਂ? ਮੈਂ ਕਿਹਾ, ਮੈਂ ਦੇਖਿਆ ਤਾਂ ਵੇਖੋ, ਇੱਕ ਸ਼ਮਾਦਾਨ ਸੰਪੂਰਣ ਸੋਨੇ ਦਾ ਸੀ, ਉਹ ਦੇ ਸਿਰ ਉੱਤੇ ਇੱਕ ਕਟੋਰਾ ਸੀ, ਉਸ ਉੱਤੇ ਸੱਤ ਦੀਵੇ ਸਨ ਅਤੇ ਉਹਨਾਂ ਦੀਵਿਆਂ ਲਈ ਸੱਤ-ਸੱਤ ਨਾਲੀਆਂ ਸਨ, ਜਿਹੜੀਆਂ ਉਸ ਦੇ ਸਿਰ ਉੱਤੇ ਸਨ। BSB BSB: “What do you see?” he asked. “I see a solid gold lampstand,” I replied, “with a bowl at the top and seven lamps on it, with seven spouts to the lamps.
3 ULB ਉਸ ਦੇ ਕੋਲ ਜ਼ੈਤੂਨ ਦੇ ਦੋ ਦਰੱਖਤ ਸ਼ਮਾਦਾਨ ਦੇ ਸੱਜੇ ਅਤੇ ਖੱਬੇ ਪਾਸੇ ਸਨ। BSB BSB: There are also two olive trees beside it, one on the right side of the bowl and the other on its left.”
4 ULB ਫੇਰ ਮੈਂ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਕਿ ਹੇ ਮਾਲਕ, ਇਹ ਕੀ ਹਨ? BSB BSB: “What are these, my lord?” I asked the angel who was speaking with me.
5 ULB ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਕੀ ਤੂੰ ਨਹੀਂ ਜਾਣਦਾ ਕਿ ਇਹ ਕੀ ਹਨ? ਮੈਂ ਕਿਹਾ, ਨਹੀਂ, ਮੇਰੇ ਪ੍ਰਭੂ। BSB BSB: “Do you not know what they are?” replied the angel. “No, my lord,” I answered.
6 ULB ਉਸ ਫੇਰ ਮੈਨੂੰ ਕਿਹਾ ਕਿ ਇਹ ਜ਼ਰੁੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ, ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫ਼ਰਮਾਨ ਹੈ। BSB BSB: So he said to me, “This is the word of the LORD to Zerubbabel: Not by might nor by power, but by My Spirit, says the LORD of Hosts.
7 ULB ਹੇ ਵੱਡੇ ਪਹਾੜ, ਤੂੰ ਕੀ ਹੈਂ? ਤੂੰ ਜ਼ਰੁੱਬਾਬਲ ਦੇ ਅੱਗੇ ਮਦਾਨ ਹੋ ਜਾਵੇਂਗਾ ਅਤੇ ਉਹ ਚੋਟੀ ਦਾ ਪੱਥਰ ਪੁਕਾਰਦੇ ਹੋਏ ਬਾਹਰ ਲੈ ਆਵੇਗਾ ਕਿ ਇਹ ਦੇ ਲਈ ਕਿਰਪਾ ਹੋਵੇ, ਕਿਰਪਾ!। BSB BSB: What are you, O great mountain? Before Zerubbabel you will become a plain. Then he will bring forth the capstone accompanied by shouts of ‘Grace, grace to it!’”
8 ULB ਤਾਂ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ BSB BSB: Then the word of the LORD came to me, saying,
9 ULB ਜ਼ਰੁੱਬਾਬਲ ਦੇ ਹੱਥਾਂ ਨੇ ਇਸ ਭਵਨ ਦੀ ਨੀਂਹ ਰੱਖੀ ਅਤੇ ਉਸੇ ਦੇ ਹੱਥ ਇਸ ਨੂੰ ਪੂਰਾ ਵੀ ਕਰਨਗੇ, ਤਦ ਤੂੰ ਜਾਣੇਗਾ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। BSB BSB: “The hands of Zerubbabel have laid the foundation of this house, and his hands will complete it. Then you will know that the LORD of Hosts has sent me to you.
10 ULB ਉਹ ਕੌਣ ਹੈ ਜਿਸ ਨੇ ਛੋਟੀਆਂ ਗੱਲਾਂ ਦੇ ਦਿਨ ਦੀ ਨਿਰਾਦਰੀ ਕੀਤੀ ਹੋਵੇ? ਉਹ ਅਨੰਦ ਹੋਣਗੇ ਅਤੇ ਜ਼ਰੁੱਬਾਬਲ ਦੇ ਹੱਥ ਵਿੱਚ ਸਾਹਲ ਨੂੰ ਵੇਖਣਗੇ, ਇਹ ਯਹੋਵਾਹ ਦੀਆਂ ਸੱਤ ਅੱਖਾਂ ਹਨ, ਜਿਹੜੀਆਂ ਸਾਰੀ ਧਰਤੀ ਵਿੱਚ ਨੱਠੀਆਂ ਫਿਰਦੀਆਂ ਹਨ। BSB BSB: For who has despised the day of small things? But these seven eyes of the LORD, which scan the whole earth, will rejoice when they see the plumb line in the hand of Zerubbabel.”
11 ULB ਤਦ ਮੈਂ ਉਸ ਨੂੰ ਕਿਹਾ ਕਿ ਇਹ ਦੋ ਜ਼ੈਤੂਨ ਦੇ ਦਰੱਖਤ ਜਿਹੜੇ ਸ਼ਮਾਦਾਨ ਦੇ ਸੱਜੇ ਅਤੇ ਖੱਬੇ ਪਾਸੇ ਉੱਤੇ ਹਨ ਕੀ ਹਨ? BSB BSB: Then I asked the angel, “What are the two olive trees on the right and left of the lampstand?”
12 ULB ਫੇਰ ਦੂਜੀ ਵਾਰ ਮੈਂ ਉਸ ਨੂੰ ਕਿਹਾ ਕਿ ਜ਼ੈਤੂਨ ਦੀਆਂ ਇਹ ਦੋ ਟਹਿਣੀਆਂ ਕੀ ਹਨ, ਜਿਹੜੀਆਂ ਸੋਨੇ ਦੀਆਂ ਦੋਹਾਂ ਨਾਲੀਆਂ ਦੇ ਬਰਾਬਰ ਤੇ ਹਨ ਜਿਨ੍ਹਾਂ ਦੇ ਰਾਹੀਂ ਸੁਨਹਿਲਾ ਤੇਲ ਨਿੱਕਲਦਾ ਹੈ? BSB BSB: And I questioned him further, “What are the two olive branches beside the two gold pipes from which the golden oil pours?”
13 ULB ਉਸ ਮੈਨੂੰ ਕਿਹਾ, ਕੀ ਤੂੰ ਨਹੀਂ ਜਾਣਦਾ ਕਿ ਇਹ ਕੀ ਹਨ? ਮੈਂ ਕਿਹਾ, ਹੇ ਮੇਰੇ ਪ੍ਰਭੂ, ਨਹੀਂ BSB BSB: “Do you not know what these are?” he inquired. “No, my lord,” I replied.
14 ULB ਉਸ ਕਿਹਾ, ਇਹ ਤੇਲ ਨਾਲ ਮਸਹ ਹੋਏ ਦੋ ਪੁਰਖ ਹਨ, ਜੋ ਸਾਰੀ ਧਰਤੀ ਦੇ ਮਾਲਕ ਦੇ ਹਜ਼ੂਰ ਖੜੇ ਰਹਿੰਦੇ ਹਨ। BSB BSB: So he said, “These are the two anointed ones who are standing beside the Lord of all the earth.”