1 ULB ਮੈਂ ਫਿਰ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਦੋ ਪਹਾੜਾਂ ਦੇ ਵਿਚੋਂ ਚਾਰ ਰਥ ਬਾਹਰ ਨੂੰ ਨਿੱਕਲ ਰਹੇ ਸਨ ਅਤੇ ਉਹ ਪਹਾੜ ਪਿੱਤਲ ਦੇ ਪਹਾੜ ਸਨ। BSB BSB: And again I lifted up my eyes and saw four chariots coming out from between two mountains—mountains of bronze.
2 ULB ਪਹਿਲੇ ਰਥ ਦੇ ਘੋੜੇ ਲਾਲ, ਦੂਜੇ ਰਥ ਦੇ ਘੋੜੇ ਕਾਲੇ, BSB BSB: The first chariot had red horses, the second black horses,
3 ULB ਤੀਜੇ ਰਥ ਦੇ ਘੋੜੇ ਚਿੱਟੇ ਅਤੇ ਚੌਥੇ ਰਥ ਦੇ ਘੋੜੇ ਡੱਬੇ ਅਤੇ ਤੇਜ ਸਨ। BSB BSB: the third white horses, and the fourth dappled horses—all of them strong.
4 ULB ਫੇਰ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ, ਉੱਤਰ ਦੇ ਕੇ ਕਿਹਾ ਕਿ ਹੇ ਮੇਰੇ ਪ੍ਰਭੂ, ਇਹ ਕੀ ਹਨ? BSB BSB: So I inquired of the angel who was speaking with me, “What are these, my lord?”
5 ULB ਤਾਂ ਉਸ ਦੂਤ ਨੇ ਉੱਤਰ ਦੇ ਕੇ ਮੈਨੂੰ ਕਿਹਾ ਕਿ ਇਹ ਅਕਾਸ਼ ਦੀਆਂ ਚਾਰ ਹਵਾਵਾਂ ਹਨ ਜੋ ਨਿੱਕਲਦੀਆਂ ਹਨ, ਜਦ ਉਹ ਸਾਰੀ ਧਰਤੀ ਦੇ ਪ੍ਰਭੂ ਦੇ ਹਜ਼ੂਰ ਖੜੀਆਂ ਹੋਣ। BSB BSB: And the angel told me, “These are the four spirits of heaven, going forth from their station before the Lord of all the earth.
6 ULB ਜਿਹ ਦੇ ਵਿੱਚ ਕਾਲੇ ਘੋੜੇ ਹਨ ਉਹ ਉੱਤਰ ਦੇਸ ਨੂੰ ਨਿੱਕਲ ਕੇ ਜਾਂਦਾ ਹੈ, ਚਿੱਟੇ ਘੋੜਿਆਂ ਵਾਲਾ ਉਹ ਦੇ ਪਿੱਛੇ ਨਿੱਕਲ ਕੇ ਜਾਂਦਾ ਹੈ ਅਤੇ ਡੱਬੇ ਘੋੜਿਆਂ ਵਾਲਾ ਦੱਖਣ ਦੇਸ ਨੂੰ ਨਿੱਕਲ ਕੇ ਜਾਂਦਾ ਹੈ। BSB BSB: The one with the black horses is going toward the land of the north, the one with the white horses toward the west, and the one with the dappled horses toward the south.”
7 ULB ਜਦ ਇਹ ਤੇਜ ਘੋੜੇ ਨਿੱਕਲੇ, ਤਾਂ ਉਹਨਾਂ ਨੇ ਧਰਤੀ ਉੱਤੇ ਘੁੰਮਣ ਦੇ ਲਈ ਜਾਣਾ ਚਾਹਿਆ। ਉਸ ਨੇ ਕਿਹਾ, ਚੱਲੋ ਅਤੇ ਧਰਤੀ ਵਿੱਚ ਘੁੰਮੋ, ਸੋ ਉਹਨਾਂ ਨੇ ਧਰਤੀ ਵਿੱਚ ਦੌਰਾ ਕੀਤਾ। BSB BSB: As the strong horses went out, they were eager to go and patrol the earth; and the LORD said, “Go and patrol the earth.” So they patrolled the earth.
8 ULB ਤਦ ਉਸ ਨੇ ਅਵਾਜ਼ ਮਾਰ ਕੇ ਮੈਨੂੰ ਕਿਹਾ, ਵੇਖ, ਜਿਹੜੇ ਉੱਤਰ ਦੇਸ ਨੂੰ ਜਾਂਦੇ ਹਨ, ਉਹਨਾਂ ਨੇ ਉੱਤਰ ਦੇਸ ਵਿੱਚ ਮੇਰੇ ਆਤਮਾ ਨੂੰ ਸ਼ਾਂਤ ਕੀਤਾ ਹੈ। BSB BSB: Then the LORD summoned me and said, “Behold, those going to the land of the north have given rest to My Spirit in the land of the north.”
9 ULB ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ BSB BSB: The word of the LORD also came to me, saying,
10 ULB ਤੂੰ ਗੁਲਾਮਾਂ ਵਿੱਚੋਂ ਹਲਦੀ, ਟੋਬੀਯਾਹ ਅਤੇ ਯਦਅਯਾਹ ਨੂੰ ਲੈ ਅਤੇ ਤੂੰ ਅੱਜ ਦੇ ਹੀ ਦਿਨ ਆ ਕੇ ਸਫ਼ਨਯਾਹ ਦੇ ਪੁੱਤਰ ਯੋਸ਼ੀਯਾਹ ਦੇ ਘਰ ਜਾ, ਜਿੱਥੇ ਉਹ ਬਾਬਲ ਤੋਂ ਆਏ ਹਨ BSB BSB: “Take an offering from the exiles—from Heldai, Tobijah, and Jedaiah, who have arrived from Babylon—and go that same day to the house of Josiah son of Zephaniah.
11 ULB ਅਤੇ ਚਾਂਦੀ ਸੋਨਾ ਲੈ ਕੇ ਤਾਜ ਬਣਾ ਅਤੇ ਪ੍ਰਧਾਨ ਜਾਜਕ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਦੇ ਸਿਰ ਉੱਤੇ ਰੱਖ BSB BSB: Take silver and gold, make an ornate crown, and set it on the head of the high priest, Joshua son of Jehozadak.
12 ULB ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਦੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ, ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ। BSB BSB: And you are to tell him that this is what the LORD of Hosts says: ‘Here is a man whose name is the Branch, and He will branch out from His place and build the temple of the LORD.
13 ULB ਉਹੀ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ। ਉਹ ਸ਼ਾਨ ਵਾਲਾ ਹੋਵੇਗਾ ਅਤੇ ਉਹ ਆਪਣੇ ਸਿੰਘਾਸਣ ਉੱਤੇ ਬੈਠ ਕੇ ਹਕੂਮਤ ਕਰੇਗਾ। ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੀਆਂ ਯੋਜਨਾਵਾਂ ਹੋਣਗੀਆਂ। BSB BSB: Yes, He will build the temple of the LORD; He will be clothed in splendor and will sit on His throne and rule. And He will be a priest on His throne, and there will be peaceful counsel between the two.’
14 ULB ਉਹ ਤਾਜ ਹੇਲਮ ਲਈ, ਟੋਬੀਯਾਹ ਲਈ, ਯਦਅਯਾਹ ਲਈ ਅਤੇ ਸਫਨਯਾਹ ਦੇ ਪੁੱਤਰ ਹੇਨ ਲਈ ਯਹੋਵਾਹ ਦੀ ਹੈਕਲ ਵਿੱਚ ਯਾਦਗਿਰੀ ਲਈ ਹੋਵੇਗਾ। BSB BSB: The crown will reside in the temple of the LORD as a memorial to Helem, Tobijah, Jedaiah, and the gracious son of Zephaniah.
15 ULB ਤਾਂ ਦੂਰ-ਦੂਰ ਦੇ ਲੋਕ ਆਉਣਗੇ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਉਣਗੇ। ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਦਿਲ ਲਾ ਕੇ ਸੁਣੋਗੇ ਤਾਂ ਇਹ ਹੋ ਜਾਵੇਗਾ। BSB BSB: Even those far away will come and build the temple of the LORD, and you will know that the LORD of Hosts has sent Me to you. This will happen if you diligently obey the voice of the LORD your God.”